PunjabTop News

ਮੁਕਤਸਰ ਅਦਾਲਤ ‘ਚ ਪੇਸ਼ ਨਹੀਂ ਹੋਏ ਸੀਐਮ ਮਾਨ: ਸੁਖਬੀਰ ਬਾਦਲ ‘ਵੱਲੋਂ1 ਕਰੋੜ ਦਾ ਮਾਣਹਾਨੀ ਦਾ ਕੇਸ, 19 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਦਾਇਰ ਮਾਣਹਾਨੀ ਦੇ ਕੇਸ ਦੀ ਅੱਜ ਸੁਣਵਾਈ ਹੋਈ। ਸੀ.ਐਮ.ਭਗਵੰਤ ਮਾਨ ਖੁਦ ਪੇਸ਼ੀ ਵਿੱਚ ਪੇਸ਼ ਨਹੀਂ ਹੋਏ। ਅਦਾਲਤ ਵਿੱਚ ਉਨ੍ਹਾਂ ਦੇ ਵਕੀਲ ਮੌਜੂਦ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੀਤੇ ਮਹੀਨੇ 11 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਅਦਾਲਤ ‘ਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ‘ਚ ਬਾਦਲ ਨੇ ਇੱਕ ਕਰੋੜ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਸੁਖਬੀਰ ਬਾਦਲ ਨੇ ਅਦਾਲਤ ਵਿੱਚ ਆਪਣੇ ਪਰਿਵਾਰ ਖਿਲਾਫ਼ ਗਲਤ ਦੋਸ਼ ਲਗਾਉਣ ਦੀ ਗੱਲ ਕਹੀ ਹੈ।

 ਮੁੱਖ ਮੰਤਰੀ ਭਗਵੰਤ ਮਾਨ ਨੇ 1 ਨਵੰਬਰ 2023 ਨੂੰ ਖੁੱਲ੍ਹੀ ਬਹਿਸ ਬੁਲਾਈ ਸੀ। ਇਸ ਸਬੰਧੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਸੱਦਿਆ ਗਿਆ ਸੀ ਪਰ ਕੋਈ ਵੀ ਆਗੂ ਬਹਿਸ ਲਈ ਨਹੀਂ ਆਇਆ। ਜਿਸ ਤੋਂ ਬਾਅਦ ਭਗਵੰਤ ਮਾਨ ਨੇ ਬਾਦਲ ਪਰਿਵਾਰ ਅਤੇ ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਗੰਭੀਰ ਦੋਸ਼ ਲਗਾਏ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਬਾਦਲ ਪਰਿਵਾਰ ਦਾ ਦਿੱਲੀ ਵਿੱਚ ਇੱਕ ਹੋਟਲ ਅਤੇ ਹਰਿਆਣਾ ਵਿੱਚ ਬਾਲਾਸਰ ਫਾਰਮ ਹੈ। ਇਸ ਲਈ ਬਾਦਲ ਪਰਿਵਾਰ ਦੇ ਖੇਤਾਂ ਲਈ ਵਿਸ਼ੇਸ਼ ਨਹਿਰ ਬਣਾਈ ਗਈ ਸੀ। ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਸੀ ਕਿ ਬਾਦਲ ਪਰਿਵਾਰ ਵਲੋਂ ਆਪਣੀਆਂ ਬੱਸਾਂ ਦੇ ਪਰਮਿਟ ਗਲਤ ਤਰੀਕੇ ਨਾਲ ਲਏ ਗਏ ਹਨ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਕਾਨੂੰਨੀ ਨੋਟਿਸ ਭੇਜ ਕੇ ਮੁਆਫ਼ੀ ਮੰਗਣ ਲਈ ਆਖਿਆ ਸੀ ਪਰ ਸੀਐੱਮ ਮਾਨ ਵਲੋਂ ਮੁਆਫੀ ਨਹੀਂ ਮੰਗੀ ਗਈ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮਾਣਹਾਨੀ ਦਾ ਕੇਸ ਸ੍ਰੀ ਮੁਕਤਸਰ ਸਾਹਿਬ ਦੀ ਅਦਲਾਤ ਵਿੱਚ ਦਰਜ ਕਰਵਾ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button