ਮੁਲਤਾਨੀ ਕਿਡਨੈਪਿੰਗ ਮਾਮਲੇ ‘ਚ ਸੈਣੀ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਧਾਰਾ 302 ਜੋੜਨ ਦੀ ਦਿੱਤੀ ਇਜਾਜ਼ਤ
ਪਟਿਆਲਾ : ਮੁਲਤਾਨੀ ਅਗਵਾਹ ਮਾਮਲੇ ‘ਚ ਸੁਮੇਧ ਸਿੰਘ ਸੈਣੀ ਦੀਆਂ ਮੁਸਕਿਲਾਂ ਵਧ ਗਈਆਂ ਹਨ। ਪੰਜਾਬ ਪੁਲਿਸ ਨੇ ਸੁਮੇਧ ਸੈਣੀ ਖ਼ਿਲਾਫ਼ ਇਸ ਮਾਮਲੇ ‘ਚ ਧਾਰਾ 302 ਜੋੜਨ ਦੇ ਲਈ ਮੋਹਾਲੀ ਕੋਰਟ ਤੋਂ ਇਜਾਜ਼ਤ ਮੰਗੀ ਸੀ ਜਿਸ ਨੂੰ ਅਦਾਲਤ ਨੇ ਇਜ਼ਾਜਤ ਦੇ ਦਿੱਤੀ ਹੈ। ਹੁਣ ਪੁਲਿਸ ਬਲਵੰਤ ਸਿੰਘ ਮੁਲਤਾਨੀ ਮਾਮਲੇ ‘ਚ ਸੁਮੇਧ ਸਿੰਘ ਸੈਣੀ ਖ਼ਿਲਾਫ਼ ਧਾਰਾ 302 ਜੋੜੇਗੀ, ਕੁਲਦੀਪ ਸਿੰਘ ਅਤੇ ਜਾਗੀਰ ਸਿੰਘ ਦੇ ਵਾਅਦਾ ਮਾਫ਼ ਗਵਾਹ ਬਣਨ ਤੋਂ ਬਾਅਦ ਹੀ ਪੰਜਾਬ ਪੁਲਿਸ ਨੇ ਸੈਣੀ ਖ਼ਿਲਾਫ਼ 302 ਧਾਰਾ ਜੋੜਨ ਦੀ ਇਜਾਜ਼ਤ ਮੰਗੀ ਸੀ।
ਮੋਗਾ ਦੇ ਡੀਸੀ ਦਫਤਰ ‘ਚ ਖਾਲਿਸਤਾਨ ਦਾ ਝੰਡਾ ਵਾਲੇ ਕਾਂਡ ਤੋਂ ਬਾਅਦ ਫਿਰ ਹੋਇਆ ਵੱਡਾ ਇਕੱਠ!
18 ਅਗਸਤ ਨੂੰ ਮੁਲਜ਼ਮ ਕੁਲਦੀਪ ਸਿੰਘ ਅਤੇ ਜਾਗੀਰ ਸਿੰਘ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਜਿਸ ‘ਤੇ ਸੁਣਵਾਈ ਕਰਨ ਤੋਂ ਬਾਅਦ ਦੋਵਾਂ ਨੂੰ ਵਾਅਦਾ ਮੁਆਫ਼ ਗਵਾਹ ਬਣਨ ਦੀ ਮਨਜ਼ੂਰੀ ਦਿੱਤੀ ਗਈ ਸੀ। ਪਿਛਲੇ ਮਹੀਨੇ ਹੀ 29 ਸਾਲ ਬਾਅਦ ਇੱਕ ਵਾਰ ਮੁੜ ਤੋਂ ਬਲਵੰਤ ਸਿੰਘ ਮੁਲਤਾਨੀ ਅਗਵਾਹ ਮਾਮਲੇ ਨੂੰ ਮੋਹਾਲੀ ਪੁਲਿਸ ਨੇ ਮੁਲਤਾਨੀ ਦੇ ਭਰਾ ਦੀ ਸ਼ਿਕਾਇਤ ਤੋਂ ਬਾਅਦ ਖੌਲਿਆ ਸੀ।
ਲਓ ਜੀ! ਸਿੱਖ ਭਾਈਚਾਰੇ ਲਈ ਵੱਡੀ ਖੁਸ਼ਖਬਰੀ ॥Gurudwara Shri Hemkund Sahib
ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਕਈ ਹੋਰ ਸਾਬਕਾ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ FIR ਦਰਜ ਕੀਤੀ ਗਈ ਸੀ। ਹਾਲਾਂਕਿ ਇਸ ਮਾਮਲੇ ਵਿੱਚ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ‘ਤੇ ਮੋਹਾਲੀ ਅਦਾਲਤ ਨੇ ਰੋਕ ਲਗਾ ਦਿੱਤੀ ਸੀ, 2008 ਵਿੱਚ ਸੀਬੀਆਈ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ,ਪਰ ਸੁਪਰੀਮ ਕੋਰਟ ਨੇ ਇਸ ਤੇ ਰੋਕ ਲੱਗਾ ਦਿੱਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.