PunjabTop News

ਮੁਹਾਲੀ ਵਿੱਚ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਜ਼ ਦੀ ਸਥਾਪਨਾ ਕਰਨ ਦਾ ਫੈਸਲਾ

ਮੁਹਾਲੀ ਵਿੱਚ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਜ਼ ਦੀ ਸਥਾਪਨਾ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ 2022 ਦੇ ਬਜਟ ਸੈਸ਼ਨ ਵਿੱਚ ਇਸ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਇਸ ਇੰਸਟੀਚਿਊਟ ਦਾ ਉਦਘਾਟਨ ਕਰਨਗੇ। ਪੰਜਾਬ ਸਰਕਾਰ ਵੱਲੋਂ ਪ੍ਰੋਫੈਸਰ ਵਰਿੰਦਰ ਸਿੰਘ ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਸੂਬੇ ਵਿੱਚ ਲੀਵਰ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਹੁਣ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਧੱਕੇ ਖਾਨ ਅਤੇ ਜਿਆਦਾ ਖਰਚ ਨਹੀਂ ਕਰਨਾ ਪਵੇਗਾ। ਪੀ.ਆਈ.ਐਲ.ਬੀ.ਐਸ. ਦਾ ਜਲਦ ਹੀ ਰਸਮੀ ਉਦਘਾਟਨ ਕੀਤਾ ਜਾਵੇਗਾ। ਸੰਸਥਾ ਵੱਲੋਂ ਪਿਛਲੇ 8 ਮਹੀਨਿਆਂ ਤੋਂ 3ਬੀ1, ਐਸ.ਏ.ਐਸ.ਨਗਰ ਵਿਖੇ ਓ.ਪੀ.ਡੀ ਸੇਵਾਵਾਂ ਚਲਾਈਆਂ ਜਾ ਰਹੀਆਂ ਹਨ। ਇੰਸਟੀਚਿਊਟ ਨੂੰ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਦੇਖਭਾਲ, ਸਿਖਲਾਈ, ਖੋਜ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਗਿਆ ਹੈ।

ਇੰਸਟੀਚਿਊਟ ਨੇ ਵੱਖ-ਵੱਖ ਸਪੈਸ਼ਲਿਟੀਜ਼ ਲਈ ਫੈਕਲਟੀ, ਨਰਸਿੰਗ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਨਿਯੁਕਤੀ ਕੀਤੀ ਹੈ। ਇੰਸਟੀਚਿਊਟ ਇਨਡੋਰ, ਇੰਟੈਂਸਿਵ ਕੇਅਰ ਅਤੇ ਐਮਰਜੈਂਸੀ ਸੇਵਾਵਾਂ ਸ਼ੁਰੂ ਕਰੇਗਾ। ਇੰਸਟੀਚਿਊਟ ਯੂਜੀਆਈ ਐਂਡੋਸਕੋਪੀ, ਫਾਈਬਰੋਸਕੈਨ, ਐਂਡੋਸਕੋਪਿਕ ਅਲਟਰਾਸਾਊਂਡ, ਈਆਰਸੀਪੀ ਵਰਗੀਆਂ ਸੇਵਾਵਾਂ ਪ੍ਰਦਾਨ ਕਰਨ ਵਾਲਾ ਰਾਜ ਦਾ ਪਹਿਲਾ ਸਰਕਾਰੀ ਹਸਪਤਾਲ ਹੋਵੇਗਾ। ਸੰਸਥਾ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੱਕ ਪਹੁੰਚ ਲਈ ਟੈਲੀ-ਮੈਡੀਸਨ ਸੇਵਾਵਾਂ ਵੀ ਸ਼ੁਰੂ ਕਰੇਗੀ।

ਅੱਜ ਨਕੋਦਰ ਵਿਖੇ ਜਲੰਧਰ ਹਲਕੇ ਲਈ ਵਿਕਾਸ ਕ੍ਰਾਂਤੀ ਦੀ ਸ਼ੁਰੂਆਤ ਕੀਤੀ… 283 ਕਰੋੜ ਰੁਪਏ ਨਾਲ ਜਲੰਧਰ ਦੀ ਨੁਹਾਰ ਬਦਲੀ ਜਾਵੇਗੀ…ਨਾਲ ਹੀ ਆਧੁਨਿਕ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਮਾਂ ਤੇ ਬੱਚੇ ਰੱਬ ਦਾ ਰੂਪ ਹੁੰਦੇ ਹਨ… ਇਹਨਾਂ ਦੀ ਸਾਂਭ-ਸੰਭਾਲ ਕਰਨਾ ਸਾਡੀ ਜ਼ਿੰਮੇਵਾਰੀ ਬਣਦੀ ਹੈ
ਸਿਹਤ ਮੰਤਰੀ ਨੇ ਦੱਸਿਆ ਕਿ ਮਰੀਜ਼ਾਂ ਦੀ ਸਹੂਲਤ ਲਈ ਕਰੀਬ 8 ਮਹੀਨਿਆਂ ਤੋਂ ਹਸਪਤਾਲ ਦੀ ਓਪੀਡੀ ਚੱਲ ਰਹੀ ਹੈ। ਜਲਦੀ ਹੀ ਇਹ ਹਸਪਤਾਲ ਪੂਰੀ ਤਰ੍ਹਾਂ ਚਾਲੂ ਹੋ ਜਾਵੇਗਾ। ਕਿਉਂਕਿ ਇੰਸਟੀਚਿਊਟ ਵਿੱਚ ਸਭ ਆਧੁਨਿਕ ਸਾਜੋ ਸਮਾਨ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹਸਪਤਾਲ ਦੇ ਮੈਡੀਕਲ ਸਟਾਫ਼ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕਿਰਿਆ ਵੀ ਪੂਰੀ ਕਰ ਲਈ ਗਈ ਹੈ। ਇੰਸਟੀਚਿਊਟ ਜਲਦੀ ਹੀ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗਾ। ਜਿੱਥੇ ਮਰੀਜ਼ ਆ ਕੇ ਆਪਣਾ ਇਲਾਜ ਕਰਵਾ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button