Breaking NewsD5 specialNewsPress ReleasePunjabTop News

ਮੁੱਖ ਮੰਤਰੀ ਨੇ ਅੰਮ੍ਰਿਤਸਰ ‘ਚ ਕੌਮੀ ਝੰਡਾ ਲਹਿਰਾਇਆ, 45 ਸਟੇਟ ਐਵਾਰਡੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ ਰੇਲ ਹਾਦਸੇ ਦੇ 34 ਪੀੜਤਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਉਣ ਅਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ 45 ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ, ਸ਼ਾਲ ਤੇ ਮੈਡਲ ਨਾਲ ਸਨਮਾਨਿਤ ਕੀਤਾ। ਸਾਲ 2020 ਲਈ ਇਹ ਐਵਾਰਡ ਇਸ ਤੋਂ ਪਹਿਲਾਂ ਕੋਵਿਡ ਕਾਰਨ ਨਹੀਂ ਦਿੱਤੇ ਜਾ ਸਕੇ ਸਨ। ਹਾਲਾਂਕਿ ਸਾਲ 2021 ਦੇ ਸਟੇਟ ਐਵਾਰਡੀਆਂ ਲਈ ਵੱਖਰੇ ਤੌਰ ਉਤੇ ਸਮਾਗਮ ਕਰਵਾਇਆ ਜਾਵੇਗਾ ਜਿੱਥੇ ਪੱਛਮੀ ਕਮਾਂਡ ਦੇ ਕਮਾਂਡਰ ਇਨ ਚੀਫ ਅਤੇ ਬਾਕੀ ਸਾਰੇ ਰੈਂਕਾਂ ਦੇ ਅਫਸਰਾਂ ਸਮੇਤ ਉੱਘੀਆਂ ਸ਼ਖਸੀਅਤਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਮਿਸਾਲੀ ਯੋਗਦਾਨ ਪਾਉਣ ਬਦਲੇ ਸਨਮਾਨਿਤ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ ਐਵਾਰਡ’ ਨਾਲ ਸਨਮਾਨਿਤ ਕੀਤਾ ਜੋ ਇਸ ਵੇਲੇ ਮਲੇਰਕੋਟਲਾ ਵਿਖੇ ਸਿਟੀ-2 ਦੇ ਐਸ.ਐਚ.ਓ. ਵਜੋਂ ਤਾਇਨਾਤ ਹਨ ਅਤੇ ਉਨਾਂ ਨੇ ਮਲੇਰਕੋਟਲਾ ਵਿਚ ਇਕ ਦੁਕਾਨ ਦੇ ਉਪਰ ਸਥਿਤ ਘਰ ਵਿਚ ਅੱਗ ਲੱਗ ਜਾਣ ਮੌਕੇ ਉਥੇ ਰਹਿੰਦੇ ਪਰਿਵਾਰ ਨੂੰ ਬਚਾਉਣ ਲਈ ਸਾਹਸ ਅਤੇ ਬਹਾਦਰੀ ਦਿਖਾਈ ਸੀ।

ਲਾਲ ਕਿਲ੍ਹੇ ਤੋਂ ਮੋਦੀ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਕਿਸਾਨਾਂ ਨੇ ਵੀ ਦਿੱਤੀਆਂ ਟਰੈਕਟਰਾਂ ਦੀਆਂ ਰੇਸਾਂ !

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਏ.ਆਈ.ਜੀ. ਐਸ.ਟੀ.ਐਫ. ਸਨੇਹਦੀਪ ਸ਼ਰਮਾ, ਡੀ.ਐਸ.ਪੀ. ਜਲੰਧਰ ਗੁਰਮੀਤ ਸਿੰਘ, ਏ.ਡੀ.ਸੀ.ਪੀ.-4 ਲੁਧਿਆਣਾ ਰੁਪਿੰਦਰ ਕੌਰ ਸਰਾ, ਏਡੀਸੀਪੀ ਜਾਂਚ ਲੁਧਿਆਣਾ ਰੁਪਿੰਦਰ ਕੌਰ ਭੱਟੀ, ਡੀਐਸਪੀ ਡਿਟੈਕਟਿਵ ਮੋਗਾ ਜੰਗਜੀਤ ਸਿੰਘ ਅਤੇ ਡੀਐਸਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਗੁਰਿੰਦਰਪਾਲ ਸਿੰਘ ਤੋਂ ਇਲਾਵਾ ਇੰਸਪੈਕਟਰ ਗੁਰਪ੍ਰੀਤ ਸਿੰਘ, ਇੰਸਪੈਕਟਰ ਸੁਰਿੰਦਰ ਕੌਰ, ਇੰਸਪੈਕਟਰ ਬਿਠਲ ਹਰੀ, ਐਸਆਈ ਲਖਬੀਰ ਸਿੰਘ, ਏਐਸਆਈ ਕੰਵਲਜੀਤ ਸਿੰਘ, ਏਐਸਆਈ ਅਮਨਦੀਪ ਸਿੰਘ, ਏਐਸਆਈ ਜਗਦੀਪ ਸਿੰਘ, ਕਾਂਸਟੇਬਲ ਜਗਜੀਤ ਸਿੰਘ ਅਤੇ ਕਾਂਸਟੇਬਲ ਦਲਜੀਤ ਕੁਮਾਰ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਜੌੜਾ ਫਾਟਕ ਵਿਖੇ ਅੰਮ੍ਰਿਤਸਰ ਰੇਲ ਹਾਦਸੇ ਦੇ 34 ਪੀੜਤਾਂ ਦੇ ਹਰੇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਸੌਂਪੇ।

ਪੁਲਿਸ ਤੇ ਜਥੇਬੰਦੀਆਂ ਹੋਈਆਂ ਆਹਮੋ-ਸਾਹਮਣੇ || D5 Channel Punjabi

ਮੁੱਖ ਮੰਤਰੀ ਇੱਥੇ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮਾਂ ਦੀ ਅਗਵਾਈ ਕਰ ਰਹੇ ਸਨ।
ਇਸ ਮੌਕੇ ਮੁੱਖ ਮੰਤਰੀ ਨੇ ਇੱਥੇ ਗਾਂਧੀ ਮੈਦਾਨ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਵਿਸ਼ਵਾਸ ਜ਼ਾਹਰ ਕੀਤਾ ਕਿ ਲੋਕਾਂ ਦੀ ਸਾਂਝੀ ਭਾਵਨਾ ਨਾਲ ਸਾਰੀਆਂ ਚੁਣੌਤੀਆਂ ਉਤੇ ਜਿੱਤ ਹਾਸਲ ਕਰ ਲਵਾਂਗੇ। ਉਨਾਂ ਨੇ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਦੇ ਪਰਵਾਨਿਆਂ ਨੂੰ ਵੀ ਯਾਦ ਕੀਤਾ ਜਿਨਾਂ ਸਦਕਾ ਸਾਨੂੰ ਆਜ਼ਾਦੀ ਨਸੀਬ ਹੋਈ ਹੈ। ਅੰਡੇਮਾਨ ਸੈਲੂਲਰ ਜੇਲ ਦੇ ਦੌਰੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਥੇ ਉਨਾਂ ਨੇ ਬਹੁਤ ਸਾਰੇ ਪੰਜਾਬੀਆਂ ਦੇ ਨਾਂ ਦੇਖੇ ਜਿਨਾਂ ਬਾਰੇ ਉਨਾਂ ਨੂੰ ਨਹੀਂ ਸੀ ਪਤਾ ਕਿ ਇਨਾਂ ਲੋਕਾਂ ਨੇ ਵੀ ਦੇਸ਼ ਦੀ ਆਜ਼ਾਦੀ ਲਈ ਅਦੰਲੋਨ ਵਿਚ ਹਿੱਸਾ ਲਿਆ ਸੀ।

ਵਾਲੇ ਪਾਸਿਓ ਪੰਜਾਬ ‘ਚ ਅਜਿਹੀ ਸ਼ੈਅ, ਇਲਾਕੇ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਇਨਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਕਮਾਂਡਰ ਡੀ.ਐਸ.ਪੀ. ਮਾਧਵੀ ਸ਼ਰਮਾ ਅਤੇ ਸੈਕਿੰਡ-ਇਨ-ਕਮਾਂਡ ਡੀ.ਐਸ.ਪੀ. ਹਰਿੰਦਰ ਸਿੰਘ ਮਾਨ ਦੀ ਅਗਵਾਈ ਵਾਲੀ ਮਾਰਚ ਪਾਸਟ ਦੀ ਟੁਕੜੀ ਤੋਂ ਸਲਾਮੀ ਲਈ। ਪਰੇਡ ਵਿਚ ਸ਼ਾਮਲ ਟੁਕੜੀਆਂ ਵਿਚ ਪੰਜਾਬ ਪੁਲੀਸ ਰਿਕਰੂਟਜ਼ ਟ੍ਰੇਨਿੰਗ ਸੈਂਟਰ, ਜਹਾਨ ਖੇਲਾਂ, ਪੰਜਾਬ ਜੇਲ ਪੁਲੀਸ, ਚੰਡੀਗੜ ਪੁਲੀਸ, ਗਾਰਡੀਅਨਜ਼ ਆਫ ਗਵਰਨੈਂਸ ਅਤੇ ਪੰਜਾਬ ਆਰਮਡ ਪੁਲੀਸ ਦਾ ਪਾਈਪ ਬੈਂਡ ਸ਼ਾਮਲ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button