IndiaTop News

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ, ਪਤਨੀ ਨਾਲ ਜੇਲ੍ਹ ‘ਚ ਹੋਣ ਵਾਲੀ ਮੁਲਾਕਾਤ ਰੱਦ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। , ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਜੇਲ੍ਹ ਵਿੱਚ ਹੋਣ ਵਾਲੀ ਮੁਲਾਕਾਤ ਰੱਦ ਕਰ ਦਿੱਤੀ ਹੈ, ਸੂਤਰਾਂ ਅਨੁਸਾਰ (29 ਅਪ੍ਰੈਲ) ਨੂੰ ਸੁਨੀਤਾ ਆਪਣੇ ਪਤੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜਾ ਰਹੀ ਸੀ। ਜੇਲ੍ਹ ਪ੍ਰਸ਼ਾਸਨ ਨੇ ਐਤਵਾਰ ਰਾਤ ਨੂੰ ਕਿਹਾ ਕਿ ਉਹ ਨਾ ਤਾਂ ਤਿਹਾੜ ਆਵੇਗੀ ਅਤੇ ਨਾ ਹੀ ਅਰਵਿੰਦ ਕੇਜਰੀਵਾਲ ਨੂੰ ਮਿਲੇਗੀ

ਜਾਣਕਾਰੀ ਮੁਤਾਬਕ ਭਲਕੇ ‘ਆਪ’ ਨੇਤਾ ਆਤਿਸ਼ੀ ਨੂੰ ਸੀਐਮ ਕੇਜਰੀਵਾਲ ਨੂੰ ਮਿਲਣ ਲਈ ਜੇਲ੍ਹ ਜਾਣਾ ਹੈ ਅਤੇ ਅਗਲੇ ਦਿਨ30 ਅਪ੍ਰੈਲ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਅਜਿਹੇ ‘ਚ ਜੇਲ ਪ੍ਰਸ਼ਾਸਨ ਨੇ ਕੇਜਰੀਵਾਲ ਦੀ ਪਤਨੀ ਨੂੰ ਮਿਲਣ ਦੀ ਇਜਾਜ਼ਤ ਰੱਦ ਕਰ ਦਿੱਤੀ, ਤਿਹਾੜ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਦੋਹਾਂ ਮੁਲਾਕਾਤਾਂ ਤੋਂ ਬਾਅਦ ਹੀ ਸੁਨੀਤਾ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਦੇਵੇਗੀ। ਇਸ ਬਿਆਨ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਸੁਨੀਤਾ ਕੇਜਰੀਵਾਲ ਅਗਲੇ ਦੋ ਦਿਨਾਂ ਤੱਕ ਆਪਣੇ ਪਤੀ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲ ਸਕੇਗੀ। ਹੁਣ ਉਹ ਮੰਗਲਵਾਰ ਤੋਂ ਬਾਅਦ ਹੀ ਮੁੱਖ ਮੰਤਰੀ ਨੂੰ ਮਿਲ ਸਕੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button