Punjab OfficialsBreaking NewsD5 specialNewsPress ReleasePunjab

ਮੁੱਖ ਮੰਤਰੀ ਚਰਨਜੀਤ ਸਿੰਘ ਵੱਲੋਂ ਸੈਕਟਰ-78 ਦੇ ਖੇਡ ਸਟੇਡੀਅਮ ਵਿੱਚ ਸਿੰਥੈਟਿਕ ਟਰੈਕ ਵਿਛਾਉਣ ਲਈ 7 ਕਰੋੜ ਰੁਪਏ ਨੂੰ ਮਨਜ਼ੂਰੀ

ਮੁੱਖ ਮੰਤਰੀ ਨੇ ਮੋਹਾਲੀ ਵਿਖੇ 350 ਬਿਸਤਰਿਆਂ ਵਾਲੇ ਸਿਵਲ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਨਵੇਂ ਹਸਪਤਾਲ ਦਾ ਨਾਮ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਰੱਖਣ ਦਾ ਐਲਾਨ
ਮੁੱਖ ਮੰਤਰੀ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ
ਸਨੇਟਾ ਅਤੇ ਘੜੂੰਆਂ ਦੀਆਂ ਡਿਸਪੈਸਰੀਆਂ ਨੂੰ ਕ੍ਰਮਵਾਰ ਪੀ.ਐਚ.ਸੀ. ਅਤੇ ਸੀ.ਐਚ.ਸੀ. ਵਜੋਂ ਕੀਤਾ ਜਾਵੇਗਾ ਅਪਗ੍ਰੇਡ

ਚੰਡੀਗੜ੍ਹ:ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅੱਜ ਮੋਹਾਲੀ ਦੇ ਸੈਕਟਰ-66 ਵਿੱਚ 350 ਬਿਸਤਰਿਆਂ ਵਾਲੇ ਅਤਿ-ਆਧੁਨਿਕ ਸਿਵਲ ਹਸਪਤਾਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ, ਜਿਸ ਦਾ ਨਾਮ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਮੋਹਾਲੀ ਰੱਖਿਆ ਜਾਵੇਗਾ।ਸਮਾਗਮ ਦੌਰਾਨ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਇਹ ਨਵਾਂ ਸਿਵਲ ਹਸਪਤਾਲ ਇਲਾਕੇ ਦੇ ਲੋਕਾਂ ਤੋਂ ਇਲਾਵਾ ਸੂਬੇ ਦੇ ਦੂਰ-ਦਰਾਡੇ ਖੇਤਰਾਂ ਤੋਂ ਇਲਾਜ ਲਈ ਚੰਡੀਗੜ੍ਹ ਆਉਣ ਵਾਲੇ ਲੋਕਾਂ ਨੂੰ ਵੀ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ।

CM ਚੰਨੀ ਦੇ ਐਲਾਨ ਤੋ ਪਹਿਲਾਂ ਸਿੱਧੂ ਦਾ ਵੱਡਾ ਬਿਆਨ! ਕਾਂਗਰਸ ‘ਚ ਮਚਿਆ ਘਮਾਸਾਣ || D5 Channel Punjabi

ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਇਹ ਨਵੀਂ ਇਮਾਰਤ 40 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਜੋ 24 ਘੰਟੇ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ ਨਾਲ ਸਾਰੀਆਂ ਸਪੈਸ਼ਲਟੀਜ਼ ਲਈ ਓਪੀਡੀ ਅਤੇ ਵਾਰਡ, 7 ਮਾਡੂਲਰ ਅਪਰੇਸ਼ਨ ਥੀਏਟਰ, ਵੱਖਰਾ ਮਦਰ ਐਂਡ ਚਾਈਲਡ ਵਿੰਗ, 4 ਬਿਸਤਰਿਆਂ ਵਾਲਾ ਡਾਇਲਸਿਸ ਯੂਨਿਟ, ਕੰਪੋਨੈਂਟ ਅਤੇ ਪਲੇਟਲੈਟ ਦੀ ਸਹੂਲਤ ਵਾਲਾ ਬਲੱਡ ਬੈਂਕ, ਮੁਰਦਾਘਰ, ਮੁਫਤ ਦਵਾਈ ਵਾਲੀ ਡਿਸਪੈਂਸਰੀ, ਹੋਮਿਓਪੈਥਿਕ ਅਤੇ ਆਯੂਰਵੇਦ ਡਿਪਾਰਟਮੈਂਟ, ਫਿਜ਼ੀਓਥੈਰੇਪੀ ਸੇਵਾਵਾਂ, ਸਟਾਫ ਲਈ ਰਿਹਾਇਸ਼ ਅਤੇ ਤਿੰਨ ਮੰਜ਼ਿਲਾ ਮਲਟੀ ਲੈਵਲ ਪਾਰਕਿੰਗ ਦੀਆਂ ਸਹੂਲਤਾਂ ਵੀ ਪ੍ਰਦਾਨ ਕਰੇਗਾ।

ਹੁਣੇ-ਹੁਣੇ ਆਈ ਵੱਡੀ ਖ਼ਬਰ, ਕਿਸਾਨਾਂ ਨੇ ਮਾਰਿਆ ਛਾਪਾ, ਕਾਲੇ ਧੰਦੇ ਦਾ ਕੀਤਾ ਪਰਦਾਫਾਸ਼ || D5 Channel Punjabi

ਮੁੱਖ ਮੰਤਰੀ ਨੇ ਮੋਹਾਲੀ ਦੇ ਆਡੀਟੋਰੀਅਮ ਲਈ 10 ਕਰੋੜ ਰੁਪਏ ਵੀ ਮਨਜ਼ੂਰ ਕੀਤੇ ਅਤੇ ਪ੍ਰਾਜੈਕਟ ਲਈ ਲੋੜ ਪੈਣ ’ਤੇ ਹੋਰ ਫੰਡ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ । ਉਨ੍ਹਾਂ ਨੇ ਰਾਜ ਭਰ ਵਿੱਚ ਆਰਥਿਤ ਤੌਰ `ਤੇ ਕਮਜ਼ੋਰ ਵਰਗਾਂ ਲਈ 25 ਹਜ਼ਾਰ ਘਰ ਬਣਾਉਣ ਦੀਆਂ ਯੋਜਨਾਵਾਂ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਸੇਰਾ ਸਕੀਮ ਤਹਿਤ ਸਨਦਾਂ (ਮਾਲਕਾਨਾ ਹੱਕ) ਦਿੱਤੀਆਂ ਜਾ ਰਹੀਆਂ ਹਨ। ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਬੂਥ ਮਾਲਕਾਂ ਨੂੰ ਦੂਜੀ ਮੰਜ਼ਿਲ ਬਣਾਉਣ ਲਈ ਸ਼ਰਤਾਂ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ, ਸੈਕਟਰ-78 ਦੇ ਖੇਡ ਸਟੇਡੀਅਮ ਵਿਖੇ ਸਿੰਥੈਟਿਕ ਟਰੈਕ ਵਿਛਾਉਣ ਲਈ 7 ਕਰੋੜ ਰੁਪਏ, ਸਨੇਟਾ ਅਤੇ ਘੜੂੰਆਂ ਦੀਆਂ ਡਿਸਪੈਂਸਰੀਆਂ ਨੂੰ ਕ੍ਰਮਵਾਰ ਪੀ.ਐਚ.ਸੀ. ਅਤੇ ਸੀ.ਐਚ.ਸੀ. ਵਜੋਂ ਅਪਗੇ੍ਰਡ ਕਰਨ ਅਤੇ ਸ਼ਹਿਰ ਲਈ ਬੱਸ ਅੱਡੇ ਦਾ ਵੀ ਐਲਾਨ ਕੀਤਾ।

ਬੀਜੇਪੀ ਮੰਤਰੀ ਦੇ ਮੁੰਡੇ ਨੇ ਮਾਰੀ ਸੀ ਕਿਸਾਨਾਂ ਦੇ ਗੋਲੀ! ਲਖੀਮਪੁਰ ਮਾਮਲੇ ‘ਚ ਵੱਡੀ ਖ਼ਬਰ || D5 Channel Punjabi

ਬਲਬੀਰ ਸਿੰਘ ਸਿੱਧੂ ਵੱਲੋਂ ਸ਼ਹਿਰ ਦੇ ਨਾਲ-ਨਾਲ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਸੂਬਾ ਪੱਧਰ ’ਤੇ ਵੱਡੀ ਜ਼ਿੰਮੇਵਾਰੀ ਦੇਣਾ ਚਾਹੁੰਦੀ ਹੈ।ਸਮਾਗਮ ਦੌਰਾਨ ਉਪ ਮੁੱਖ ਮੰਤਰੀ ਓ.ਪੀ. ਸੋਨੀ ਜਿਨ੍ਹਾਂ ਕੋਲ ਸਿਹਤ ਵਿਭਾਗ ਦਾ ਚਾਰਜ ਵੀ ਹੈ, ਨੇ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਆਪਣੀ ਨੇੜਤਾ ਸਾਂਝੀ ਕੀਤੀ ਅਤੇ ਕੋਵਿਡ-19 ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਉਨ੍ਹਾਂ ਵੱਲੋਂ ਕੀਤੇ ਗਏ ਯਤਨਾਂ ਬਾਰੇ ਜਾਣਕਾਰੀ ਦਿੱਤੀ ਜਿਸ ਦੀ ਪ੍ਰਧਾਨ ਮੰਤਰੀ ਵੱਲੋਂ ਵੀ ਸ਼ਲਾਘਾ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਮੈਡੀਕਲ ਕਾਲਜ ਵਿੱਚ 500 ਬੈੱਡ ਹੋਣਗੇ ਅਤੇ ਜਲਦੀ ਹੀ 250 ਸੀਟਾਂ ਨਾਲ ਦਾਖ਼ਲਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਨਾਲ ਹੁਣ ਸਾਡੀ ਸਮਰੱਥਾ ਇਕ ਸਾਲ ਵਿਚ 1500 ਡਾਕਟਰ ਪੈਦਾ ਕਰਨ ਦੀ ਹੋ ਗਈ ਹੈ।

ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਸੀਨੀਅਰ ਆਗੂ ਨੇ ਛੱਡਿਆ ਸਾਥ D5 Channel Punjabi

ਇਸ ਤੋਂ ਪਹਿਲਾਂ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਪਲ ਬਣ ਜਾਵੇਗਾ ਕਿਉਂਕਿ ਇੱਕ ਆਮ ਆਦਮੀ ਸੂਬੇ ਦਾ ਮੁੱਖ ਮੰਤਰੀ ਬਣਿਆ ਹੈ। ਉਨ੍ਹਾਂ ਮੈਡੀਕਲ ਕਾਲਜ ਦੇ ਪ੍ਰਾਜੈਕਟ ਬਾਰੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ ਇਸ ਵਿੱਦਿਅਕ ਵਰ੍ਹੇ ਵਿੱਚ ਦਾਖ਼ਲੇ ਸ਼ੁਰੂ ਹੋ ਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਆਈ.ਜੀ. ਏ.ਕੇ ਮਿੱਤਲ, ਐਸਐਸਪੀ ਨਵਜੋਤ ਸਿੰਘ ਮਾਹਲ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨ ਜਸਵਿੰਦਰ ਕੌਰ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸੀਨੀਅਰ ਡਿਪਟੀ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button