ਮੁੱਖ ਮੰਤਰੀ ਨੇ ਉੱਘੇ ਕਾਰੋਬਾਰੀ ਰਾਜਿੰਦਰ ਗੁਪਤਾ ਦੀ ਮਾਤਾ ਮਾਇਆ ਦੇਵੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਿੱਧ ਕਾਰੋਬਾਰੀ ਤੇ ਪੰਜਾਬ ਯੋਜਨਾ ਬੋਰਡ ਦੇ ਵਾਇਸ ਚੇਅਰਮੈਨ ਰਾਜਿੰਦਰ ਗੁਪਤਾ ਦੀ ਮਾਤਾ ਸ੍ਰੀਮਤੀ ਮਾਇਆ ਦੇਵੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜ ਲਈ ਖ਼ਾਸ ਤੌਰ ਉਤੇ ਗੁਪਤਾ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ੍ਰੀਮਤੀ ਮਾਇਆ ਦੇਵੀ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ, ਜਿਨ੍ਹਾਂ ਆਪਣੀ ਸੰਤਾਨ ਦਾ ਭਵਿੱਖ ਸੰਵਾਰਨ ਲਈ ਅਹਿਮ ਭੂਮਿਕਾ ਨਿਭਾਈ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀਮਤੀ ਮਾਇਆ ਦੇਵੀ ਦੀ ਦੂਰ-ਦ੍ਰਿਸ਼ਟੀ ਅਤੇ ਕੰਮ ਪ੍ਰਤੀ ਸਮਰਪਣ ਤੇ ਮਿਹਨਤ ਸਮੁੱਚੇ ਟਰਾਈਡੈਂਟ ਗਰੁੱਪ ਦੀ ਸਮਰੱਥਾ ਦੇ ਮੁੱਖ ਸਰੋਤ ਹਨ।
ਲੋਕਾਂ ਨੇ ਘੇਰ ਲਿਆ CM, ਫਿਰ ਕਰਤਾ ਹਮਲਾ, Police ਨੂੰ ਪੈ ਗਈਆਂ ਭਾਜੜਾਂ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀਮਤੀ ਮਾਇਆ ਦੇਵੀ ਦੇ ਦੇਹਾਂਤ ਨਾਲ ਵੱਡਾ ਘਾਟਾ ਪਿਆ ਹੈ, ਜਿਸ ਦਾ ਨੇੜ ਭਵਿੱਖ ਵਿੱਚ ਪੂਰਿਆ ਜਾਣਾ ਮੁਸ਼ਕਲ ਹੈ। ਸ੍ਰੀਮਤੀ ਮਾਇਆ ਦੇਵੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਸਨੇਹੀਆਂ ਤੇ ਸਕੇ-ਸਬੰਧੀਆਂ ਨਾਲ ਹਮਦਰਦੀ ਜ਼ਾਹਰ ਕੀਤੀ। ਭਗਵੰਤ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.