Breaking NewsD5 specialNewsPress ReleasePunjabTop News

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ

ਸਰਕਾਰੀ ਖੰਡ ਮਿੱਲਾਂ ਦੇ ਰਹਿੰਦੇ ਬਕਾਏ 15 ਸਤੰਬਰ ਤੱਕ ਅਦਾ ਕੀਤੇ ਜਾਣਗੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ 100 ਕਰੋੜ ਰੁਪਏ ਜਮ੍ਹਾ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸ਼ੂਗਰਫੈੱਡ ਵੱਲੋਂ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਫੰਡ ਟਰਾਂਸਫਰ ਕੀਤੇ ਗਏ।

CM ਮਾਨ ਲਈ ਮਾੜੀ ਖ਼ਬਰ, ਆਪ ਲੀਡਰ ਦਾ ਗੋਲੀਆਂ ਮਾਰ ਕੀਤਾ ਕਤਲ! D5 Channel Punjabi

ਸ਼ੂਗਰਫੈੱਡ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਅਦਾ ਕੀਤੀ ਜਾਣ ਵਾਲੀ ਬਕਾਇਆ ਰਾਸ਼ੀ ਹੁਣ 195.60 ਕਰੋੜ ਰੁਪਏ ਹੈ। ਇਸ ਵਿੱਚੋਂ 100 ਕਰੋੜ ਰੁਪਏ ਇਸ ਸਾਲ 31 ਅਗਸਤ ਤੱਕ ਅਦਾ ਕੀਤੇ ਜਾਣਗੇ ਅਤੇ ਬਾਕੀ 95.60 ਕਰੋੜ ਰੁਪਏ  ਦੀ ਅਦਾਇਗੀ 15 ਸਤੰਬਰ ਤੱਕ  ਕਰ ਦਿੱਤੀ ਜਾਵੇਗੀ।

Sidhu Moose Wala Case : ਗੈਂਗਸਟਰ ਮੰਨਾ ਕੋਲੋ ਜੇਲ੍ਹ ਚੋਂ ਮਿਲਿਆ ਖ਼ਤਰਨਾਕ ਸਮਾਨ! | D5 Channel Punjabi

ਇਸ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸ਼ਹਿਰ ਵਿਖੇ ਸਰਕਾਰੀ ਮਾਲਕੀ ਵਾਲੀਆਂ 9 ਖੰਡ ਮਿੱਲਾਂ ਵੱਲ ਕੋਈ ਬਕਾਇਆ ਨਹੀਂ ਹੋਵੇਗਾ। ਜ਼ਿਕਰਯੋਗ ਹੈ ਕਿ ਇਸ 100 ਕਰੋੜ ਰੁਪਏ ਦੀ ਅਦਾਇਗੀ ਨਾਲ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ 619.62 ਕਰੋੜ ਰੁਪਏ ਦੀ ਬਕਾਇਆ ਗੰਨੇ ਦੀ ਅਦਾਇਗੀ ਵਿੱਚੋਂ 424.02 ਕਰੋੜ ਰੁਪਏ ਪਹਿਲਾਂ ਹੀ ਅਦਾ ਕਰ ਚੁੱਕੀ ਹੈ। ਇਹ ਅਦਾਇਗੀਆਂ 2021-22 ਸੀਜ਼ਨ ਦੀਆਂ ਹਨ।

Khabran Da Sira : Canada Police Goldy Brar ਨੂੰ ਭੇਜੂ Punjab? Bargari ‘ਚ ਸਿੱਖਾਂ ਦਾ ਵੱਡਾ ਇਕੱਠ

ਬੁਲਾਰੇ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਕਿ 2022-23 ਦੇ ਆਗਾਮੀ ਗੰਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਦੀਆਂ ਬਕਾਇਆ ਅਦਾਇਗੀਆਂ ਬਿਨਾਂ ਕਿਸੇ ਦੇਰੀ ਤੋਂ ਕਰ ਦਿੱਤੀਆਂ ਜਾਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button