PunjabTop News

ਮੁਅੱਤਲ ਡੀ. ਆਈ. ਜੀ. ਭੁੱਲਰ ਦੇ ਮਾਮਲੇ ਦੀ ਹੋਈ ਸੁਣਵਾਈ, Airtel ਨੇ ਸੌਂਪਿਆ ਰਿਕਾਰਡ

ਪੰਜਾਬ ਪੁਲਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤਖੋਰੀ ਮਾਮਲੇ ਵਿਚ ਅੱਜ ਚੰਡੀਗੜ੍ਹ ਅਦਾਲਤ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਏਅਰਟੈੱਲ ਦੇ ਨੋਡਲ ਅਫ਼ਸਰ ਨੇ ਰਿਕਾਰਡ ਦੀਆਂ ਕਾਪੀਆਂ ਅਦਾਲਤ ਨੂੰ ਸੌਂਪ ਦਿੱਤੀਆਂ ਹਨ। ਇਸ ਤੋਂ ਇਲਾਵਾ ਮੰਡੀ ਗੋਬਿੰਦਗੜ੍ਹ ਥਾਣੇ ਦੇ ਤਤਕਾਲੀ ਐੱਸ.ਐੱਚ.ਓ. ਇੰਸਪੈਕਟਰ ਸੰਦੀਪ ਸਿੰਘ ਨੇ ਅਦਾਲਤ ਵਿਚ ਪੇਸ਼ ਹੋ ਕੇ ਫ਼ਤਿਹਗੜ੍ਹ ਸਾਹਿਬ ਐੱਸ.ਐੱਸ.ਪੀ. ਦਫ਼ਤਰ ਦਾ ਇਕ ਸੀਲਬੰਦ ਪੱਤਰ ਸੌਂਪਿਆ। ਪੱਤਰ ਵਿਚ ਜਾਣਕਾਰੀ ਦਿੱਤੀ ਗਈ ਕਿ 7 ਅਤੇ 8 ਨਵੰਬਰ 2025 ਦੀ ਮੰਗੀ ਗਈ ਸੀਸੀਟੀਵੀ ਫੁਟੇਜ ਡੀਵੀਆਰ ਹਾਰਡ ਡਿਸਕ ਵਿਚ ਉਪਲਬਧ ਨਹੀਂ ਹੈ, ਕਿਉਂਕਿ ਡੀਵੀਆਰ ਵਿਚ ਕੇਵਲ 10 ਤੋਂ 15 ਦਿਨਾਂ ਦਾ ਹੀ ਸਟੋਰੇਜ ਬੈਕਅੱਪ ਰਹਿੰਦਾ ਹੈ। ਅਦਾਲਤ ਦੇ 6 ਫਰਵਰੀ 2026 ਦੇ ਹੁਕਮਾਂ ਤੱਕ ਇਹ ਡਾਟਾ ਓਵਰਰਾਈਟ ਹੋ ਚੁੱਕਾ ਸੀ।
ਅਦਾਲਤ ਵਿਚ ਸਰਕਾਰੀ ਗਵਾਹ ਅਤੇ ਸ਼ਿਕਾਇਤਕਰਤਾ ਆਕਾਸ਼ ਬੱਤਾ ਦੀ ਅੰਸ਼ਕ ਗਵਾਹੀ ਦਰਜ ਕੀਤੀ ਗਈ। ਗਵਾਹ ਵੱਲੋਂ ਆਪਣੇ ਬੇਟੇ ਦੇ ਜਨਮਦਿਨ ਦੀਆਂ ਤਿਆਰੀਆਂ ਲਈ ਪਿੰਡ ਜਾਣ ਦੀ ਬੇਨਤੀ ਕੀਤੀ ਗਈ, ਜਿਸ ਨੂੰ ਪ੍ਰਵਾਨ ਕਰਦਿਆਂ ਅਦਾਲਤ ਨੇ ਅਗਲੀ ਗਵਾਹੀ ਲਈ 1 ਅਕਤੂਬਰ ਅਤੇ 5 ਅਕਤੂਬਰ 2026 ਦੀ ਤਾਰੀਖ਼ ਤੈਅ ਕੀਤੀ ਹੈ।
ਅਦਾਲਤ ਵੱਲੋਂ ਦੋਵਾਂ ਮੁਲਜ਼ਮਾਂ ਦੀ ਨਿਆਇਕ ਹਿਰਾਸਤ ਵਧਾ ਦਿੱਤੀ ਗਈ ਹੈ। ਈਡੀ (ED) ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁਲਜ਼ਮ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਨੂੰ 1 ਅਕਤੂਬਰ 2026 ਨੂੰ ਮਾਡਲ ਜੇਲ੍ਹ ਚੰਡੀਗੜ੍ਹ ਤੋਂ ਨਿੱਜੀ ਤੌਰ ‘ਤੇ ਅਦਾਲਤ ਵਿਚ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਹੈ। ਦੁਪਹਿਰ ਦੇ ਖਾਣੇ ਦੇ ਵਕਫ਼ੇ ਦੌਰਾਨ ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ ਆਪਣੇ ਵਕੀਲਾਂ ਨਾਲ ਗੱਲਬਾਤ ਕਰਨ ਦੀ ਇਜਾਜ਼ਤ ਵੀ ਦਿੱਤੀ। ਹਰਚਰਨ ਸਿੰਘ ਭੁੱਲਰ ਨੂੰ ਸੀ.ਬੀ.ਆਈ. ਨੇ 16 ਅਕਤੂਬਰ 2025 ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਸੈਕਟਰ-40 ਸਥਿਤ ਉਨ੍ਹਾਂ ਦੇ ਘਰ ਦੀ ਤਲਾਸ਼ੀ ਦੌਰਾਨ ਨਕਦੀ, ਸੋਨਾ ਅਤੇ ਹੋਰ ਕੀਮਤੀ ਸਾਮਾਨ ਬਰਾਮਦ ਹੋਇਆ ਸੀ। ਸੀ.ਬੀ.ਆਈ. ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button