ਮੁਸ਼ਕਿਲਾਂ ‘ਚ ਫਸ ਸਕਦੀ ਹੈ ਰਾਧੇ ਮਾਂ, ਜਾਂਚ ਲਈ ਐੱਸ.ਆਈ.ਟੀ ਗਠਿਤ
ਫਗਵਾੜਾ: ਆਪਣੇ ਆਪ ਨੂੰ ਦੇਵੀ ਦਾ ਅਵਤਾਰ ਦੱਸਣ ਵਾਲੀ ਰਾਧੇ ਮਾਂ ਦੀਆਂ ਮੁਸ਼ਕਲਾਂ ‘ਚ ਵਾਧਾ ਹੋ ਸਕਦਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਰਾਧੇ ਮਾਂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਦੀ ਜਾਂਚ ਕਰਨ ਲਈ ਇੱਕ ਐੱਸ.ਆਈ.ਟੀ ਦਾ ਗਠਨ ਕੀਤਾ ਹੈ। ਜਾਣਕਾਰੀ ਮੁਤਾਬਕ ਰਾਧੇ ਮਾਂ ‘ਤੇ ਧਮਕਾਉਣ ਦੇ ਦੋਸ਼ਾਂ ਵਾਲੀ ਰਿਕਾਰਡਿੰਗ ਦੀ ਆਵਾਜ਼ ਵਾਲੇ ਸੈਂਪਲ ਮੈਚ ਕਰ ਗਏ ਹਨ। ਫਾਰੈਂਸਿਕ ਰਿਪੋਰਟ ‘ਚ ਆਵਾਜ਼ ਮੈਚ ਹੋ ਗਈ ਹੈ। ਇਹ ਜਾਣਕਾਰੀ ਕਪੂਰਥਲਾ ਦੇ ਐੱਸ. ਐੱਸ. ਪੀ. ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਿੱਤੀ।
Read Also ਐੱਸ.ਆਈ.ਟੀ ਨੇ ਅਦਾਲਤ ‘ਚ ਪੇਸ਼ ਕੀਤੀ ਡੇਰੇ ਦੀ ਪਹਿਲੀ ਸਰਚ ਰਿਪੋਰਟ
ਉਨ੍ਹਾਂ ਨੇ ਦੱਸਿਆ ਕਿ ਰਾਧੇ ਮਾਂ ਖਿਲਾਫ ਅਪਰਾਧਿਕ ਸ਼ਿਕਾਇਤ ਦੇ ਮਾਮਲੇ ਦੀ ਜਾਂਚ ਨੂੰ ਲੈ ਕੇ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ। ਇਸ ਵਿਚ ਇਕ ਆਈ. ਪੀ. ਐੱਸ. ਅਤੇ ਇਕ ਪੀ. ਸੀ. ਐੱਸ. ਅਧਿਕਾਰੀ ਹੈ। ਹਾਈਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਜਾਂਚ ਪੂਰੀ ਕਰ ਕੇ ਦੋ ਮਹੀਨਿਆਂ ਅੰਦਰ ਅਦਾਲਤ ਵਿਚ ਰਿਪੋਰਟ ਪੇਸ਼ ਕੀਤੀ ਜਾਏ। ਫਗਵਾੜਾ ਦੇ ਸੁਰਿੰਦਰ ਮਿੱਤਲ ਦੀ ਅਪੀਲ ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਰਾਧੇ ਮਾਂ ਖਿਲਾਫ ਇਹ ਫੈਸਲਾ ਸੁਣਾਇਆ ਹੈ।
ਸੁਰਿੰਦਰ ਮਿੱਤਲ ਨੇ ਦੱਸਿਆ ਕਿ ਉਨ੍ਹਾਂ ਨੇ ਰਾਧੇ ਮਾਂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਵਾਇਆ ਸੀ ਪਰ ਉਸ ਸਮੇਂ ਪੁਲਿਸ ਨੇ ਕਾਰਵਾਈ ਠੀਕ ਢੰਗ ਨਾਲ ਨਹੀਂ ਕੀਤੀ। ਜਿਸ ਮਗਰੋਂ ਸਾਨੂੰ ਮਜ਼ਬੂਰ ਹੋਕੇ ਹਾਈ ਕੋਰਟ ਦਾ ਦਰਵਾਜਾ ਖੜਕਾਉਣਾ ਪਿਆ। ਸੁਰਿੰਦਰ ਮਿੱਤਲ ਨੇ ਦੱਸਿਆ ਕਿ ਰਾਧੇ ਮਾਂ ਵਲੋਂ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ ਹੁਣ ਦੇਖਣਾ ਇਹ ਹੋਵੇਗਾ ਕਿ ਜਾਂਚ ਕਿਸ ਦਿਸ਼ਾ ‘ਚ ਵੱਧਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.