Press ReleasePunjabTop News

ਮੁੱਖ ਮੰਤਰੀ ਤੇ ਹਰਦੀਪ ਪੁਰੀ ਵੱਲੋਂ ਦੇਸ਼ ਦਾ ਸਭ ਤੋਂ ਵੱਡਾ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ

20 ਏਕੜ ਵਿਚ ਸਥਾਪਤ ਕੀਤੇ ਪ੍ਰਾਜੈਕਟ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਆਵੇਗੀ

ਪੰਜਾਬ ਵਿਚ ਖੇਤੀ ਰਹਿੰਦ-ਖੂੰਹਦ ’ਤੇ ਅਧਾਰਿਤ ਬਾਇਓ ਗੈਸ ਪਲਾਂਟ ਦੀ ਅਥਾਹ ਸਮਰਥਾ

ਭੁਟਾਲ ਕਲਾਂ (ਸੰਗਰੂਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨਾਲ ਅੱਜ ਇੱਥੇ 20 ਏਕੜ ਰਕਬੇ ਵਿਚ 230 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਦੇਸ਼ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ। ਅੱਜ ਦੇ ਇਸ ਮੌਕੇ ਨੂੰ ਸੂਬੇ ਲਈ ਇਤਿਹਾਸਕ ਦਿਨ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚੋਂ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਰਾਹ ਪੱਧਰਾ ਕਰੇਗਾ। ਉਨ੍ਹਾਂ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜ਼ਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਭਾਰਤ ਦਾ ਸਭ ਤੋਂ ਵੱਡਾ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟ ਸਥਾਪਤ ਕੀਤਾ ਹੈ ਜੋ ਬਾਇਓ-ਸੀ.ਐਨ.ਜੀ. ਦੀ 33 ਟੀ.ਪੀ.ਡੀ. (ਟਨ ਪ੍ਰਤੀ ਦਿਨ) ਅਤੇ 550 ਟੀ.ਪੀ.ਡੀ. (ਪ੍ਰਤੀ ਸਾਲ) ਦੀ ਸਮਰਥਾ ਵਾਲਾ ਪ੍ਰਾਜੈਕਟ ਹੈ।

PM ਮੋਦੀ ‘ਤੇ ਹਮਲੇ ਦੀ ਸਾਜਿਸ਼, ਅਲਰਟ ਜਾਰੀ, ਗੈਂਗਸਟਰ ਮੀਤਾ ਦੇ ਸੱਚ ਨੇ ਉਡਾਏ ਹੋਸ਼, ਕਿਸਾਨਾਂ ਲਈ ਆਈ ਵੱਡੀ ਖੁਸ਼ਖ਼ਬਰੀ |

ਉਨ੍ਹਾਂ ਕਿਹਾ ਕਿ 80,000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਯੂਨਿਟ ਵਿਚ ਸਾਲਾਨਾ 1.30 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਜਿਸ ਨਾਲ ਪਰਾਲੀ ਦੀ ਗੰਭੀਰ ਸਮੱਸਿਆ ਤੋਂ ਨਿਜਾਤ ਪਾਉਣ ਵਿਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ 20 ਏਕੜ ਰਕਬੇ ਵਿੱਚ ਸਥਾਪਿਤ ਇਸ ਯੂਨਿਟ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲੇ 1.50 ਲੱਖ ਮੀਟ੍ਰਿਕ ਟਨ ਦੂਸ਼ਿਤ ਤੱਤ ਅਤੇ 20,000 ਮੀਟਰਿਕ ਟਨ ਫਲਾਈ ਐਸ਼ ਦੀ ਸਾਲਾਨਾ ਕਮੀ ਲਿਆਉਣ ਵਿੱਚ ਮਦਦ ਮਿਲੇਗੀ।

ਗੈਂਗਸਟਰਾਂ ‘ਤੇ ਐੱਨ.ਆਈ.ਏ ਦੀ ਵੱਡੀ ਕਾਰਵਾਈ, ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮੋਦੀ ਸਰਕਾਰ ਦਾ ਤੋਹਫਾ

ਉਨ੍ਹਾਂ ਅੱਗੇ ਕਿਹਾ ਕਿ ਇਹ ਯੂਨਿਟ 1000 ਨੌਜਵਾਨਾਂ ਨੂੰ ਰੁਜ਼ਗਾਰ ਵੀ ਦੇਵੇਗਾ ਅਤੇ 5000 ਤੋਂ ਵੱਧ ਪਰਿਵਾਰਾਂ ਨੂੰ ਲਾਭ ਪਹੁੰਚੇਗਾ। ਭਗਵੰਤ ਮਾਨ ਨੇ ਦੱਸਿਆ ਕਿ ਬਾਇਓ ਮੈਨਿਊਰ ਨਾਲ ਭਰਪੂਰ ਮਿੱਟੀ ਦਾ 2150 ਏਕੜ ਰਕਬਾ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਰਬੀਓ ਗਰੁੱਪ ਨੇ ਸੂਬੇ ਵਿਚ ਅਜਿਹੇ ਹੋਰ ਪਲਾਂਟ ਸਥਾਪਤ ਕਰਨ ਵਿਚ ਵੀ ਗਹਿਰੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਪ੍ਰਾਜੈਕਟ ਸਫਲ ਹੋ ਜਾਂਦਾ ਹੈ ਤਾਂ ਵਰਬੀਓ ਗਰੁੱਪ ਵੱਲੋਂ ਸੂਬੇ ਵਿਚ ਅਜਿਹੇ 10 ਹੋਰ ਪਲਾਂਟ ਸਥਾਪਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਪੰਜਾਬ ਨੂੰ ਪਰਾਲੀ ਸਾੜਨ ਦੀ ਸਮੱਸਿਆ ਤੋਂ ਮੁਕਤ ਸੂਬਾ ਬਣਾਉਣਾ ਹੈ।

NIA Raid : ਗੈਂਗਸਟਰਾਂ ਦੇ ਵਕੀਲਾਂ ਖ਼ਿਲਾਫ਼ ਵੱਡੀ ਕਾਰਵਾਈ, ਸੁੱਤੇ ਉੱਪਰ ਵਜੀ ਰੇਡ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਨਾਲ ਪੰਜਾਬ ਨੂੰ ਫਸਲਾਂ ਦੀ ਰਹਿੰਦ-ਖੂੰਹਦ ਖਾਸ ਕਰਕੇ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂਹੰਦ ਦੇ ਨਿਪਟਾਰੇ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੀ ਕਿਸੇ ਹੋਰ ਕੰਮ ਲਈ ਵਰਤੋਂ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਹਰ ਸਾਲ ਲਗਭਗ 18 ਮਿਲੀਅਨ ਟਨ ਪਰਾਲੀ/ਰਹਿੰਦ-ਖੂਹੰਦ ਪੈਦਾ ਹੁੰਦੀ ਹੈ ਪਰ ਬਾਇਓਮਾਸ ਪਾਵਰ ਪਲਾਂਟਾਂ, ਉਦਯੋਗਿਕ ਬਾਇਲਰਾਂ ਅਤੇ ਪਲਾਈਵੁੱਡ ਉਦਯੋਗ ਵਿੱਚ ਸਿਰਫ 5 ਮਿਲੀਅਨ ਟਨ ਦੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਿਪਟਾਰੇ ਲਈ ਕੋਈ ਹੋਰ ਸੁਰੱਖਿਅਤ ਤਕਨੀਕ ਉਪਲਬਧ ਨਾ ਹੋਣ ਕਾਰਨ ਬਾਕੀ 13 ਮਿਲੀਅਨ ਟਨ ਪਰਾਲੀ/ਰਹਿੰਦ-ਖੂਹੰਦ ਨੂੰ ਕਿਸਾਨਾਂ ਵੱਲੋਂ ਖੇਤਾਂ ਵਿੱਚ ਹੀ ਸਾੜਿਆ ਜਾ ਰਿਹਾ ਹੈ।

Faridkot News : BJP ਪ੍ਰਧਾਨ ਨੇ ਖੜਕਾਏ ਵਿਰੋਧੀ, ਕੀਤਾ ਵੱਡਾ ਐਲਾਨ, ਖੁਸ਼ ਕੀਤੇ Punjabi | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 75 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 37 ਲੱਖ ਏਕੜ ਵਾਲੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਬਚੀ 38 ਲੱਖ ਏਕੜ ਜ਼ਮੀਨ ਤੋਂ ਪੈਦਾ ਹੋਣ ਵਾਲੀ ਪਰਾਲੀ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੁਝ ਵੱਡੇ ਕਦਮ ਚੁੱਕਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਪੰਜਾਬ ਨੂੰ ਸਾਫ-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਪਾਵਨ ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ।

MSP News : ਕਿਸਾਨਾਂ ‘ਤੇ ਮਿਹਰਬਾਨ ਹੋਈ BJP ਸਰਕਾਰ, ਕਰਤਾ ਵੱਡਾ ਐਲਾਨ, Kisan ਹੋਏ ਬਾਗੋ-ਬਾਗ

ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਈ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਕੁੱਲ 14.25 ਟਨ ਸੀ.ਬੀ.ਜੀ. ਪ੍ਰਤੀ ਦਿਨ ਸਮਰੱਥਾ ਵਾਲੇ ਦੋ ਹੋਰ ਪ੍ਰੋਜੈਕਟ ਸਾਲ 2022-23 ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਪ੍ਰਤੀ ਦਿਨ 492.58 ਟਨ ਕੰਪਰੈੱਸਡ ਬਾਇਓਗੈਸ ਦੇ ਉਤਪਾਦਨ ਲਈ ਪ੍ਰਤੀ ਸਾਲ ਲਗਭਗ 16.5 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ।

ਬਦਲਿਆ SGPC ਪ੍ਰਧਾਨ ! ਸਾਰੇ ਵਿਵਾਦ ਖ਼ਤਮ ! Haryana ਦੇ ਸਿੱਖ ਹੋਏ ਖੁਸ਼ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਖੇਤੀ ਰਹਿੰਦ-ਖੂੰਹਦ ‘ਤੇ ਅਧਾਰਿਤ ਸੀ.ਬੀ.ਜੀ. ਪ੍ਰੋਜੈਕਟਾਂ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 10 ਟੀ.ਪੀ.ਡੀ. ਦੀ ਸਮਰਥਾ ਵਾਲੇ ਲਗਭਗ 200 ਹੋਰ ਪ੍ਰੋਜੈਕਟ ਸਥਾਪਤ ਕੀਤੇ ਜਾ ਸਕਦੇ ਹਨ ਜਿਨ੍ਹਾਂ ਲਈ ਸੂਬਾ ਸਰਕਾਰ ਰਾਜ ਐਨ.ਆਰ.ਐਸ.ਈ. ਨੀਤੀ-2012 ਦੇ ਤਹਿਤ ਵੱਖ-ਵੱਖ ਰਿਆਇਤਾਂ ਪ੍ਰਦਾਨ ਕਰ ਰਹੀ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ, ਭਾਰਤ ਸਰਕਾਰ ਨੇ ਜੂਨ, 2018 ਵਿੱਚ ਜੈਵਿਕ ਈਂਧਣ ‘ਤੇ ਕੌਮੀ ਨੀਤੀ ਨੂੰ ਵੀ ਨੋਟੀਫਾਈ ਕੀਤਾ ਹੈ ਜੋ ਬਾਇਓਫਿਊਲ ਦੇ ਉਤਪਾਦਨ ਲਈ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਕਾਸ ਕਰਨ ਦੀ ਲੋੜ ‘ਤੇ ਜ਼ੋਰ ਦਿੰਦੀ ਹੈ।

Kedarnath Helicopter Crash : ਅਚਾਨਕ ਡਿੱਗਿਆ ਉੱਡਦਾ ਜਹਾਜ਼, ਦੂਰ-ਦੂਰ ਤੱਕ ਸੁਣੀ ਆਵਾਜ਼ | D5 Channel Punjabi

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ, ਹਲਕਾ ਲਹਿਰਾ ਦੇ ਵਿਧਾਇਕ ਵਰਿੰਦਰ ਗੋਇਲ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ, ਸੀ.ਈ.ਓ. ਪੇਡਾ ਸੁਮਿਤ ਜਾਰੰਗਲ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button