Press ReleasePunjabTop News

ਮੁੱਖ ਚੋਣ ਅਧਿਕਾਰੀ ਪੰਜਾਬ ਨੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ, ਚੋਣਾਂ ਦੇ ਖਰੜੇ ਦੇ ਪ੍ਰਕਾਸ਼ਨ ਦੀ ਸੀ.ਡੀ. ਸੌਂਪੀ

ਵੋਟਰ ਸੂਚੀ ਦੇ ਖਰੜੇ ਦੇ ਪ੍ਰਕਾਸ਼ਨ ਦੇ ਨਾਲ ਫੋਟੋ ਵੋਟਰ ਸੂਚੀ - ਸਪੈਸ਼ਲ ਸਮਰੀ ਰੀਵੀਜ਼ਨ 2023 ਦੀ ਸ਼ੁਰੂਆਤ

ਚਾਰ ਯੋਗਤਾ ਮਿਤੀਆਂ- 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਹੋਈਆਂ ਲਾਗੂ

ਪੰਜਾਬ ਦੇ 66.38 ਫੀਸਦੀ ਨਾਗਰਿਕਾਂ ਨੇ ਸਵੈ-ਇੱਛਾ ਨਾਲ ਆਪਣੇ ਵੋਟਰ ਕਾਰਡ ਨਾਲ ਆਧਾਰ ਕਾਰਡ ਨੂੰ ਕੀਤਾ ਲਿੰਕ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਚੋਣ (ਬਿਨਾਂ ਫੋਟੋਆਂ) ਦੇ ਖਰੜਾ ਪ੍ਰਕਾਸ਼ਨ ਦੀਆਂ ਸੀਡੀਜ਼ ਸੌਂਪਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਵੋਟਰ ਸੂਚੀ – ਸਪੈਸ਼ਲ ਸਮਰੀ ਰੀਵੀਜ਼ਨ – 2023 ਲਈ ਵਿਸ਼ੇਸ਼ ਮੁਹਿੰਮ ਵੋਟਰ ਸੂਚੀ ਦੇ ਖਰੜੇ ਦੇ ਪ੍ਰਕਾਸ਼ਨ ਨਾਲ ਸ਼ੁਰੂ ਹੋ ਗਈ ਹੈ। ਡਾ. ਰਾਜੂ ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਵਿੱਚ ਸੋਧ ਅਤੇ ਰਜਿਸਟ੍ਰੇਸ਼ਨ ਆਫ਼ ਵੋਟਰ ਰੂਲ, 1960 ਅਨੁਸਾਰ 1 ਅਗਸਤ 2022 ਤੋਂ ਚਾਰ ਯੋਗਤਾ ਮਿਤੀਆਂ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਲਾਗੂ ਹੋ ਗਈਆਂ ਹਨ।

ਕਤਲ ਤੋਂ ਬਾਅਦ ਡੇਰਾ ਪ੍ਰੇਮੀਆਂ ਦਾ ਵੱਡਾ ਐਲਾਨ, ਘਟਨਾ ਵਾਲੀ ਥਾਂ ’ਤੇ ਹੋਏ ਇਕੱਠੇ, ਪਹੁੰਚਿਆ Kultar Singh Sandhwan

ਸੀ.ਈ.ਓ. ਪੰਜਾਬ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਸਵੈ-ਇੱਛੁਕ ਅਧਾਰ ‘ਤੇ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਠੇ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ 66.38 ਪ੍ਰਤੀਸ਼ਤ ਵੋਟਰਾਂ ਨੇ ਪਹਿਲਾਂ ਹੀ ਆਪਣੇ ਆਧਾਰ ਨੰਬਰ ਵੋਟਰ ਕਾਰਡ ਨਾਲ ਲਿੰਕ ਕਰ ਲਏ ਹਨ। ਸੋਧ ਸਬੰਧੀ ਗਤੀਵਿਧੀਆਂ 9/11/22 ਤੋਂ ਸ਼ੁਰੂ ਹੋ ਕੇ  08.12.2022 ਤੱਕ ਚਲਾਈਆਂ ਜਾਣਗੀਆਂ ਅਤੇ ਨਾਗਰਿਕਾਂ ਨੂੰ ਇਸ ਸਮੇਂ ਦੌਰਾਨ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਦਿੱਤਾ ਜਾਵੇਗਾ ।  ਮੀਟਿੰਗ ਵਿੱਚ ਡਾ. ਰਾਜੂ ਨੇ ਚੋਣ ਪ੍ਰਕਿਰਿਆ ਦੀ ਮਜ਼ਬੂਤੀ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਕਿਸ ਤਰ੍ਹਾਂ ਤਕਨਾਲੋਜੀ ਦੀ ਵਰਤੋਂ ਕਰਕੇ ਹਰ ਪੜਾਅ ‘ਤੇ ਪਾਰਦਰਸ਼ਤਾ ਲਾਗੂ ਕੀਤੀ ਗਈ ਹੈ।

Kotkapura ’ਚ ਰਾਮ ਰਹੀਮ ਦੇ ਖਾਸ ਬੰਦੇ ਦਾ ਕੀਤਾ ਕ+ਤਲ, ਪੂਰਾ ਇਲਾਕਾ ਕੀਤਾ ਸੀਲ ਡੇਰਾ ਪ੍ਰੇਮੀ ਹੋਏ ਇਕੱਠੇ

ਰਾਜਨੀਤਕ ਪਾਰਟੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਸੀ.ਈ.ਓ. ਪੰਜਾਬ ਨੇ ਦੱਸਿਆ ਕਿ 19 ਅਤੇ 20 ਨਵੰਬਰ, 2022 ਅਤੇ 3 ਅਤੇ 4 ਦਸੰਬਰ, 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹਿਣਗੇ।  ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਸਮੂਹ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਅਤੇ ਯੋਗ ਵੋਟਰਾਂ ਦੀ ਭਰਤੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪਾਂ ਵਿੱਚ ਭਾਗ ਲੈਣ ਲਈ ਵੀ ਅਪੀਲ ਕੀਤੀ।

Indore Gurudwara ਕਮੇਟੀ ਨੇ ਕੀਤਾ ਗ਼ਲਤ ਕੰਮ, ਚਲਦਾ ਕੀਰਤਨ ਬੰਦ, ਮਾਹੌਲ ਹੋਇਆ ਗਰਮ | D5 Channel Punjabi

ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਿੱਚ ਬਹੁਜਨ ਸਮਾਜ ਪਾਰਟੀ ਦੇ ਹਰਨੇਕ ਸਿੰਘ ਅਤੇ ਸੁਖਦੇਵ ਸਿੰਘ, ਭਾਰਤੀ ਕਮਿਊਨਿਸਟ ਪਾਰਟੀ ਦੇ ਮਹਿੰਦਰਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਰਸ਼ਦੀਪ ਐਸ ਕਲੇਰ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪੰਕਜ ਗੌਤਮ ਅਤੇ ਆਮ ਆਦਮੀ ਪਾਰਟੀ ਦੇ ਹਰਚੰਦ ਸਿੰਘ ਬਰਸਾਤ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button