
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕੇਂਦਰ ਸਰਕਾਰ ਤੋਂ ਲੋਕਾਂ ਦੇ ਹਿਤ ਵਿਚ ਫ਼਼ੈਸਲਾ ਲਏ ਜਾਣ ਦੀ ਮੰਗ ਕੀਤੇ ਜਾਣ ਦਾ ਸਮਾਚਾਰ ਹੈ ।
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਕੇਂਦਰ ਸਰਕਾਰ ਤੋਂ ਲੋਕਾਂ ਦੇ ਹਿਤ ਵਿਚ ਫ਼ੈਸਲਾ ਲੈਣ ਦੀ ਮੰਗ ਕੀਤੀ ਗਈ ਹੈ ਉਹ ਈ-20 ਪੈਟਰੋਲ (E-20 petrol) ਦੇ ਮੁੱਦੇ ‘ਤੇ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਦੋ-ਪਹੀਆ ਵਾਹਨਾਂ ਤੋਂ ਲੈ ਕੇ ਹੋਰ ਵਾਹਨਾਂ ਤੱਕ ਵੱਡੀ ਗਿਣਤੀ ਵਿੱਚ ਲੋਕ ਈ-20 ਪੈਟਰੋਲ ਕਾਰਨ ਪ੍ਰੇਸ਼਼ਾਨੀ ਦਾ ਸਾਹਮਣਾ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਕਈ ਵਾਹਨ ਚਾਲਕਾਂ ਦੀ ਸਿਕਾਇਤ ਹੈ ਕਿ ਇਸ ਨਾਲ ਉਨ੍ਹਾਂ ਦੇ ਵਾਹਨਾਂ ਦੀ ਕਾਰਗੁਜ਼ਾਰੀ ‘ਤੇ ਅਸਰ ਪੈ ਰਿਹਾ ਹੈ ।
ਭਗਵੰਤ ਮਾਨ ਨੇ ਆਖਿਆ ਹੈ ਕਿ ਇਸ ਮੁੱਦੇ ਨੂੰ ਲੈ ਕੇ ਲੋਕਾਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਇੱਕ ਜਨਤਕ ਸਮਰਥਨ ਮੁਹਿੰਮ ਸ਼ੁਰੂ ਕੀਤੀ ਗਈ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ stopE20petrol.com ‘ਤੇ ਜਾ ਕੇ ਪਟੀਸ਼ਨ ‘ਤੇ ਆਪਣੀ ਸਹਿਮਤੀ ਦਰਜ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚ ਸਕੇ ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਸਿੱਧਾ ਆਮ ਲੋਕਾਂ ਦੀ ਜੇਬ ਅਤੇ ਉਨ੍ਹਾਂ ਦੇ ਵਾਹਨਾਂ ਨਾਲ ਜੁੜਿਆ ਹੋਇਆ ਹੈ । ਇਸ ਲਈ ਕੇਂਦਰ ਸਰਕਾਰ ਨੂੰ ਲੋਕਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ ਅਤੇ ਜਲਦ ਹੀ ਕੋਈ ਯੋਗ ਫੈਸਲਾ ਲੈਣਾ ਚਾਹੀਦਾ ਹੈ । ਹਾਲਾਂਕਿ ਮੁੱਖ ਮੰਤਰੀ ਦੇ ਦਾਅਵਿਆਂ ਅਤੇ ਮੰਗਾਂ ‘ਤੇ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੋ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆਾ ਹੈ ਵਿਚ ਦੋ ਪ੍ਰਮੁੱਖ ਮੰਗਾਂ ਰੱਖੀਆਂ ਗਈਆਂ ਹਨ । ਜਿਸ ਵਿਚ ਪਹਿਲੀ ਮੰਗ ਇਹ ਹੈ ਕਿ ਲੋਕਾਂ ਨੂੰ ਈ-20 ਪੈਟਰੋਲ ਦੇ ਨਾਲ ਸ਼ੁੱਧ ਪੈਟਰੋਲ ਦਾ ਵੀ ਆਪਸ਼ਨ ਦਿੱਤਾ ਜਾਵੇ ਤਾਂ ਜੋ ਹਰ ਵਿਅਕਤੀ ਆਪਣੇ ਵਾਹਨ ਦੇ ਹਿਸਾਬ ਨਾਲ ਫਿਊਲ ਦੀ ਚੋਣ ਕਰ ਸਕੇ ਤੇ ਦੂਜੀ ਮੰਗ ਈ-20 ਪੈਟਰੋਲ ਦੀਆਂ ਕੀਮਤਾਂ ਤੁਰੰਤ ਘਟਾਉਣ ਦੀ ਹੈ ਤਾਂ ਜੋ ਆਮ ਲੋਕਾਂ `ਤੇ ਵਾਧੂ ਆਰਥਿਕ ਬੋਝ ਨਾ ਪਵੇ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



