Breaking NewsD5 specialNewsPress ReleasePunjabTop News

ਮੁੱਖ ਮੰਤਰੀ ਚੰਨੀ ਵੱਲੋਂ ਮੋਗਾ ਦੇ ਰਹਿਣ ਵਾਲੇ ਉੱਘੇ ਪੱਤਰਕਾਰ ਅਮਰ ਸਿੰਘ ਦੀ ਪਤਨੀ ਅਮਰਜੀਤ ਕੌਰ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਗਾ ਦੇ ਰਹਿਣ ਵਾਲੇ ਉੱਘੇ ਪੱਤਰਕਾਰ ਅਮਰ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਅਮਰਜੀਤ ਕੌਰ (85) ਦੇ ਦੇਹਾਂਤ `ਤੇ ਦੁੱਖ ਪ੍ਰਗਟ ਕੀਤਾ ਹੈ, ਜਿਨ੍ਹਾਂ ਦਾ ਅੱਜ ਮੋਗਾ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤੀ ਅਤੇ ਤਿੰਨ ਧੀਆਂ ਛੱਡ ਗਏ ਹਨ।
ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਚੰਨੀ ਨੇ ਕਿਹਾ, “ਮੈਨੂੰ ਸ਼੍ਰੀਮਤੀ ਅਮਰਜੀਤ ਕੌਰ ਦੇ ਦੇਹਾਂਤ ਬਾਰੇ ਜਾਣ ਕੇ  ਬਹੁਤ ਦੁੱਖ ਹੋਇਆ ਹੈ ਜੋ ਆਪਣੇ ਪਰਿਵਾਰ ਦੀ ਤਾਕਤ ਸਨ ਅਤੇ ਉਨ੍ਹਾਂ ਦਾ ਆਪਣੇ ਪਤੀ ਅਮਰ ਸਿੰਘ ਦੀ ਸਫਲਤਾ ਪਿੱਛੇ ਵੱਡਾ ਹੱਥ ਸੀ।” ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਕੇ-ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button