
ਬਠਿੰਡਾ ਦੇ ਪਿੰਡ ਘਸੋਖਾਨਾ ‘ਚ ਸੀਵਰੇਜ ਪਾਈਪਲਾਈਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਹੁਣ ਸੀਵਰੇਜ ਪਾਈਪਲਾਈਨ ਦਾ ਵਿਰੋਧ ਕਰ ਰਹੇ ਹਿਰਾਸਤ ‘ਚ ਲੈ ਕੇ ਮੁਕਤਸਰ ਜੇਲ੍ਹ ‘ਚ ਬੰਦ ਕੀਤੇ ਗਏ ਕਿਸਾਨਾਂ ਵਿਚੋਂ 3 ਕਿਸਾਨਾਂ ਦੀ ਸਿਹਤ ਵਿਗੜ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮੁਕਤਸਰ ਜੇਲ੍ਹ ਵਿੱਚ 7 ਕਿਸਾਨਾਂ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਸੀ, ਜਿਨ੍ਹਾਂ ਵਿਚੋਂ ਐਤਵਾਰ 3 ਕਿਸਾਨ ਬਿਮਾਰ ਹੋ ਗਏ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਤੁਰੰਤ ਸਿਵਲ ਹਸਪਤਾਲ ਮੁਕਤਸਰ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਥੇ ਕਿਸਾਨਾਂ ਨੇ ਮੈਡੀਕਲ ਟਰੀਟਮੈਂਟ ਲੈਣ ਤੋਂ ਇਨਕਾਰ ਕਰ ਦਿੱਤਾ।
ਜਾਣਕਾਰੀ ਅਨੁਸਾਰ 21 ਮਈ ਤੋਂ ਮੁਕਤਸਰ ਦੀ ਜੇਲ੍ਹ ਵਿੱਚ ਬੰਦ ਇਹ ਕਿਸਾਨ ਪਾਈਪਲਾਈਨ ਲਗਾਉਣ ਦੇ ਵਿਰੋਧ ਵਿਚ ਭੁੱਖ ਹੜਤਾਲ ਕਰ ਰਹੇ ਹਨ। ਅੱਜ ਤਿੰਨ ਕਿਸਾਨ ਭੁੱਖ ਕਾਰਨ ਬੀਮਾਰ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਤਿੰਨਾਂ ਤੋਂ ਇਲਾਵਾ 2 ਹੋਰ ਕਿਸਾਨਾਂ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿਨ੍ਹਾਂ ਦੇ ਵੱਲੋਂ ਭੁੱਖ ਹੜਤਾਲ ਨਹੀਂ ਕੀਤੀ ਹੋਈ ਸੀ। ਦੱਸ ਦਈਏ ਕਿ ਅੱਜ ਮੁਕਤਸਰ ਦੇ ਸਿਵਲ ਹਸਪਤਾਲ ਪੰਜ ਕਿਸਾਨਾਂ ਨੂੰ ਇਲਾਜ ਦੇ ਲਈ ਲਿਆਂਦਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.