Breaking NewsD5 specialIndiaNewsPunjabTop News

ਮੁੱਖ ਮੰਤਰੀ ਚਿਹਰੇ ਦੇ ਐਲਾਨ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ

ਚੰਡੀਗੜ੍ਹ/ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ 2 ਦਿਨਾਂ ਪੰਜਾਬ ਦੌਰੇ ‘ਤੇ ਹਨ। ਉਥੇ ਹੀ ਚੰਡੀਗੜ੍ਹ ਏਅਰਪੋਰਟ ‘ਤੇ ਪਹੁੰਚਣ ਤੋਂ ਬਾਅਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਅਗਲੇ ਹਫਤੇ ਹੋਵੇਗਾ।

ਜਥੇਬੰਦੀਆਂ ’ਚ ਖੜਕੀ, ਰਾਜੇਵਾਲ-ਉਗਰਾਹਾਂ ਆਹਮੋ – ਸਾਹਮਣੇ ,ਕਾਂਗਰਸ ’ਚ ਬਗਾਵਤ, ਸਿੱਧੂ ਦਾ CM’ਤੇ ਨਿਸ਼ਾਨਾ !

ਇਸ ਦੇ ਨਾਲ ਹੀ ਇਸ ਮੌਕੇ ਉਨ੍ਹਾਂ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਵੀ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਤੋਂ ਬਾਅਦ ਪੰਜਾਬ ਦਹਿਸ਼ਤ ‘ਚ ਹੈ। ਇਸ ਤੋਂ ਪਹਿਲਾਂ ਬੇਅਦਬੀ ਅਤੇ ਲੁਧਿਆਣਾ ‘ਚ ਬਲਾਸਟ ਦੀ ਘਟਨਾ ਹੋ ਚੁੱਕੀ ਹੈ। ਅਜਿਹੇ ‘ਚ ਕਾਂਗਰਸ ਸਰਕਾਰ ‘ਲਾਅ ਐਂਡ ਆਰਡਰ’ ਦੀ ਹਾਲਤ ਨੂੰ ਸੰਭਾਲਣ ‘ਚ ਪੂਰੀ ਤਰ੍ਹਾਂ ਨਾਕਾਮ ਹੈ। ਇਨ੍ਹੇ ਸਾਲਾਂ ਤੋਂ ਬਾਦਲ ਪਰਿਵਾਰ ਅਤੇ ਕਾਂਗਰਸ ਦੋਵੇਂ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਸਨ ਪਰ ਇਹ ਸਿਲਸਿਲਾ ਹੁਣ ਬੰਦ ਹੋਵੇਗਾ। ਪੰਜਾਬ ਦਾ ਚੰਗਾ ਸਮਾਂ ਆਉਣ ਵਾਲਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button