PunjabPunjabTop News

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ : ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰੇਗੀ ਪੰਜਾਬ ਸਰਕਾਰ

ਇੱਕ ਰਣਨੀਤਕ ਸਮਝੌਤੇ ਤਹਿਤ ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ, ਸੂਬਾ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਪੰਜਾਬ ਵਿੱਚ ਇੱਕ ਸਮਰਪਿਤ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਸਿਰਤੋੜ ਯਤਨਾਂ ਦਾ ਹਿੱਸਾ ਹੋਵੇਗਾ।ਨੀਦਰਲੈਂਡ ਵਿੱਚ ਨਿਵੇਸ਼ ਪ੍ਰੋਤਸਾਹਨ ਆਊਟਰੀਚ ਤਹਿਤ ਆਪਣੇ ਦੌਰੇ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਟਿਕਾਊ ਖੇਤੀਬਾੜੀ, ਫੁੱਲਾਂ ਦੀ ਖੇਤੀ ਅਤੇ ਉੱਚ-ਕੁਸ਼ਲਤਾ ਵਾਲੀਆਂ ਖੇਤੀ ਪ੍ਰਣਾਲੀਆਂ ਵਿੱਚ ਸਭ ਤੋਂ ਬਿਹਤਰ ਅਭਿਆਸਾਂ ਦਾ ਅਧਿਐਨ ਕਰਨ ਲਈ ਵਰਲਡ ਹਾਰਟੀ ਸੈਂਟਰ (ਡਬਲਯੂ.ਐਚ.ਸੀ.), ਵੈਸਟਲੈਂਡ ਅਤੇ ਵਿਸ਼ਵ ਪ੍ਰਸਿੱਧ ਕੇਯੂਕੇਨਹੌਫ, ਲਿਸੇ ਸਮੇਤ ਪ੍ਰਮੁੱਖ ਬਾਗਬਾਨੀ ਸੰਸਥਾਵਾਂ ਦੇ ਦੌਰੇ ਕੀਤੇ। ਉਨ੍ਹਾਂ ਨੇ ਪੰਜਾਬ ਵਿੱਚ ਅਜਿਹਾ ਹੀ ਕੇਂਦਰ ਸਥਾਪਤ ਕਰਨ ਦਾ ਵਿਚਾਰ ਪੇਸ਼ ਕੀਤਾ ਅਤੇ ਕਿਹਾ ਕਿ ਪ੍ਰਸਤਾਵਿਤ ਕੇਂਦਰ ਖੋਜਕਰਤਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗ ਅਤੇ ਸਰਕਾਰੀ ਭਾਈਵਾਲਾਂ ਨੂੰ ਇਕਜੁੱਟ ਕਰਕੇ ਰਾਜ ਵਿੱਚ ਨਵੀਨਤਾ, ਹੁਨਰ ਵਿਕਾਸ ਅਤੇ ਟਿਕਾਊ ਖੇਤੀਬਾੜੀ ਹੱਲਾਂ ਨੂੰ ਅਪਣਾਉਣ ਵਿੱਚ ਮਦਦ ਕਰੇਗਾ। ਵਰਲਡ ਹਾਰਟੀ ਸੈਂਟਰ, ਜੋ ਗ੍ਰੀਨਹਾਊਸ ਹੌਰਟੀਕਲਚਰ ਇਨੋਵੇਸ਼ਨ ਲਈ ਇੱਕ ਗਲੋਬਲ ਹੱਬ ਹੈਵਿਖੇ ਸੀਈਓ ਪੱਕ ਵੈਨ ਹੋਲਸਟਾਈਨ ਅਤੇ ਮੈਨੇਜਰ ਇੰਟਰਨੈਸ਼ਨਲ ਬਿਜ਼ਨਸ ਲੈਨੀ ਡਿਜਕਸ਼ੂਰਨ ਵੱਲੋਂ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ ਜਿਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੰਸਥਾ ਦਾ ਵਿਆਪਕ ਦੌਰਾ ਕਰਵਾਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button