Breaking NewsD5 specialNewsPunjab

ਮੁੰਡਿਆਂ ਨੇ ਨਰਸ ਨਾਲ ਕੀਤਾ ਕਾਂਡ, ਵੀਡੀਓ ਵੀ ਬਣੀ (ਵੀਡੀਓ)

ਜਲੰਧਰ : ਸ਼ਹਿਰ ਦੀਆਂ ਸਭ ਤੋਂ ਵਿਅਸਤ ਥਾਵਾਂ ਵਿੱਚੋਂ ਇੱਕ ਪੀਏਪੀ ਚੌਕ ਵਿੱਚ ਅੱਜ ਸਵੇਰੇ ਦੋ ਅਣਪਛਾਤੇ ਨੌਜਵਾਨ ਕੁੜੀ ਦੇ ਚਿਹਰੇ ‘ਤੇ ਤੇਜ਼ਾਬ ਸੁੱਟ ਦਿੱਤਾ ਤੇ ਫਰਾਰ ਹੋ ਗਏ। ਪੀੜਤਾ ਨੂੰ ਫਿਲਹਾਲ ਇਲਾਜ ਲਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ ਅਤੇ ਪੁਲਿਸ ਨੇ ਲੜਕੀ ਦੇ ਬਿਆਨ ਲੈਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤਾ ਹੈ। ਪੀੜਤਾ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਲੈਬ ਟੈਕਨੀਸ਼ੀਅਨ ਦਾ ਕੰਮ ਕਰਦੀ ਹੈ। ਅੱਜ ਸਵੇਰੇ ਉਹ ਟ੍ਰਾਂਸਪੋਰਟ ਨਗਰ ਸਥਿਤ ਆਪਣੇ ਘਰੋਂ ਨੌਕਰੀ ਲਈ ਰਾਮਾ ਮੰਡੀ ਤੋਂ ਹਸਪਤਾਲ ਜਾ ਰਹੀ ਸੀ।

Read Also ਆਹ ਕੀ ਹੋ ਰਿਹੈ ਜਨਾਬ!, ਬੱਸ ਦੇ ਓਹਲੇ ਚੱਲਦਾ ਕਾਂਡ! (ਵੀਡੀਓ)

ਜਦ ਉਹ ਪੀਏਪੀ ਚੌਕ ਲਾਗੇ ਆਟੋ ਬਦਲਣ ਲੱਗੀ ਤਾਂ ਦੋ ਅਣਪਛਾਤੇ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਉਸ ‘ਤੇ ਤੇਜ਼ਾਬ ਵਰਗੀ ਚੀਜ਼ ਸੁੱਟੀ ਤੇ ਫਰਾਰ ਹੋ ਗਏ। ਇਸ ਤੋਂ ਬਾਅਦ ਲੜਕੀ ਨੂੰ ਫੌਰਨ ਹਸਪਤਾਲ ਲਿਆਂਦਾ ਗਿਆ। ਹਸਪਤਾਲ ਦੇ ਡਾਕਟਰ ਬੀ.ਐਸ. ਜੌਹਲ ਦਾ ਕਹਿਣਾ ਹੈ ਕੁੜੀ ਦੀ ਹਾਲਤ ਫਿਲਹਾਲ ਜ਼ਿਆਦਾ ਖ਼ਰਾਬ ਨਹੀਂ ਹੈ ਪਰ ਇਹੋ ਜਿਹੇ ਮਾਮਲਿਆਂ ਵਿੱਚ ਪੀੜਤ ਨੂੰ ਹੋਏ ਨੁਕਸਾਨ ਦਾ ਅਸਲ ਪਤਾ ਕੁਝ ਸਮਾਂ ਬਾਅਦ ਲੱਗਦਾ ਹੈ, ਇਸ ਲਈ ਉਸਨੂੰ ਫਿਲਹਾਲ ਡਾਕਟਰੀ ਨਿਗਰਾਨੀ ਵਿਚ ਰੱਖਿਆ ਗਿਆ ਹੈ। ਉੱਧਰ, ਮਾਮਲੇ ਦੀ ਜਾਂਚ ਕਰਨ ਪੁੱਜੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਕੁੜੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button