Breaking NewsD5 specialNewsPress ReleasePunjabPunjab OfficialsTop News

ਮੁੱਖ ਮੰਤਰੀ ਚੰਨੀ ਸਮੇਤ ਸਮਾਜ ਦੇ ਹਰ ਵਰਗ ਦੇ ਆਗੂ ਤੇ ਲੋਕ ਮਾਤਾ ਰਾਜ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜੁੜੇ

ਸਪੀਕਰ ਰਾਣਾ ਕੇ ਪੀ ਸਿੰਘ ਨੇ ਪਰਿਵਾਰ ਦਾ ਦੁੱਖ ਵੰਡਾਉਣ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ

ਰੂਪਨਗਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਦੀ ਮਾਤਾ ਸ਼੍ਰੀਮਤੀ ਰਾਜ ਰਾਣੀ ਨੂੰ ਅੱਜ ਗੁਰਦੁਆਰਾ ਟਿੱਬੀ ਸਾਹਿਬ ਵਿਖੇ, ਉਨ੍ਹਾਂ ਨਮਿਤ ਹੋਈ ਅੰਤਮ ਅਰਦਾਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।ਮਾਤਾ ਰਾਜ ਰਾਣੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ, ਉਨ੍ਹਾਂ ਦੇ ਪਰਿਵਾਰ ਨਾਲ ਲੰਮੇ ਸਮੇਂ ਤੋਂ ਜੁੜੇ ਰਿਸ਼ਤਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ੍ਰੀਮਤੀ ਰਾਜ ਰਾਣੀ ਜੀ ਦੀ ਮੌਤ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਇੱਕ ਪਵਿੱਤਰ ਅਤੇ ਧਾਰਮਿਕ ਸਖਸ਼ੀਅਤ ਸਨ, ਜਿਨ੍ਹਾਂ ਨੇ ਆਪਣੀ ਸੰਤਾਨ ਨੂੰ ਉੱਚ ਸਿੱਖਿਆ ਪ੍ਰਦਾਨ ਕਰਕੇ ਪਰਿਵਾਰ ਦਾ ਭਵਿੱਖ ਸੰਵਾਰਨ ਵਿੱਚ ਅਹਿਮ ਭੂਮਿਕਾ ਨਿਭਾਈ।

Umran de Anubhav : 26 ਮਿੰਟ ਦਾ ਪ੍ਰੋਗਰਾਮ ਵਧਾਊ ਉਮਰ! Asthma ਦੀ ਬਿਮਾਰੀ ਤੋਂ ਛੁਟਕਾਰਾ || D5 Channel Punjabi

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਤਾ ਰਾਜ ਰਾਣੀ ਜੀ ਦੀ ਦੂਰਅੰਦੇਸ਼ੀ ਅਤੇ ਆਪਣੇ ਬੱਚਿਆਂ ਅਤੇ ਪੋਤੇ-ਪੋਤੀਆਂ ਨੂੰ ਸਿੱਖਿਅਤ ਕਰਨ ਦਾ ਜਨੂੰਨ, ਇਸ ਤੱਥ ਤੋਂ ਜ਼ਾਹਰ ਹੁੰਦਾ ਹੈ ਕਿ ਉਨ੍ਹਾਂ ਦਾ ਪੁੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਸਰਵਉੱਚ ਸੰਵਿਧਾਨਕ ਅਹੁਦੇ ’ਤੇ ਬਿਰਾਜਮਾਨ ਹੋ ਕੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ।ਮੁੱਖ ਮੰਤਰੀ ਨੇ ਰਾਣਾ ਪਰਿਵਾਰ ਦੀ ਵਿਲੱਖਣ ਭੂਮਿਕਾ ਦੀ ਸ਼ਲਾਘਾ ਕੀਤੀ, ਜਿਸ ਨੇ ਇੱਕ ਪਾਸੇ ਮਾਨਵਤਾ ਦੀ ਭਲਾਈ ਲਈ ਇਮਾਨਦਾਰੀ, ਦਿਆਨਤਦਾਰੀ ਅਤੇ ਲਗਨ ਅਤੇ ਦੂਜੇ ਪਾਸੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੂਬੇ, ਪਾਰਟੀ ਅਤੇ ਲੋਕਾਂ ਦੀ ਸੇਵਾ ਕਰਨ ਲਈ ਖਿੱਤੇ ਵਿੱਚ ਨਾਮਣਾ ਖੱਟਿਆ ਹੈ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਤਾ ਰਾਜ ਰਾਣੀ ਜੀ ਦੇ ਅਕਾਲ ਚਲਾਣੇ ਨਾਲ ਇੱਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਨੇੜ ਭਵਿੱਖ ਵਿੱਚ ਭਰਿਆ ਜਾਣਾ ਮੁਸ਼ਕਿਲ ਹੈ।

Breaking News: Harjit Grewal ਤੇ Bhagwant Maan ਆਹਮੋ-ਸਾਹਮਣੇ, Grewal ਨੇ ਕੀਤਾ ਚੈਲੰਜ | D5 Channel Punjabi

ਉਨ੍ਹਾਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਖਟਾਣਾ ਦੀ ਸਰਪੰਚ ਹੁੰਦਿਆਂ ਮਾਤਾ ਰਾਜ ਰਾਣੀ ਦੀਆਂ ਸਿਆਸੀ, ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।ਮਾਤਾ ਰਾਜ ਰਾਣੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਮੈਂਬਰਾਂ, ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦੇ ਭੋਗ ਅਤੇ ਅੰਤਮ ਅਰਦਾਸ ਮੌਕੇ ਹਰ ਵਰਗ ਦੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਦਰਸਾਉਂਦੀ ਹੈ ਕਿ ਇਲਾਕੇ ਦੇ ਲੋਕ ਉਨ੍ਹਾਂ ਦਾ ਕਿੰਨਾ ਸਤਿਕਾਰ ਕਰਦੇ ਸਨ। ਮੁੱਖ ਮੰਤਰੀ ਚੰਨੀ ਨੇ ਮਾਤਾ ਜੀ ਨੂੰ ਇੱਕ ਦੂਰਅੰਦੇਸ਼ ਅਤੇ ਸੂਝਵਾਨ ਸਖਸ਼ੀਅਤ ਦੱਸਿਆ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਆਪਣੇ ਜੀਵਨ ਵਿੱਚ ਸਫਲ ਹੋਣ ਅਤੇ ਸਮਾਜ ਦੀ ਸੇਵਾ ਕਰਨ ਲਈ ਚੰਗੀ ਸਿੱਖਿਆ ਦਿੱਤੀ, ਉਹ ਵੀ ਅਜਿਹੇ ਸਮੇਂ ਵਿੱਚ, ਜਦੋਂ ਲੋਕਾਂ ਵਿੱਚ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਦੀ ਘਾਟ ਸੀ।

Punjab Politics : Bhagwant Mann ਨੂੰ BJP ਦੀ ਵੱਡੀ Offer, ਆਇਆ ਵੱਡੇ ਆਗੂ ਦਾ ਫੋਨ || D5 Channel Punjabi

ਮਾਤਾ ਰਾਜਾ ਰਾਣੀ ਦੀ ਅੰਤਮ ਅਰਦਾਸ ਵਿੱਚ ਹਾਜ਼ਰੀ ਭਰਨ ਵਾਲੀਅਂ ਅਤੇ ਸ਼ਰਧਾ ਸੁਮਨ ਅਰਪਿਤ ਕਰਨ ਵਾਲੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਕੈਬਨਿਟ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ, ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਮੁਹੰਮਦ ਸਦੀਕ, ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ, ਐੱਚ ਐਸ ਹੰਸਪਾਲ, ਅਵਿਨਾਸ਼ ਰਾਏ ਖੰਨਾ ਤੇ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਤੇ ਮਾਸਟਰ ਮੋਹਣ ਲਾਲ, ਵਿਧਾਇਕ ਬਲਬੀਰ ਸਿੰਘ ਸਿੱਧੂ,ਦਰਸ਼ਨ ਲਾਲ ਮੰਗੂਪੁਰ,ਅੰਗਦ ਸਿੰਘ ਨਵਾਂਸ਼ਹਿਰ, ਅਮਰੀਕ ਸਿੰਘ ਢਿੱਲੋਂ, ਸ. ਕੁਲਬੀਰ ਸਿੰਘ ਜ਼ੀਰਾ, ਅਮਨ ਅਰੋੜਾ, ਅਮਰਜੀਤ ਸਿੰਘ ਸੰਦੋਆ, ਸੁਨੀਲ ਦੱਤੀ, ਐਚ.ਐਸ.ਹੰਸਪਾਲ, ਸਾਬਕਾ ਐਮ.ਐਲ.ਏਜ਼ ਭਾਗ ਸਿੰਘ, ਜੁਗਲ ਕਿਸ਼ੋਰ, ਸ਼ਮਸ਼ੇਰ ਸਿੰਘ ਰਾਏ, ਹਿਮਾਚਲ ਪ੍ਰਦੇਸ਼ ਤੋਂ ਵਿਧਾਇਕ ਮੁਕੇਸ਼ ਅਗਨੀਹੋਤਰੀ (ਹਰੋਲੀ-ਊਨਾ) ਅਤੇ ਰਾਮ ਲਾਲ (ਨੈਨਾ ਦੇਵੀ), ਐਨ ਆਰ ਆਈ ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਦਲਜੀਤ ਸਹੋਤਾ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਹੁਸਨ ਲਾਲ, ਕਮਿਸ਼ਨਰ ਰੂਪਨਗਰ ਡਵੀਜ਼ਨ ਮਨਵੇਸ਼ ਸਿੰਘ ਸਿੱਧੂ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਹੋਰ ਸ਼ਾਮਿਲ ਸਨ।

Breaking News : BJP ਆਗੂ ਨੇ ਘੇਰਿਆ Akal Takht Sahib ਦਾ Jathedar || D5 Channel Punjabi

ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੰਤ ਬਾਬਾ ਅਵਤਾਰ ਸਿੰਘ ਨੇ ਇਸ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ ਪੀ ਸਿੰਘ ਵਲੋਂ ਇਸ ਗੁਰੂ ਘਰ ਦੇ ਅਨਿੰਨ ਸੇਵਕਾਂ ਵਜੋਂ ਸੜ੍ਹਕ ਬਣਵਾਉਣ ਤੇ ਹੋਰ ਸੇਵਾਵਾਂ ’ਚ ਦਿੱਤੇ ਸਹਿਯੋਗ ਲਈ ਉਨ੍ਹਾਂ ਨੂੰ ਦੋਸ਼ਾਲਾ ਦੇ ਕੇ ਸਨਮਾਨਿਤ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button