Punjab

ਮੁਸ਼ਕਲ ਹਾਲਾਤਾਂ ਵਿੱਚ ਰਹਿ ਰਹੇ ਅਤੇ ਕਮਜੋਰ ਵਰਗ ਦੇ ਬੱਚਿਆਂ ਲਈ ਸੁਰੱਖਿਅਤ

ਮਾਹੌਲ ਦਾ ਨਿਰਮਾਣ ਕਰਨ ਲਈ ਬਣਾਈ ਗਈ ਚਾਈਲਡ ਪ੍ਰੋਟੈਕਸ਼ਨ ਸਰਵਿਸਿਜ਼ ਸਕੀਮ

ਮੁਸ਼ਕਲ ਹਾਲਾਤਾਂ ਵਿੱਚ ਰਹਿ ਰਹੇ ਅਤੇ ਕਮਜੋਰ ਵਰਗ ਦੇ ਬੱਚਿਆਂ ਲਈ ਸੁਰੱਖਿਅਤ

 ਮਾਹੌਲ ਦਾ ਨਿਰਮਾਣ ਕਰਨ ਲਈ ਬਣਾਈ ਗਈ ਚਾਈਲਡ ਪ੍ਰੋਟੈਕਸ਼ਨ ਸਰਵਿਸਿਜ਼ ਸਕੀਮ
– ਬੱਚਿਆਂ ਦੀ ਸੁਰੱਖਿਆ ਲਈ ਹੈਲਪ ਲਾਈਨ 1098 ’ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ
ਫ਼ਤਹਿਗੜ੍ਹ ਸਾਹਿਬ, 23 ਜਨਵਰੀ :
  ਚਾਈਲਡ ਪ੍ਰੋਟੈਕਸ਼ਨ ਸਰਵਿਸਿਜ਼ ਇੱਕ ਕੇਂਦਰੀ ਸਪਾਂਸਰ ਸਕੀਮ ਹੈ ਜਿਸ ਦਾ ਉਦੇਸ਼ ਮੁਸ਼ਕਲ ਹਾਲਾਤਾਂ ਵਿੱਚ ਰਹਿ ਰਹੇ ਬੱਚਿਆਂ ਦੇ ਨਾਲ-ਨਾਲ ਹੋਰ ਕਮਜ਼ੋਰ ਵਰਗ ਦੇ ਬੱਚਿਆਂ ਲਈ ਇੱਕ ਸੁਰੱਖਿਅਤ ਵਾਤਾਵਰਣ ਦਾ ਨਿਰਮਾਣ ਕਰਨਾ ਹੈ। ਇਹ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਸਰਕਾਰ ਵੱਲੋਂ ਹਰ ਜਿ਼ਲ੍ਹੇ ਵਿੱਚ ਜਿ਼ਲ੍ਹਾ ਬਾਲ ਸੁਰੱ‌ਖਿਆ ਯੂਨਿਟ ਬਣਾਈ ਗਈ ਹੈ। ਇਸ ਯੂਨਿਟ ਦਾ ਉਦੇਸ਼ ਮੁਸ਼ਕਲ ਹਾਲਾਤਾਂ ਵਿੱਚ ਬੱਚਿਆਂ ਦੀ ਸਿਹਤ ਵਿੱਚ ਸੁਧਾਰ ਲਈ ਯੋਗਦਾਨ ਪਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਅਤੇ ਕੰਮ ਜੋ ਬੱਚਿਆਂ ਨਾਲ ਦੁਰਵਿਵਹਾਰ, ਅਣਗਹਿਲੀ, ਸੋਸ਼ਣ, ਤਿਆਗ, ਬੱਚਿਆਂ ਦੇ ਵੱਖ ਹੋਣ ਦਾ ਕਾਰਨ ਬਣਦੇ ਹਨ, ਜਿਸ ਨੂੰ ਇਸ ਸਕੀਮ ਰਾਹੀਂ ਘਟਾਇਆ ਜਾਵੇਗਾ।
  ਸ. ਮਹਿਮੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਇਹੋ ਜਿਹਾ ਬੱਚਾ ਮਿਲਦਾ ਹੈ ਜਿਸ ਨੂੰ ਕਿਸੇ ਵੀ ਤਰ੍ਹਾਂ ਦੀ ਜਰੂਰਤ ਹੋਵੇ ਜਾਂ ਬੱਚਾ ਕਿਸੇ ਮੁਸ਼ਕਲ ਵਿੱਚ ਹੋਵੇ ਤਾਂ ਤੁਸੀਂ ਸਬੰਧਤ ਜਿ਼ਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਸੂਚਨਾ ਦੇ ਸਕਦੇ ਹਨ ਜਾਂ ਬੱਚਿਆਂ ਲਈ ਬਣਾਏ ਗਏ ਹੈਲਪ ਲਾਇਨ ਨੰਬਰ 1098 ’ਤੇ ਵੀ ਸੂਚਨਾ ਦਿੱਤੀ ਜਾ ਸਕਦੀ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button