Breaking NewsD5 specialNewsPunjabTop NewsUncategorized

ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ

ਚੰਡੀਗੜ੍ਹ : ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਸਲਾਹਕਾਰ ਲੱਗਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰ ਸਕਦੇ। ਮੀਡੀਆ ਰਿਪੋਰਟ ਅਨੁਸਾਰ ਮੁਸਤਫਾ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਪੇਸ਼ਕਸ਼ ਕੀਤੀ ਹੈ ਪਰ ਉਹ ਇਸ ਅਹੁਦੇ ਨੂੰ ਸਵੀਕਾਰ ਨਹੀਂ ਕਰ ਸਕਦੇ।

🔴LIVE | ਲੋਕ ਸਭਾ ‘ਚ ਹੰਗਾਮਾ,ਸੱਦੀ ਮੀਟਿੰਗ, ਕਾਂਗਰਸੀ ਆਗੂਆਂ ‘ਤੇ ਪਾਬੰਦੀ,ਤਾਲੀਬਾਨੀਆਂ ਦਾ ਭਾਰਤੀ ਜਹਾਜ਼ ਤੇ ਕਬਜ਼ਾ

ਦੱਸ ਦਈਏ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਨਵਜੋਤ ਸਿੰਘ ਸਿੱਧੂ ਨੇ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ ਹੈ। ਇਹ ਨਵੀਂ ਟੀਮ ਨਵਜੋਤ ਸਿੱਧੂ ਦੇ ਸਲਾਹਕਾਰ ਦੇ ਤੌਰ ’ਤੇ ਕੰਮ ਕਰੇਗੀ। ਇਸ ਟੀਮ ਵਿਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖ਼ਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਹਨ।

Kisan bill 2020 : ਮੋਦੀ ਨੇ ਮੰਨੀ ਕਿਸਾਨਾਂ ਦੀ ਗੱਲ? ਹਾਈਕਮਾਨ ਦੀ ਸਿੱਧੂ ਨੂੰ ਸਪੋਟ, ਮੁੱਖ ਮੰਤਰੀ ਦੀ ਲੱਗੀ ਕਲਾਸ!

ਇਸ ਦੀ ਜਾਣਕਾਰੀ ਖ਼ੁਦ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਸਿੱਧੂ ਨੇ ਆਖਿਆ ਹੈ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਹੁੰਦਿਆਂ ਮੈਂ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਚਾਰ ਸਲਾਹਕਾਰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕਰਦਾ ਹਾਂ। ਡਾ. ਅਮਰ ਸਿੰਘ (ਮੈਂਬਰ ਲੋਕ ਸਭਾ), ਮੁਹੰਮਦ ਮੁਸਤਫ਼ਾ (ਸਾਬਕਾ ਡੀ.ਜੀ.ਪੀ.), ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਮੇਰੇ ਸਲਾਹਕਾਰ ਹੋਣਗੇ। ਸਿੱਧੂ ਨੇ ਕਿਹਾ ਕਿ ਹਰ ਪੰਜਾਬੀ ਦੇ ਸੁਨਹਿਰੀ ਭਵਿੱਖ ਦੀ ਉਸਾਰੀ ਸੰਬੰਧੀ ਇਨ੍ਹਾਂ ਦੇ ਨਜ਼ਰੀਏ ਅਤੇ ਕੰਮ ਕਰਕੇ ਮੈਂ ਨਿੱਜੀ ਤੌਰ ’ਤੇ ਇਨ੍ਹਾਂ ਦਾ ਬਹੁਤ ਸਤਿਕਾਰ ਕਰਦਾ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button