PunjabTop News

ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮਾਂ ਨੇ ਕੀਤਾ ਕਾਲੇ ਝੰਡਿਆਂ ਨਾਲ਼ ਰੋਸ਼ ਪ੍ਰਦਰਸ਼ਨ:-*

ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਆਪ ਸਰਕਾਰ:-ਮੋਰਚਾ ਆਗੂ

ਬਰਨਾਲਾ 2024 ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬਰਨਾਲਾ ਫੇਰੀ ਮੌਕੇ ਕੀਤਾ ਕਾਲੇ ਝੰਡਿਆਂ ਨਾਲ਼ ਕੀਤਾ ਰੋਸ਼ ਪ੍ਰਦਰਸ਼ਨ,ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਜੱਸੀ,ਚਮਕੌਰ ਸਿੰਘ,ਜਗਸੀਰ ਸਿੰਘ ਭੰਗੂ,ਖੁਸ਼ਦੀਪ ਸਿੰਘ, ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੱਲੋੰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਵੱਖ-ਵੱਖ ਸ਼ਹਿਰਾਂ ਵਿੱਚ ਕੀਤੇ ਸੰਘਰਸ਼ਾਂ ਉਪਰੰਤ ਵੱਖ-ਵੱਖ ਜਿਲਿਆਂ ਦੇ ਪ੍ਰਸ਼ਾਸਨ ਵੱਲੋੰ 20 ਵਾਰ ਮੁੱਖ ਮੰਤਰੀ ਪੰਜਾਬ ਨਾਲ਼ ਪੈਨਲ ਮੀਟਿੰਗ ਕਰਵਾਉਣ ਦੇ ਲਿਖਤੀ ਭਰੇਸ਼ੇ ਦੇਣ ਦੇ ਬਾਵਜੂਦ ਵੀ ‘ਮੁੱਖ ਮੰਤਰੀ’ ਵੱਲੋੰ “ਮੋਰਚੇ” ਦੀ ਲੀਡਰਸਿੱਪ ਨਾਲ਼ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ ਭਾਰ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ,ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ‘ਮੁੱਖ ਮੰਤਰੀ ਪੰਜਾਬ ਸਮੇਤ ਕੈਬਨਿਟ ਮੰਤਰੀਆਂ’ ਦਾ ਸਮੁੱਚੇ ਪੰਜਾਬ ਵਿੱਚ ਚੋਣ ਪ੍ਰਚਾਰ ਮੌਕੇ ਕਾਲੇ ਝੰਡਿਆਂ ਨਾਲ਼ ਵਿਰੋਧ ਕੀਤਾ ਜਾ ਰਿਹਾ ਹੈ,ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਵਿੱਚ ਤਹਿ ਹੋਏ ਫਾਰਮੂਲੇ ਅਤੇ ਅੱਜ ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਅਤੇ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਬੰਦ ਕੀਤਾ ਜਾਵੇ ਅਤੇ ਸਮੂਹ ਕਿਸਾਨਾਂ-ਮਜ਼ਦੂਰਾਂ-ਰੈਗੂਲਰ ਅਤੇ ਪੈਨਸ਼ਨਰਜ਼ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇl ਬਲੋਰ ਸਿੰਘ ਛੰਨਾ ਨੀਰਪਜੀਤ ਸਿੰਘ ਬਡਬਰ ਕਿਸਨ ਸਿੰਘ ਛੰਨਾ ਬਲਜਿੰਦਰ ਧੋਲਾ ਗੁਰਜੰਟ ਭੈਣੀ ਜੱਸਾ ਹਰਪਾਲ ਹੰਡਿਆਇਆ ਹੈਪੀ ਹੰਡਿਆਇਆ ਟੋਨੀ ਸਿੰਧੂ ਹੰਡਿਆਇਆ ਬਲਵੀਰ ਹੰਡਿਆਇਆ, ਹੈਪੀ ਹੰਡਿਆਇਆ ,ਟੋਨੀ ਸਿੰਧੂ ਹੰਡਿਆਇਆ ਬਲਵੀਰ ਹੰਡਿਆਇਆl
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button