ਮੁੱਖ ਮੰਤਰੀ ਤੁਰੰਤ ਸਹਿਕਾਰੀ ਬੈਂਕਾਂ ਨੁੰ ਕਿਸਾਨਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰਨੇ ਬੰਦ ਕਰਨ ਦੀ ਹਦਾਇਤ ਦੇਣ : ਅਕਾਲੀ ਦਲ
ਆਮ ਆਦਮੀ ਪਾਰਟੀ ਸਰਕਾਰ ਕਿਸਾਨਾਂ ਨੂੰ ਕਣਕ ’ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ ਤੇ ਡੀਜ਼ਲ ’ਤੇ ਵੈਟ ਘਟਾਵੇ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੁੰ ਆਖਿਆ ਕਿ ਉਹ ਸਹਿਕਾਰੀ ਬੈਂਕਾਂ ਨੂੰ ਹਦਾਇਤ ਦੇਣ ਕਿ ਉਹ ਉਹਨਾਂ ਕਿਸਾਨਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰਨੇ ਬੰਦ ਕਰੇ ਜਿਹਨਾਂ ਨੇ ਮਾੜੇ ਵਿੱਤੀ ਹਾਲਾਤ ਕਾਰਨ ਆਪਣੇ ਕਰਜ਼ੇ ਨਹੀਂ ਉਤਾਰੇ ਕਿਉਂਕਿ ਜਿਣਸ ਦਾ ਜਿਥੇ ਇਸ ਵਾਰ ਝਾੜ ਘੱਟ ਗਿਆ ਹੈ, ਉਥੇ ਹੀ ਖੇਤੀਬਾੜੀ ਦੀ ਲਾਗਤ ਵੱਧ ਗਈ ਹੈ।
Punjab Police News : Police ਵਾਲੇ ਕਰਨ ਆਏ ਸੀ ਜਾਂਚ, ਲੋਕਾਂ ਨੇ ਬਣਾ ਲਈ ਵੀਡੀਓ | D5 Channel Punjabi
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਬਠਿੰਡਾ, ਮਾਨਸਾ, ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਪੰਜਾਬ ਖੇਤੀਬਾੜੀ ਵਿਕਾਬ ਬੈਂਕ ਤੋਂ ਲਏ ਕਰਜ਼ੇ ਮੋੜਨ ਵਿਚ ਫੇਲ੍ਹ ਹੋਏ ਕਿਸਾਨਾਂ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜ਼ਿਆਦਾ ਡਿਫਾਲਟ ਸੂਬੇ ਦੀ ਨਰਮਾ ਪੱਟੀ ਦੇ ਕਿਸਾਨ ਹਨ।
400th Parkash Purab : ਗ੍ਰਹਿ ਮੰਤਰੀ Amit Shah ਦਾ ਸਿੱਖਾਂ ਲਈ ਵੱਡਾ ਐਲਾਨ, ਸਵੇਰੇ-ਸਵੇਰੇ ਦਿੱਤੀ ਖੁਸ਼ਖ਼ਬਰੀ
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੂੰ ਖੇਤੀਬਾੜੀ ਸੰਕਟ ਤੋਂ ਭਲੀ ਭਾਂਤ ਜਾਣੂ ਹਨ ਤੇ ਉਹ ਆਪ ਵੀ ਹਮੇਸ਼ਾ ਕਿਸਾਨਾਂ ਨਾਲ ਸਖ਼ਤੀ ਵਰਤਣ ਦਾ ਵਿਰੋਧ ਕਰਦੇ ਰਹੇ ਹਨ। ਉਹਨਾਂ ਮੰਗ ਕੀਤੀ ਕਿ ਗ੍ਰਿਫਤਾਰੀ ਵਾਰੰਟ ਤੁਰੰਤ ਵਾਪਸ ਲਏ ਜਾਣ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੁੰ ਕਿਸਾਨਾਂ ਦੀ ਹਰ ਸੰਭਵ ਮਦਦ ਕਰਨੀ ਚਾਹੀਦੀ ਹੈ, ਉਹਨਾਂ ਨੁੰ ਕਣਕ ਦਾ ਝਾੜ ਘੱਟਣ ’ਤੇ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣਾ ਚਾਹੀਦਾ ਹੈ।
Kisan News : ਲਓ ਪੁੱਠੇ ਫਸੇ ਕਿਸਾਨ, ਕਾਨੂੰਨਾਂ ਤੋਂ ਵੀ ਖਤਰਨਾਕ ਫੈਸਲਾ? | D5 Channel Punjabi
ਉਹਨਾਂ ਕਿਹਾ ਕਿ ਸਰਕਾਰ ਨੂੰ ਡੀਜ਼ਲ ’ਤੇ ਵੈਟ ਘਟਾਉਣਾ ਚਾਹੀਦਾ ਹੈ ਕਿਉਂਕਿ ਇਕ ਮਹੀਨੇ ਵਿਚ ਇਸਦੀ ਕੀਮਤ ਵਿਚ ਚੋਖਾ ਵਾਧਾ ਹੋਇਆ ਹੈ ਤੇ ਇਸ ਤੋਂ ਇਲਾਵਾ ਕਿਸਾਨਾਂ ਦਾ ਕਰਜ਼ਾ ਘਟਾਉਣ ਲਈ ਹੋਰ ਸਕੀਮਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਡਾ. ਚੀਮਾ ਨੇ ਸਪਸ਼ਟ ਕੀਤਾ ਕਿ ਅਕਾਲੀ ਦਲ ਸੂਬੇ ਵਿਚ ਕਿਸਾਨਾਂ ਦੀ ਗ੍ਰਿਫਤਾਰੀ ’ਤੇ ਚੁੱਪ ਨਹੀਂ ਬੈਠੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੁੰ ਆਪਣੀ ਕਹੀ ਗੱਲ ਪੁਗਾਉਣੀ ਚਾਹੀਦੀ ਹੈ ਤੇ ਬਜਾਏ ਕਿਸਾਨਾਂ ਦੇ ਗ੍ਰਿਫਤਰੀ ਵਾਰੰਟ ਜਾਰੀ ਕਰ ਕੇ ਉਹਨਾਂ ਨੂੰ ਜ਼ਲੀਲ ਤੇ ਖਜੱਲ ਖੁਆਰ ਕਰਨ ਤੇ ਉਹਨਾਂ ਨੂੰ ਕਰਜ਼ੇ ਦੇ ਜਾਲ ਵਿਚੋਂ ਕੱਢਣ ਦੇ ਯਤਨ ਕਰਨੇ ਚਾਹੀਦੇ ਹਨ।
600 Unit Free in Punjab : ਸਰਕਾਰ ਨੇ ਲੈ ਲਿਆ ਨਵਾਂ ਫੈਸਲਾ ! 600 Unit ਦਾ ਮੁੱਕਿਆ ਕਲੇਸ਼, ਸਾਰੇ ਭਰਨਗੇ ਬਿਲ
ਉਹਨਾਂ ਕਿਹਾ ਕਿ ਇਸ ਤਰੀਕੇ ਨਾਲ ਪਹਿਲਾਂ ਵੀ ਮਾਰੂ ਅਸਰ ਪਿਆ ਹੈ ਤੇ ਬਠਿੰਡਾ ਤੇ ਮਾਨਸਾ ਦੇ ਕਿਸਾਨਾਂ ਨੇ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਰਜ਼ਾ ਵਧਣ ਦੇ ਡਰੋਂ ਖੁਦਕੁਸ਼ੀਆਂ ਕੀਤੀਆਂ ਹਨ। ਅਕਾਲੀ ਆਗੂ ਨੇ ਹੈਰਾਨੀ ਪ੍ਰਗਟ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਸਮੇਂ ਸਿਰ ਕਦਮ ਕਿਉਂ ਨਹੀਂ ਚੁੱਕਿਆ ਤੇ ਪੰਜਾਬ ਦੇ ਕਿਸਾਨਾਂ ਨੁੰ ਕਣਕ ਦਾ ਝਾੜ ਘੱਟ ਨਿਕਲਣ ’ਤੇ ਉਹਨਾਂ ਨੁੰ ਵਿਆਪਕ ਮੁਆਵਜ਼ਾ ਦੇਣ ਦਾ ਐਲਾਨ ਕਿਉਂ ਨਹੀਂ ਕੀਤਾ।
ਉਹਨਾਂ ਕਿਹਾ ਕਿ ਵੱਧ ਮੀਂਹ ਪੈਣ ਮਗਰੋਂ ਤਾਪਮਾਨ ਵਿਚ ਚੋਖਾ ਵਾਧਾ ਹੋਣ ਦੇ ਬਾਵਜੂਦ ਇਸਨੁੰ ਕੁਦਰਤੀ ਆਫਤ ਐਲਾਨ ਕੇ ਡਿਜ਼ਾਸਟਰ ਮੈਨੇਜਮੈਂਟ ਫੰਡ ਵਿਚੋਂ ਪੈਸੇ ਜਾਰੀ ਕਰਨ ਦੀ ਮੰਗ ਲਈ ਕੋਈ ਯਤਨ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਾਸਤੇ ਵੀ ਹੁਣ ਤੱਕ ਨਹੀਂ ਆਖਿਆ। ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਸਰਗਰਮ ਹੋਣ ਅਤੇ ਕੇਂਦਰ ਸਰਕਾਰ ਨੁੰ ਬੇਨਤੀ ਕਰਨ ਕਿ ਉਹ ਸਹਿਕਾਰੀ ਬੈਂਕਾਂ ਅਤੇ ਲੈਂਡ ਮਾਰਗੇਜ਼ ਬੈਂਕਾਂ ਨੁੰ ਪੈਸਾ ਜਾਰੀ ਕਰੇ।
Khabran Da Sira : ਕਿਸਾਨਾਂ ਦੀ ਗ੍ਰਿਫਤਾਰੀ, ਐਕਸ਼ਨ ‘ਚ ਸਰਕਾਰ, ਗੁਰਪੁਰਬ ’ਤੇ ਮੋਦੀ ਦਾ ਨਵਾਂ ਤੋਹਫਾ!
ਉਹਨਾਂ ਕਿਹਾ ਕਿ ਨਬਾਰਡ ਨੇ ਪੈਸੇ ਦੇਣ ’ਤੇ ਰੋਕ ਲਗਾ ਰੱਖੀ ਹੈ ਜਿਸ ਕਾਰਨ ਪੰਜਾਬ ਦੇ ਬੈਂਕ ਕਿਸਾਨਾਂ ਨੂੰ ਕਰਜ਼ੇ ਨਹੀਂ ਦੇ ਰਹੇ। ਉਹਨਾਂ ਕਿਹਾ ਕਿ ਹਾਲ ਹੀ ਵਿਚ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਆੜ੍ਹਤੀਏ ਵੀ ਕਿਸਾਨਾਂ ਨੁੰ ਕਰਜ਼ੇ ਨਹੀਂ ਦੇ ਰਹੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਮਾਮਲੇ ਵਿਚ ਦਖਲ ਦੇਣਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਹੱਲ ਕਰਨੀਆਂ ਚਾਹੀਦੀਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.