Breaking NewsD5 specialNewsPunjabTop News

ਮੁੱਖ ਮੰਤਰੀ ਚੰਨੀ ਵੱਲੋਂ ਗਣਤੰਤਰ ਦਿਵਸ ਦੀਆਂ ਪੰਜਾਬ ਤੇ ਦੇਸ਼ ਵਾਸੀਆਂ ਨੂੰ ਸੁਭਕਾਮਨਾਵਾਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 73ਵੇਂ ਗਣਤੰਤਰ ਦਿਵਸ ਦੀਆਂ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਇਹ ਮਹੱਤਵਪੂਰਨ ਹੈ ਕਿ ਅਸੀਂ ਆਪਣੇ ਸੰਵਿਧਾਨ ਦੇ ਮੂਲ ਆਧਾਰ ਪ੍ਰਭੂੱਸਤਾ, ਸਮਾਜਵਾਦ, ਧਰਮ ਨਿਰਪੱਖਤਾ, ਜਮਹੂਰੀਅਤ, ਨਿਆਂ, ਆਜ਼ਾਦੀ, ਬਰਾਬਰੀ, ਭਾਈਚਾਰਾ, ਮਨੁੱਖੀ ਮਾਣ ਅਤੇ ਏਕਤਾ ਨੂੰ ਯਾਦ ਰੱਖੀਏ।

ਸੁਖਬੀਰ ਬਾਦਲ ਨੇ ਸਿਆਸਤ ਛੱਡਣ ਦਾ ਕੀਤਾ ਐਲਾਨ, ਮਜੀਠੀਆ ਕਰਕੇ ਲਿਆ ਫੈਸਲਾ, ਕਰਤਾ ਚੈਲੰਜ| D5 Channel Punjabi

ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਸਾਨੂੰ ਸਭ ਨੂੰ ਇਨ੍ਹਾਂ ਕਦਰਾਂ-ਕੀਮਤਾਂ ਨੂੰ ਬਰਕਰਾਰ ਅਤੇ ਸੁਰੱਖਿਅਤ ਰੱਖਣ ਦਾ ਪ੍ਰਣ ਕਰਨਾ ਚਾਹੀਦਾ ਹੈ। ਦੱਸ ਦੇਈਏ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਭਾਰਤ ‘ਚ 26 ਜਨਵਰੀ ਦਾ ਦਿਨ ਬਹੁਤ ਖ਼ਾਸ ਮਹੱਤਵ ਰੱਖਦਾ ਹੈ। ਇਸ ਦਿਨ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ, ਭਾਵ ਦੇਸ਼ ‘ਚ ਕਾਨੂੰਨ ਦੇ ਰਾਜ ਦੀ ਸ਼ੁਰੂਆਤ ਹੋਈ ਸੀ। ਇਸ ਦਿਨ ਭਾਰਤ ਦੀ ਸਾਰੀ ਸੱਤਾ ਦੇਸ਼ ਵਾਸੀਆਂ ਦੇ ਹੱਥ ‘ਚ ਦੇ ਦਿੱਤੀ ਗਈ ਸੀ। ਇਸ ਲਈ ਹਰ ਸਾਲ ਇਸ ਦਿਨ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button