Breaking NewsD5 specialIndiaNewsTop News

ਮੁੰਡਕਾ ਅਗਨੀਕਾਂਡ : ਕੇਜਰੀਵਾਲ ਨੇ ਦਿੱਤੇ ਮੈਜਿਸਟ੍ਰੇਟ ਜਾਂਚ ਦੇ ਹੁਕਮ

ਨਵੀਂ ਦਿੱਲੀ :  ਰਾਸ਼ਟਰੀ ਰਾਜਧਾਨੀ ਦੇ ਪੱਛਮੀ ਇਲਾਕੇ ‘ਚ ਮੁੰਡਕਾ ਮੈਟਰੋ ਸਟੇਸ਼ਨ ਦੇ ਕੋਲ ਸਥਿਤ ਚਾਰ ਮੰਜ਼ਿਲਾ ਵਪਾਰਕ ਇਮਾਰਤ ‘ਚ ਸ਼ੁੱਕਰਵਾਰ ਸ਼ਾਮ ਨੂੰ ਅੱਗ ਲੱਗ ਗਈ ਸੀ। ਇਸ ਘਟਨਾ ਸਥਾਨ’ਤੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਿਵੰਦ ਕੇਜਰੀਵਾਲ ਨੇ ਮੁੰਡਕਾ ਸਥਿਤ ਇਕ ਵਪਾਰਕ ਇਮਾਰਤ ’ਚ ਅੱਗ ਲੱਗਣ ਦੀ ਘਟਨਾ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸ਼ਨੀਵਾਰ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਘਟਨਾ ’ਚ 27 ਲੋਕਾਂ ਦੀ ਮੌਤ ਹੋਈ ਹੈ।

Punjab Congress Dispute : Sunil Jakhar ਕੱਢੇਗਾ ਮਨ ਦੀ ਭੜਾਸ!, ਮਾਪਿਆਂ ਨੂੰ ਚੜ੍ਹਿਆ ਗੋਡੇ-ਗੋਡੇ ਚਾਅ,

ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਾਲਾਤ ਦਾ ਜਾਇਜ਼ਾ ਲੈਣ ਲਈ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, ‘‘ਘਟਨਾ ਦੀ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਗ ਇੰਨੀ ਭਿਆਨਕ ਸੀ ਅਤੇ ਲਾਸ਼ਾਂ ਇਸ ਹੱਦ ਤੱਕ ਝੁਲਸ ਗਈਆਂ ਸਨ ਕਿ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਸਰਕਾਰ ਲਾਪਤਾ ਲੋਕਾਂ ਅਤੇ ਮ੍ਰਿਤਕਾਂ ਦੀ ਪਛਾਣ ਲਈ ਮਦਦ ਮੁਹੱਈਆ ਕਰਵਾ ਰਹੀ ਹੈ। ਦੱਸ ਦੇਈਏ ਕਿ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸ਼ੁੱਕਰਵਾਰ ਰਾਤ ਘਟਨਾ ਵਾਲੀ ਥਾਂਦਾ ਦੌਰਾ ਕੀਤਾ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button