ਮੁਆਫ਼ੀ ਮੰਗਣ ਮਗਰੋਂ ਕਾਮੇਡੀਅਨ Bharti Singh ਦੀਆਂ ਮੁਸ਼ਕਲਾਂ ‘ਚ ਵਾਧਾ
![](https://punjabi.newsd5.in/wp-content/uploads/2022/05/untitled-2_1.jpg)
ਅੰਮ੍ਰਿਤਸਰ: ਮੁਆਫ਼ੀ ਮੰਗਣ ਤੋਂ ਬਾਅਦ ਵੀ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਰੁੱਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਸ਼੍ਰੋਮਣੀ ਕਮੇਟੀ ਨੇ ਅੱਜ ਭਾਰਤੀ ਸਿੰਘ ਖਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ‘ਤੇ ਕਮੇਟੀ ਦੇ ਸਕੱਤਰ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ।
Punjab Weather : ਵੱਧ ਰਹੀ ਗਰਮੀ ਤੋਂ ਪਾਓ ਰਾਹਤ, ਲੋਕਾਂ ਦੀ ਆਹ ਢੰਗ ਨਾਲ ਕਰੋ ਸੇਵਾ | D5 Channel Punjabi
ਮਿਲੀ ਜਾਣਕਾਰੀ ਮੁਤਾਬਿਕ ਕਮੇਟੀ ਦੇ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਡੀ.ਸੀ. ਨੂੰ ਮਿਲ ਕੇ ਸ਼ਿਕਾਇਤ ਪੱਤਰ ਦਿੱਤਾ ਹੈ। ਵਫ਼ਦ ਨੇ ਡਿਪਟੀ ਕਮਿਸ਼ਨਰ ਕੋਲੋਂ ਭਾਰਤੀ ਸਿੰਘ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਭਾਰਤੀ ਸਿੰਘ ਨੇ ਇੱਕ ਪ੍ਰੋਗਰਾਮ ਦੌਰਾਨ ਦਾੜ੍ਹੀ ਅਤੇ ਮੁੱਛਾਂ ਨੂੰ ਲੈ ਕੇ ਟਿੱਪਣੀ ਕੀਤੀ ਸੀ ਜਿਸ ਕਾਰਨ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.