Breaking NewsD5 specialNewsPunjabTop News

ਮੁੱਖ ਮੰਤਰੀ ਚੰਨੀ ਨੇ ਸ਼ਹੀਦ ਸਿਪਾਹੀ ਗੱਜਣ ਸਿੰਘ ਦੀ ਅਰਥੀ ਨੂੰ ਦਿੱਤਾ ਮੋਢਾ

ਪਚਰੰਡਾ (ਰੂਪਨਗਰ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਸਿਪਾਹੀ ਗੱਜਣ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਸਸਕਾਰ ਅੱਜ ਰੂਪਨਗਰ ਜ਼ਿਲੇ ਵਿਚ ਉਨ੍ਹਾਂ ਦੇ ਜੱਦੀ ਪਿੰਡ ਪਚਰੰਡਾ ਵਿਖੇ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ। ਮੁੱਖ ਮੰਤਰੀ ਨੇ ਸ਼ਹੀਦ ਦੀ ਅਰਥੀ ਨੂੰ ਮੋਢਾ ਦਿੱਤਾ ਜਿਨਾਂ ਨਾਲ ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੀ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਅਰਦਾਸ ਵਿਚ ਵੀ ਸ਼ਾਮਲ ਹੋਏ। ਉਨ੍ਹਾਂ ਨੇ ਸ਼ਹੀਦ ਦੇ ਪਿਤਾ ਅਤੇ ਭਤੀਜੇ ਨਾਲ ਸੂਰਬੀਰ ਸੈਨਿਕ ਦੀ ਚਿਖਾ ਨੂੰ ਅਗਨੀ ਵੀ ਦਿਖਾਈ।

ਕੇਜਰੀਵਾਲ ਦਾ ਵੱਡਾ ਧਮਾਕਾ, ਦਿੱਤੀ ਖੁਸ਼ਖਬਰੀ || D5 Channel Punjabi

ਸ਼ਹੀਦ ਗੱਜਣ ਸਿੰਘ ਨੇ 11 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਲਾਸਾਨੀ ਕੁਰਬਾਨੀ ਦੇ ਦਿੱਤੀ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਗੱਜਣ ਸਿੰਘ ਦੀ ਲਾਮਿਸਾਲ ਕੁਰਬਾਨੀ ਬਾਕੀ ਸੈਨਿਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਆਪਣੀ ਡਿਊਟੀ ਹੋਰ ਵੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button