Breaking NewsD5 specialNewsPress ReleasePunjabTop News

ਮੁੱਖ ਮੰਤਰੀ ਨੇ ਜੈਸ਼ੰਕਰ ਨੂੰ ਯੂ.ਕੇ. ਤੋਂ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਵਸਤਾਂ ਦੀ ਵਾਪਸੀ ਲਈ ਲਿਖਿਆ ਪੱਤਰ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਤੋਂ ਮੰਗ ਕੀਤੀ ਹੈ ਕਿ ਯੂ.ਕੇ. ਤੋਂ ਮਹਾਨ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਚੀਜ਼ਾਂ ਜਿਨਾਂ ਵਿਚ ਉਨਾਂ ਦੀ ਪਿਸਤੌਲ ਅਤੇ ਨਿੱਜੀ ਡਾਇਰੀ ਸ਼ਾਮਲ ਹੈਵਾਪਸ ਲਿਆਉਣ ਲਈ ਯੂ.ਕੇ. ਦੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿਚ ਮੁੱਖ ਮੰਤਰੀ ਨੇ ਉਨਾਂ ਨੂੰ ਇਹ ਅਪੀਲ ਕੀਤੀ ਹੈ ਕਿ ਇਹ ਮੁੱਦਾ ਯੂ.ਕੇ. ਦੀ ਸਰਕਾਰ ਕੋਲ ਚੁੱਕਿਆ ਜਾਵੇ ਤਾਂ ਜੋ ਆਜ਼ਾਦੀ ਦੀ 75ਵੀਂ ਵਰੇਗੰਢ ਮਨਾ ਰਿਹਾ ਭਾਰਤ ਇਸ ਸ਼ਹੀਦ ਅਤੇ ਮਹਾਨ ਦੇਸ਼ ਭਗਤ ਨੂੰ ਆਪਣੀ ਸ਼ਰਧਾਂਜਲੀ ਦੇ ਸਕੇ।

ਦਿੱਲੀ ਚੋਣਾਂ ‘ਚ ਬਾਦਲਾਂ ਦੀ ਗਿਰੀ ਵੱਡੀ ਵਿਕਟ || D5 Channel Punjabi

ਪੱਤਰ ਵਿਚ ਮੁੱਖ ਮੰਤਰੀ ਨੇ ਅੱਗੇ ਲਿਖਿਆ ਹੈ, ‘‘ਤੁਹਾਨੂੰ ਪਤਾ ਹੋਵੇਗਾ ਕਿ ਇਸੇ ਪਿਸਤੌਲ ਨਾਲ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਵਿਖੇਜਿੱਥੇ ਕਿ ਉਸ ਸਮੇਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੇ ਹੁਕਮਾਂ ਨਾਲ ਸੈਂਕੜਿਆਂ ਹੀ ਨਿਹੱਥੇ ਅਤੇ ਮਾਸੂਮ ਭਾਰਤੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀਬਿ੍ਰਟਿਸ਼ ਹਕੂਮਤ ਦੁਆਰਾ ਕੀਤੀ ਗਈ ਘਿਨਾਉਣੀ ਕਾਰਵਾਈ ਦਾ ਬਦਲਾ ਲਿਆ ਸੀ। ਇਹ ਓਹੀ ਪਿਸਤੌਲ ਹੈ ਜਿਸ ਨਾਲ ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓਡਵਾਇਰ ਨੂੰ ਮਾਰਿਆ ਸੀ।’’ ਮੁੱਖ ਮੰਤਰੀ ਨੇ ਅੱਗੇ ਕਿਹਾ, ‘‘ਇਹ ਵੀ ਪਤਾ ਲੱਗਾ ਹੈ ਕਿ ਸ਼ਹੀਦ ਊਧਮ ਸਿੰਘ ਇੱਕ ਨਿੱਜੀ ਡਾਇਰੀ ਵੀ ਰੱਖਦੇ ਸਨ ਜਿਸ ਨੂੰ ਕਿ ਭਾਰਤ ਵਾਪਸ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ ਤਾਂ ਜੋ ਦੇਸ਼ ਦੇ ਲੋਕ ਇਸ ਤੋਂ ਪ੍ਰੇਰਣਾ ਲੈ ਸਕਣ।’’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button