ਮੁੱਖ ਮੰਤਰੀ ਕੈਪਟਨ ਨੇ ਕਿਸਾਨਾਂ ਤੇ ਗਰੀਬਾਂ ਲਈ ਕੀਤਾ ਵੱਡਾ ਐਲਾਨ | ਪੁਲਿਸ ਨੂੰ ਕਰਤਾ ਸਿੱਧਾ !
ਚੰਡੀਗੜ੍ਹ : ਨਾਗਰਿਕਾਂ ਵਿਰੁੱਧ ਵਧੀਕੀਆਂ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦੇ ਹੋਏ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਪ੍ਰਤੀ ਹੋਰ ਜ਼ਿਆਦਾ ਮਾਨਵੀ ਅਤੇ ਸੰਵੇਦਨਸ਼ੀਲ ਰਵੱਈਆ ਅਪਣਾਉਣ ਦੇ ਆਦੇਸ਼ ਦਿੱਤੇ। ਕੈਪਟਨ ਨੇ ਪੁਲਿਸ ਮੁਲਾਜ਼ਮਾਂ ਨੂੰ ਮੁਸ਼ਕਿਲ ਹਾਲਤ ਵਿੱਚ ਜਿਆਦਾ ਤੋਂ ਜਿਆਦਾ ਸੰਜ਼ਮ ਵਰਤਣ ਲਈ ਕਿਹਾ। ਜ਼ਰੂਰੀ ਵਸਤੂਆਂ ਲੈਣ ਲਈ ਬਾਹਰ ਨਿਕਲਣ ਵਾਲਿਆਂ ਦੇ ਮਾਮਲੇ ਵਿੱਚ ਹੋਰ ਜ਼ਿਆਦਾ ਹਮਦਰਦੀ ਭਰਿਆ ਸੁਭਾਅ ਅਪਣਾਇਆ ਜਾਵੇ।
ਮੁੱਖ ਮੰਤਰੀ ਕੈਪਟਨ ਨੇ ਕਿਸਾਨਾਂ ਤੇ ਗਰੀਬਾਂ ਲਈ ਕੀਤਾ ਵੱਡਾ ਐਲਾਨ | ਪੁਲਿਸ ਨੂੰ ਕਰਤਾ ਸਿੱਧਾ !
ਉਨ੍ਹਾਂ ਨੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਦੇਣ ਦੀ ਆੜ ‘ਚ ਮਾਰ ਕੁੱਟ ਦੀ ਇਜਾਜਤ ਨਹੀਂ ਦਿੱਤੀ ਜਾ ਸਕਦੀ। ਡੀਜੀਪੀ ਦਿਨਕਰ ਗੁਪਤਾ ਨੂੰ ਮੁਲਾਜ਼ਮਾਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਹਰ ਸੰਭਵ ਕਦਮ ਚੁੱਕਣ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀ. ਜੀ. ਪੀ. ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਜਿੱਠਣ ਮੌਕੇ ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਵਾਲਿਆਂ ਨੂੰ ਤਾੜਨਾ ਕਰਨ ਲਈ ਆਖਿਆ।
🔴Live | ਖ਼ਬਰਾਂ ਦਾ ਸਿਰਾ | ਕਰੋਨਾ ਕਾਰਨ ਲੋਕਾਂ ਨੂੰ ਵੱਡਾ ਫ਼ਾਇਦਾ, ਕੈਪਟਨ ਦੇ ਨਵੇਂ ਹੁਕਮ Call Now -0175-5000156
ਮੁੱਖ ਮੰਤਰੀ ਨੇ ਘਰਾਂ ਵਿੱਚ ਰਹਿਣ ਦੀ ਅਪੀਲ ਕਰਦੇ ਹੋਏ ਆਪਾਤ ਹਾਲਤ ਦੀ ਸੂਰਤ ਵਿੱਚ ਹੈਲਪਲਾਇਨ ਨੰਬਰਾਂ ਆਦਿ ਦੁਆਰਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਕੋਲ ਪਹੁੰਚ ਲਈ ਕਿਹਾ। ਉਨ੍ਹਾਂ ਨੇ ਕਿਹਾ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਨੂੰ ਘਰਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਸਮੁੱਚਾ ਪੁਲਿਸ ਤੇ ਸਿਵਲ ਪ੍ਰ੍ਸ਼ਾਸਨ ਦਿਨ-ਰਾਤ ਕੰਮ ਕਰਨ ‘ਚ ਜੁਟਿਆ ਹੋਇਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਗਰਿਕਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਜਾਂ ਔਖ ਦਾ ਸਾਹਮਣਾ ਨਾ ਕਰਨਾ ਪਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.