Breaking NewsD5 specialNewsPoliticsPress ReleasePunjabTop News

ਮੁੱਖ ਮੰਤਰੀ ਦੂਹਰੇ ਅਧਿਕਾਰ ਖੇਤਰ ਕਾਰਨ ਸਮਗਲਰਾਂ ਦੇ ਖਿਲਾਫ ਕਾਰਵਾਈ ਦੇ ਰਾਹ ਵਿਚ ਪੈ ਰਹੇ ਅੜਿਕੇ ਤੋਂ ਅਮਿਤ ਸ਼ਾਹ ਨੁੰ ਜਾਣੂ ਕਰਵਾਉਣ : ਅਕਾਲੀ ਦਲ

ਮੁੱਖ ਮੰਤਰੀ ਗ੍ਰਹਿ ਮੰਤਰੀ ਨੂੰ ਆਖਣ ਕਿ ਉਹ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਕੀਤਾ ਵਾਧਾ ਵਾਪਸ ਲੈਣ : ਡਾ. ਦਲਜੀਤ ਸਿੰਘ ਚੀਮਾ

ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਗ੍ਰਹਿ ਮੰਤਰੀ ਨੁੰ ਰਾਜਪਾਲ ਵੱਲੋਂ ਸਰਹੱਦੀ ਜ਼ਿਲਿ੍ਹਆਂ ਵਿਚ ਵਾਰ ਵਾਰ ਮੀਟਿੰਗਾਂ ਕਰ ਕੇ ਪੰਜਾਬ ਵਿਚ ਕਮਾਂਡ ਚੇਨ ਬਾਰੇ ਭੰਬਲਭੂਸਾ ਪੈਦਾ ਕਰਨ ਤੋਂ ਜਾਣੂ ਕਰਵਾਉਣ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਅਪੀਲ ਕੀਤੀ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੁੰ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਕੀਤੇ ਵਾਧੇ ਨਾਲ ਸਰਹੱਦੀ ਪੱਟੀ ਪੰਜਾਬ ਪੁਲਿਸ ਨੁੰ ਨਸ਼ਾ ਤੇ ਹਥਿਆਰ ਸਮਗਲਰਾਂ ਖਿਲਾਫ ਕਾਰਵਾਈ ਕਰਨ ਵਿਚ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕਰਨ।

ਸਿੱਧੂ ਨੇ ਖੇਡੀ ਵੱਡੀ ਗੇਮ! ਹਾਈਕਮਾਨ ਨੂੰ ਦਿੱਤਾ ਵੱਡਾ ਝਟਕਾ!

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦੋ ਨਸ਼ਾ ਤੇ ਹਥਿਆਰ ਸਮਗਲਰ ਇਸ ਲਈ ਕਾਨੂੰਨ ਤੋਂ ਬੱਚ ਗਏ ਕਿਉਂਕਿ ਫਰੀਦਕੋਟ ਜ਼ਿਲ੍ਹੇ ਵਿਚ ਬੀ ਐਸ ਐਫ ਨੇ ਇਸ ਮਾਮਲੇ ਵਿਚ ਸਹਿਯੋਗ ਨਹੀਂ ਦਿੱਤਾ ਤੇ ਇਹ ਮਾਮਲਾ ਕੇਂਦਰ ਦੀਆਂ ਅੱਖਾਂ ਖੋਹਣ ਵਾਲਾ ਬਣ ਗਿਆ ਹੈ। ਉਹਨਾਂ ਕਿਹਾ ਕਿ ਹੁਣ ਸਪਸ਼ਟ ਹੈ ਕਿ ਦੂਹਰਾ ਅਧਿਕਾਰ ਖੇਤਰ ਸਰਹੱਦੀ ਇਲਾਕਿਆਂ ਵਿਚ ਪੁਲਿਸ ਦੇ ਕੰਮ ਵਿਚ ਅੜਿਕਾ ਬਣ ਰਿਹਾ ਹੈ।

Khabran Da Sira : ਫਿਰ ਬਦਲੇਗਾ ਕਾਂਗਰਸ ਪ੍ਰਧਾਨ! ਪਿਆ ਕਲੇਸ਼! ਅਕਾਲੀ ਦਲ-ਬਸਪਾ ਗਠਜੋੜ ਟੁੱਟਿਆ! D5 Channel Punjabi

ਇਸ ਤੋਂ ਪਹਿਲਾਂ ਜਦੋਂ ਬੀ ਐਸ ਐਫ ਦਾ ਅਧਿਕਾਰ ਖੇਤਰ ਸਰਹੱਦ ਤੋਂ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤਾ ਗਿਆ ਸੀ ਤਾਂ ਇਹ ਕਿਹਾ ਗਿਆ ਸੀ ਕਿ ਇਹ ਤਕਨੀਕੀ ਮਾਮਲਾ ਹੈ ਤੇ ਬੀ ਐਸ ਐਫ ਸੂਬੇ ਦੀ ਪੁਲਿਸ ਦੀ ਮਦਦਗਾਰ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਫਰੀਦਕੋਟ ਦੀ ਘਟਨਾ ਤੇ ਅਨੇਕਾਂ ਹੋਰਨਾਂ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਬੀ ਐਸ ਐਫ ਆਜ਼ਾਦਾਨਾ ਤੌਰ ’ਤੇ ਕੰਮ ਕਰਨਾ ਚਾਹੁੰਦੀ ਹੈ ਤੇ ਇਹ ਪੰਜਾਬ ਪੁਲਿਸ ਨਾਲ ਸਹਿਯੋਗ ਕਰਨ ਦੇ ਖਿਲਾਫ ਹੈ।

Wheat Issue : Delhi ਤੋਂ ਆਈ Modi ਦੀ ਟੀਮ, ਕਿਸਾਨਾਂ ਨੂੰ ਦੇ ਗਈ ਖੁਸ਼ਖਬਰੀ | D5 Channel Punjabi

ਉਹਨਾਂ ਕਿਹਾ ਕਿ ਇਹ ਸੰਘੀ ਢਾਂਚੇ ਦੇ ਤੱਤਸਾਰ ’ਤੇ ਹੀ ਹਮਲਾ ਹੈ ਤੇ ਮੁੱਖ ਮੰਤਰੀ ਤੁਰੰਤ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ ਅਤੇ ਬੇਨਤੀ ਕਰਨਾ ਚਾਹੀਦਾ ਹੈ ਕਿ ਬੀ ਐਸ ਐਫ ਦਾ ਅਧਿਕਾਰ ਖੇਤਰ ਫਿਰ ਤੋਂ 15 ਕਿਲੋਮੀਟਰ ਤੱਕ ਸੀਮਤ ਕੀਤਾ ਜਾਵੇ। ਡਾ. ਚੀਮਾ ਨੇ ਕਿਹਾ ਕਿ ਨਾਲ ਹੀ ਮੁੱਖ ਮੰਤਰੀ ਕੇਂਦਰੀ ਗ੍ਰਹਿ ਮੰਤਰੀ ਨੂੰ ਇਹ ਬੇਨਤੀ ਕਰਨ ਕਿ ਬੀ ਐਸ ਐਫ ਵੱਲੋਂ 15 ਕਿਲੋਮੀਟਰ ਤੱਕ ਅਧਿਕਾਰ ਖੇਤਰ ਲਾਗੂ ਹੋਣ ਤੋਂ ਬਾਅਦ ਵੀ ਪੰਜਾਬ ਪੁਲਿਸ ਨਾਲ ਸਹਿਯੋਗ ਕੀਤਾ ਜਾਵੇ।

Farmers News : ਲਓ ਮੰਨ ਗਈ Modi ਸਰਕਾਰ! ਤਿਆਰ ਰਹਿਣ Kisan, Channi ‘ਤੇ ਐਕਸ਼ਨ | D5 Channel Punjabi

ਉਹਨਾਂ ਹਿਕਾ ਕਿ ਸਮਗਲਰ ਤੇ ਨਾਰਕੋ ਅਤਿਵਾਦੀਆਂ ਨੂੰ ਦੂਹਰੇ ਅਧਿਕਾਰ ਖੇਤਰ ਕਾਰਨ ਕਾਨੂੰਨ ਦੇ ਸਿਕੰਜੇ ਤੋਂ ਬਚਣ ਦੀ ਆਗਿਆ ਨਹੀਂ ਮਿਲਣੀ ਚਾਹੀਦੀ ਭਾਵੇਂ ਇਸ ਵਾਸਤੇ ਨੇੜਲਾ ਸਹਿਯੋਗ ਕਰ ਕੇ ਪਾਕਿਸਤਾਨ ਵੱਲੋਂ ਸਰਹੱਦੀ ਇਲਾਕੇ ਵਿਚ ਗੜਬੜ ਕਰਾਉਣ ਦੇ ਯਤਨਾਂ ਨੂੰ ਅਸਫਲ ਬਣਾਉਣਾ ਪਵੇ। ਅਕਾਲੀ ਆਗੂ ਨੇ ਮੁੱਖ ਮੰਤਰੀ ਨੁੰ ਇਹ ਵੀ ਕਿਹਾ ਕਿ ਉਹ ਗ੍ਰਹਿ ਮੰਤਰੀ ਨੂੰ ਰਾਜ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਹਾਲ ਹੀ ਵਿਚ ਸਰਹੱਦੀ ਜ਼ਿਲਿ੍ਹਆਂ ਦਾ ਦੌਰਾ ਕਰ ਕੇ ਪੰਜਾਬ ਵਿਚ ਕਮਾਂਡ ਚੇਨ ਬਾਰੇ ਭੰਬਲਭੂਸਾ ਪੈਦਾ ਕਰਨ ਦੇ ਮਾਮਲੇ ਤੋਂ ਵੀ ਜਾਣੂ ਕਰਵਾਉਣ।

Wheat Issue : ਕਿਸਾਨਾਂ ਨਾਲ ਫੇਰ ਹੋਇਆ ਧੋਖਾ? ਕੇਂਦਰ ਦੀ ਵੱਡੀ ਕਾਰਵਾਈ | D5 Channel Punjabi

ਉਹਨਾਂ ਕਿਹਾ ਕਿ ਸਥਾਪਿਤ ਨਿਯਮਾਂ ਮੁਤਾਬਕ ਸਿਰਫ ਕੇਂਦਰ ਸਰਕਾਰ ਹੀ ਸੰਵਿਧਾਨਕ ਮਸ਼ੀਨਰੀ ਢਹਿ ਢੇਰੀ ਹੋਣ ’ਤੇ ਸੂਬੇ ਵਿਚ ਦਖਲ ਦੇ ਸਕਦੀ ਹੈ। ਹੋਰਨਾਂ ਮਾਮਲਿਆਂ ਵਿਚ ਸਿਰਫ ਰਾਜ ਸਰਕਾਰ ਹੀ ਅਮਨ ਕਾਨੂੰਨ ਦੀ ਵਿਵਸਥਾ ਦੇ ਮਾਮਲਿਆਂ ਨਾਲ ਨਜਿੱਠਦੀ ਹੈ। ਉਹਨਾਂ ਕਿਹਾ ਕਿ ਇਹ ਭਾਵਨਾ ਮੁੱਖ ਮੰਤਰੀ ਵੱਲੋਂ ਕੇਂਦਰ ਕੋਲ ਪਹੁੰਚਾਉਣੀ ਚਾਹੀਦੀ ਹੈ ਤਾਂ ਜੋ ਦੇਸ਼ ਵਿਚ ਸੰਘੀ ਢਾਂਚੇ ਵਿਚ ਕਿਸੇ ਵੀ ਤਰੀਕੇ ਕੋਈ ਤਬਦੀਲੀ ਨਾ ਹੋਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button