Press ReleasePunjabTop News

ਮੁੱਖ ਮੰਤਰੀ ਦੱਸਣ ਕਿ ਉਹ ਭ੍ਰਿਸ਼ਟ ਆਪ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੇ: ਅਕਾਲੀ ਦਲ

ਮੁੱਖ ਮੰਤਰੀ ਦੱਸਣ ਕਿ ਉਹ ਭ੍ਰਿਸ਼ਟਾਚਾਰੀਆਂ ਦੀ ਪੁਸ਼ਤ ਪਨਾਹੀ ਕਿਉਂ ਕਰ ਰਹੇ ਹਨ: ਮਹੇਸ਼ਇੰਦਰ ਸਿੰਘ ਗਰੇਵਾਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਹ ਦੱਸਣ ਕਿ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੰਸ ਵਾਲੀ ਨੀਤੀ ਆਮ ਆਦਮੀ ਪਾਰਟੀ ਨੇ ਆਪਣੇ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਕਿਉਂ ਲਾਗੂ ਨਹੀਂ ਕੀਤੀ ਅਤੇ ਉਹਨਾਂ ਖਿਲਾਫ ਕੇਸ ਕਮਜ਼ੋਰ ਕਿਉਂ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪ ਲਾਈਨ ਨੰਬਰ ਜਾਰੀ ਕਰਨ ’ਤੇ ਆਪਣੇ ਆਪ ਨੂੰ ਵਧਾਈ ਦੇਣ ਅਤੇ ਇਸ ਨੰਬਰ ਦਾ ਲੋਕਾਂ ਨੂੰ ਕਿੰਨਾ ਫਾਇਦਾ ਹੋਇਆ ਇਹ ਦੱਸਣ ’ਤੇ ਪ੍ਰਤੀਕਰਮ ਸੀਨੀਅਰ ਅਕਾਲੀ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪਬਲੀਸਿਟੀ ਸਟੰਟ ਕਰ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਨਾ ਕਰਨ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਤੁਹਾਡੀ ਸਰਕਾਰ ਹੁਣ ਤੱਕ ਦੀ ਸਭ ਤੋਂ ਭ੍ਰਿਸ਼ਟ ਸਰਕਾਰ ਹੈ ਅਤੇ ਤੁਸੀਂ ਭ੍ਰਿਸ਼ਟਾਚਾਰ ਅਤੇ ਅਨੈਤਿਕ ਕੰਮਾਂ ਵਿਚ ਲੱਗੇ ਮੰਤਰੀਆਂ ਤੇ ਵਿਧਾਇਕਾਂ ਖਿਲਾਫ ਕਾਰਵਾਈ ਕਰਨ ਵਿਚ ਨਾਕਾਮ ਰਹੇ ਹੋ।

Patiala New Bus Stand ਤੋਂ ਦੁਖੀ ਹੋਈ Public, ਲੱਖ ਰੁਪਿਆ ਕਿਰਾਇਆ ਕੌਣ ਭਰੂਗਾ? | D5 Channel Punjabi

ਉਦਾਹਰਣਾਂ ਦਿੰਦਿਆਂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਵਿਚੋਂ ਕੱਢ ਕੇ ਪਹਿਲ ਕੀਤੀ ਸੀ ਤੇ ਐਲਾਨ ਕੀਤਾ ਸੀ ਕਿ ਮੰਤਰੀ ਨੇ ਆਪਣਾ ਭ੍ਰਿਸ਼ਟਾਚਾਰ ਕਬੂਲ ਕਰ ਲਿਆ ਹੈ ਪਰ ਉਹਨਾਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਇਸਦੇ ਸਬੂਤ ਨਹੀਂ ਦਿੱਤੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤਾਂ ਮੰਤਰੀ ਦੇ ਖਿਲਾਫ ਰਸਮੀ ਸ਼ਿਕਾਇਤ ਦਰਜ ਕਰਵਾਉਣ ਵਿਚ ਵੀ ਫੇਲ੍ਹ ਸਾਬਤ ਹੋਏ ਹਨ ਜਿਸ ਕਾਰਨ ਉਹਨਾਂ ਖਿਲਾਫ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੀ ਸਿੰਗਲਾ ਖਿਲਾਫ ਕਾਰਵਾਈ ਨਹੀਂ ਕੀਤੀ ਤੇ ਉਹ ਸਰਕਾਰੀ ਮੀਟਿੰਗਾਂ ਆਦਿ ਵਿਚ ਮਾਣ ਨਾਲ ਸ਼ਾਮਲ ਹੁੰਦੇ ਹਨ।

ਜਜ਼ਬਾਤੀ ਹੋਇਆ ਸੁਖਬੀਰ ਬਾਦਲ, ‘ਆਪ’ ਦੇ ਕੱਲੇ-ਕੱਲੇ ਲੀਡਰ ਦੀ ਬਣਾਈ ਰੇਲ, CM ਮਾਨ ਨੂੰ ਕਿਹਾ ਕੇਜਰੀਵਾਲ ਦਾ …..

ਸਰਦਾਰ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਲੋਕਾਂ ਨੂੰ ਆਖਿਆ ਹੈ ਕਿ ਉਹ ਭ੍ਰਿਸ਼ਟਾਚਾਰੀਆਂ ਨੂੰ ਫੜਨ ਵਾਸਤੇ ਆਡੀਓ ਤੇ ਵੀਡੀਓ ਕਲਿੱਪ ਪੇਸ਼ ਕਰਨ ਪਰ ਉਹ ਜੰਗਲਾਤ ਮੰਤਰੀ ਫੌਜਾ ਸਿੰਘ ਸਰਾਰੀ ਦੇ ਖਿਲਾਫ ਕਾਰਵਾਈ ਕਰਨ ਵਿਚ ਨਾਕਾਮ ਰਹੇ ਹਨ ਜਦੋਂ ਕਿ ਉਹਨਾਂ ਦੀ ਆਡੀਓ ਜਨਤਕ ਹੋਈ ਸੀ ਜਿਸ ਵਿਚ ਉਹ ਕਿਸੇ ਠੇਕੇਦਾਰ ਦੀ ਮਦਦ ਨਾਲ ਸਰਕਾਰੀ ਅਧਿਕਾਰੀਆਂ ਕੋਲੋਂ ਪੈਸੇ ਉਗਰਾਹੁਣ ਦੀ ਗੱਲ ਕਰਦੇ ਸੁਣੇ ਗਏ ਸਨ। ਉਹਨਾਂ ਕਿਹਾ ਕਿ ਸਰਾਰੀ ਦੇ ਨਜ਼ਦੀਕੀ ਨੇ ਆਡੀਓ ਕਲਿੱਪ ਦੀ ਪੁਸ਼ਟੀ ਕੀਤੀ ਸੀ ਪਰ ਫਿਰ ਵੀ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।

Sandeep Breta ਬਾਰੇ SSP ਦਾ ਖੁਲਾਸਾ, Bargari Beadbi ਮਾਮਲੇ ‘ਚ ਵੱਡੀ ਅਪਡੇਟ | D5 Channel Punjabi

ਅਕਾਲੀ ਆਗੂ ਨੇ ਕਿਹਾ ਕਿ ਇਯੇ ਤਰੀਕੇ ਮੁੱਖ ਮੰਤਰੀ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਖਿਲਾਫ ਵੀ ਕਾਰਵਾਈ ਕਰਨ ਵਿਚ ਨਾਕਾਮ ਰਹੇ ਹਨ ਜੋ ਜਿਸਮ ਫਰੋਸ਼ੀ ਦੇ ਧੰਦੇ ਵਿਚ ਸ਼ਾਮਲ ਪਾਏ ਗਏ ਤੇ ਇਕ ਵਪਾਰੀ ਤੇ ਫਿਰ ਇਕ ਵਪਾਰੀ ਕੋਲੋਂ ਪੈਸੇ ਉਗਰਾਹੁੰਦੇ ਫੜੇ ਗਏ। ਉਹਨਾਂ ਕਿਹਾ ਕਿ ਆਪ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਖਿਲਾਫ ਭ੍ਰਿਸ਼ਟਾਚਾਰ ਦੇ ਠੋਸ ਸਬੂਤ ਉਪਲਬਧ ਅਤੇ ਜਿਸ ਸਰਪੰਚ ਤੋਂ ਉਹ ਪੈਸੇ ਲੈ ਰਿਹਾ ਸੀ, ਉਸ ਵੱਲੋਂ ਸਬੂਤ ਦੇਣ ਦੇ ਬਾਵਜੂਦ ਵਿਧਾਇਕ ਖਿਲਾਫ ਕੇਸ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

300 ਤੋਂ ਵੱਧ Government employee ਭੇਜੇ Jail, ਐਕਸ਼ਨ ‘ਚ Punjab government | D5 Channel Punjabi

ਸਰਦਾਰ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਉਹਨਾਂ ਆਗੂਆਂ ਖਿਲਾਫ ਵੀ ਕਾਰਵਾਈ ਕਰਨ ਵਿਚ ਨਾਕਾਮ ਰਹੇ ਹਨ ਜਿਹਨਾਂ ਨੂੰ ਅਨੈਤਿਕ ਕੰਮਾਂ ਵਿਚ ਸ਼ਾਮਲ ਪਾਇਆ ਗਿਆ ਸੀ। ਉਹਨਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਦੀ ਜਿਣਸੀ ਸੋਸ਼ਣ ਦੀ ਵੀਡੀਓ ਮਿਲੀ ਜਿਸਨੂੰ ਪੁਲਿਸ ਅਧਿਕਾਰੀਆਂ ਨੇ ਸਹੀ ਪਾਇਆ ਪਰ ਉਹਨਾਂ ਖਿਲਾਫ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਭ ਨੇ ਆਪ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਲ ਚੇਹਰਾ ਬੇਨਕਾਬ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਜਦੋਂ ਤੁਸੀਂ ਆਪ ਹੀ ਭ੍ਰਿਸ਼ਟ ਅਤੇ ਅਨੈਤਿਕ ਆਗੂਆਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਤਾਂ ਫਿਰ ਪੰਜਾਬੀ ਭ੍ਰਿਸ਼ਟਾਚਾਰ ਖਿਲਾਫਾ ਸਬੂਤ ਕਿਵੇਂ ਦੇਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button