Breaking NewsD5 specialNewsPress ReleasePunjab

ਮੁੱਖ ਚੋਣ ਅਫਸਰ ਪੰਜਾਬ ਨੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਮੁਹਿੰਮ ਕੀਤੀ ਸ਼ੁਰੂ

ਚੰਡੀਗੜ੍ਹ:ਪੰਜਾਬ ਰਾਜ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾ 2022 ਦੇ ਲਈ ਚੋਣ ਕਮਿਸ਼ਨਰ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ 18-19 ਸਾਲਾਂ ਦੇ ਨੌਜਵਾਨ ਜੋ ਕਿ ਵੋਟ ਬਣਾਉਣ ਦੇ ਯੋਗ ਹੋ ਗਏ ਹਨ ਅਤੇ ਉਨਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਬਣਾਉਣ ਲਈ http://www.voteportal.ecl.gov.in/  ਅਤੇ  http://www.nvsp.in/ ਤੇ ਰਜਿਸਟਰ ਕਰਵਾਉਣ ਅਤੇ ਜੇਕਰ ਉਨਾਂ ਦੀ ਵੋਟ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਤਾਂ ਉਹ e-EPIC ਡਾਊਨਲੋਡ ਕਰਨ।
Lakhimpur Mamla: Postmortem Report ’ਚ ਹੋਈ ਹੇਰਾਫੇਰੀ! Rahul Gandhi ਦੇ ਵੱਡੇ ਖ਼ੁਲਾਸੇ ||D5 Channel Punjabi
ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਮਿਲ ਕੇ ਇਹ ਸੁਵਿਧਾ ਵੀ ਦਿੱਤੀ ਗਈ ਹੈ ਕਿ ਜਿਹੜੇ ਨੌਜਵਾਨ ਆਪਣੇ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਡਰਾਈਵਿੰਗ ਟੈਸਟ ਦੇਣ ਵਾਸਤੇ ਟੈਸਟਿੰਗ ਸੈਂਟਰਾਂ ਤੇ ਆਉਂਦੇ ਹਨ, ਉਨਾਂ ਨੂੰ ਰਜਿਸਟਰ ਕਰਨ ਵਾਸਤੇ ਉਚੇਚੇ ਤੌਰ ਤੇ ਜਿੱਥੇ ਲਰਨਿੰਗ ਲਾਇਸੈਂਸ ਦੀ ਫੋਟੋ  ਹੁੰਦੀ ਹੈ ਉਥੇ ਖਾਲੀ ਪਏ ਕਾਊਂਟਰਾਂ ਤੇ  ਵੋਟਰ ਰਜਿਸਟਰ ਕਰਨ ਲਈ ਟਰਾਂਸਪੋਰਟ ਵਿਭਾਗ ਵੱਲੋਂ ਸਟਾਫ ਤੈਨਾਤ ਕਰ ਦਿੱਤਾ ਗਿਆ ਹੈ।ਇਸ ਲਈ ਮੁੱਖ ਚੋਣ ਅਫਸਰ ਪੰਜਾਬ ਰਾਜ ਦੇ ਸਾਰੇ ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੇ ਆਪਣੀ ਵੋਟ ਨਹੀਂ ਬਣਾਈ ਤਾਂ ਵੱਖ ਵੱਖ ਸਥਾਨਾਂ ਤੇ ਵੋਟ ਦੀ ਰਜਿਸਟ੍ਰੇਸ਼ਨ ਕਰਨ ਲਈ ਬਣਾਈਆਂ ਗਈਆਂ ਸੁਵਿਧਾਵਾਂ ਦਾ ਲਾਭ ਉਠਾਉਂਦੇ ਹੋਏ ਆਪਣੀ ਵੋਟ ਜਲਦ ਤੋਂ ਜਲਦ ਬਣਾਉਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button