ਮੁੱਖ ਮੰਤਰੀ ਨੇ ਨਵੀਂ ਮਿਲਿੰਗ ਨੀਤੀ ਨੂੰ ਪਾਰਦਰਸ਼ੀ ਤੇ ਨਿਰਪੱਖ ਦੱਸਿਆ
ਮਿੱਲ ਨਾਲ ਮੰਡੀਆਂ ਨੂੰ ਜੋੜਨ ਲਈ ਕੰਪਿਊਟਰੀਕ੍ਰਿਤ ਨਾ ਬਦਲਣਯੋਗ ਤਕਨੀਕ ਅਤੇ ਫੇਸਲੈੱਸ ਰੈਂਡੇਮਾਈਜੇਸ਼ਨ ਨਿਰੀਖਣ ਦੀ ਕੀਤੀ ਵਿਵਸਥਾ

ਇਸ ਨੀਤੀ ਨਾਲ ਛੋਟੀਆਂ ਤੇ ਦਰਮਿਆਨੀਆਂ ਚੌਲ ਮਿੱਲਾਂ ਨੂੰ ਵੱਡਾ ਲਾਭ ਹੋਵੇਗਾ: ਭਗਵੰਤ ਮਾਨ
ਨੀਤੀ ਵਿੱਚ ਫ਼ਰਜ਼ੀ ਖ਼ਰੀਦ ਨੂੰ ਰੋਕਣ ਲਈ ਕਈ ਤਕਨੀਕਾਂ ਸ਼ਾਮਲ
ਮੰਡੀ ਤੋਂ ਮਿੱਲ ਤੱਕ ਵਾਹਨ ਟਰੈਕਿੰਗ ਸਿਸਟਮ ਦੀ ਵਿਵਸਥਾ
ਫਰਜੀ ਖਰੀਦ ਰੋਕਣ ਲਈ ਬਿਜਲੀ ਵਰਤੋਂ ਦੀ ਵੀ ਹੋਵੇਗੀ ਨਿਗਰਾਨੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਵਿੱਚ ਇਤਿਹਾਸਕ ਸੁਧਾਰਾਂ ਵਾਲੀ ਸਾਉਣੀ ਮਿਲਿੰਗ ਨੀਤੀ 2022-23 ਪੇਸ਼ ਕੀਤੀ ਹੈ, ਜਿਸ ਦਾ ਉਦੇਸ਼ ਝੋਨੇ ਦੀ ਛੜਾਈ ਦੇ ਕੰਮ ਵਿੱਚ ਪਾਰਦਰਸ਼ਤਾ ਤੇ ਨਿਰਪੱਖਤਾ ਲਿਆਉਣਾ ਹੈ।
ਸੀਐਮ ਮਾਨ ਦਾ ਵੱਡਾ ਐਕਸ਼ਨ! 2828 ਏਕੜ ਦਾ ਛੁਡਵਾਇਆ ਕਬਜ਼ਾ, ਵੱਡੇ ਲੀਡਰਾਂ ਦਾ ਸੀ ਕਬਜ਼ਾ
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਿਲਿੰਗ ਨੀਤੀ, ਜਿਸ ਨੂੰ ਕੈਬਨਿਟ ਨੇ ਵੀਰਵਾਰ ਨੂੰ ਪਾਸ ਕੀਤਾ, ਨੇ ਹੋਰ ਰਾਜਾਂ ਤੋਂ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਦੇ ਚੌਲਾਂ ਦੀ ਰੀ-ਸਾਈਕਲਿੰਗ (ਮੁੜ ਖ਼ਰੀਦ) ਨੂੰ ਗੰਭੀਰ ਖ਼ਤਰਾ ਮੰਨਿਆ ਹੈ ਅਤੇ ਇਸ ਖ਼ਤਰੇ ਨੂੰ ਠੱਲ੍ਹਣ ਲਈ ਇਸ ਨੀਤੀ ਵਿੱਚ ਸਖ਼ਤ ਮਾਪਦੰਡ ਪੇਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਦਫ਼ਾ ਖ਼ਰੀਦ ਪੋਰਟਲ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਪੀ.ਸੀ.ਐਲ.) ਦੇ ਬਿਲਿੰਗ ਪੋਰਟਲ ਨਾਲ ਜੋੜ ਦਿੱਤਾ ਗਿਆ ਹੈ, ਜਿਹੜੀ ਖ਼ਰੀਦ ਏਜੰਸੀਆਂ ਨੂੰ ਕਿਸੇ ਵੀ ਇਕ ਖ਼ਾਸ ਮਿੱਲ ਦੀਆਂ ਬਿਜਲੀ ਯੂਨਿਟਾਂ ਦੀ ਖਪਤ ਦੀ ਨਿਗਰਾਨੀ ਕਰਨ ਅਤੇ ਇਸ ਦੀ ਉਸ ਸ਼ੈਲਰ ਵੱਲੋਂ ਛੜਾਈ ਕੀਤੇ ਦੱਸੇ ਗਏ ਝੋਨੇ ਦੀ ਮਿਕਦਾਰ ਨਾਲ ਤੁਲਨਾ ਕਰਨ ਦੇ ਯੋਗ ਬਣਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਣਾਲੀ ਕਿਸੇ ਮਿੱਲ ਮਾਲਕ ਵੱਲੋਂ ਖੁੱਲ੍ਹੀ ਮੰਡੀ/ਪੀ.ਡੀ.ਐਸ. ਦਾ ਖ਼ਰੀਦਿਆ ਸਸਤਾ ਝੋਨਾ ਦੇਣ ਦੀ ਊਣਤਾਈ ਨੂੰ ਆਟੋਮੈਟਿਕ ਤਰੀਕੇ ਨਾਲ ਸਾਹਮਣੇ ਲਿਆਏਗੀ ਅਤੇ ਉਸ ਮਿੱਲ ਨੂੰ ਬਲੈਕ ਲਿਸਟ ਕਰ ਦੇਵੇਗੀ।
BIG News : Majithia ਦੀ ਜ਼ਮਾਨਤ ? ਕੋਰਟ ਦਾ ਵੱਡਾ ਫ਼ੈਸਲਾ! | D5 Channel Punjabi
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਮੰਡੀ ਤੋਂ ਮਿੱਲ ਤੱਕ ਝੋਨਾ ਢੋਹਣ ਵਾਲੇ ਸਾਰੇ ਟਰੱਕਾਂ ਲਈ ਵਾਹਨ ਟਰੈਕਿੰਗ ਪ੍ਰਣਾਲੀ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਗੇਟ ਪਾਸ ਦੀ ਵੀ ਵਿਵਸਥਾ ਕੀਤੀ ਗਈ ਹੈ ਅਤੇ ਇਹ ਪਾਸ ਵਾਹਨ ਦੀ ਜੀ.ਪੀ.ਐਸ. ਲੋਕੇਸ਼ਨ ਅਤੇ ਮੰਡੀ ਸਟਾਫ਼ ਵੱਲੋਂ ਟਰੱਕ ਦੀ ਖਿੱਚੀ ਫੋਟੋ ਦੇ ਆਧਾਰ ਉਤੇ ਹੀ ਜਾਰੀ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਗੇਟ ਪਾਸ ਜਾਰੀ ਕਰਨ ਤੋਂ ਪਹਿਲਾਂ ਟਰੱਕ ਅਪਰੇਟਰ ਦੀ ਜੀ.ਪੀ.ਐਸ. ਲੋਕੇਸ਼ਨ ਦਾ ਵੀ ਮੰਡੀ ਦੀ ਜੀ.ਪੀ.ਐਸ. ਲੋਕੇਸ਼ਨ ਨਾਲ ਮੇਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਨਾਲ ਹੋਰ ਰਾਜਾਂ ਤੋਂ ਆ ਰਹੇ ਪੀ.ਡੀ.ਐਸ. ਚੌਲ ਦੀ ਮੁੜ ਵਿਕਰੀ ਨੂੰ ਸਖ਼ਤੀ ਨਾਲ ਠੱਲ੍ਹ ਪੈਣ ਦੀ ਸੰਭਾਵਨਾ ਹੈ।
CM Mann ਨੂੰ ਪੈ ਗਿਆ ਘੇਰਾ, ਕਿਸਾਨਾਂ ਨੇ ਪਾਤਾ ਗਾਹ || D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਖ਼ਰੀਦ ਸਟਾਫ਼ ਦੀ ਪ੍ਰੇਸ਼ਾਨੀ ਨੂੰ ਘੱਟ ਕਰਨ ਲਈ ਮਿੱਲਾਂ ਦੀ ਰਜਿਸਟਰੇਸ਼ਨ ਦੇ ਨਾਲ-ਨਾਲ ਖ਼ਰੀਦ ਏਜੰਸੀਆਂ ਦੀ ਅਲਾਟਮੈਂਟ ਲਈ ਫੇਸਲੈੱਸ ਨਿਰੀਖਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਿੱਲਰ ਜਦੋਂ ਵੀ ਆਪਣੀ ਮਿੱਲ ਦੇ ਨਿਰੀਖਣ ਲਈ ਤਿਆਰ ਹੋਵੇਗਾ, ਉਹ ਨਿਰੀਖਣ ਕਰਵਾਉਣ ਲਈ ਵਿਭਾਗ ਕੋਲ ਆਨਲਾਈਨ ਬਿਨੈ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਮਗਰੋਂ ਕਿਸੇ ਵੀ ਖ਼ਾਸ ਮਿੱਲ ਦੇ ਨਿਰੀਖਣ ਵਾਸਤੇ ਸਟਾਫ਼ ਦੀ ਮਾਨਵੀ ਢੰਗ ਨਾਲ ਚੋਣ ਨੂੰ ਬਿਲਕੁਲ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਅਗਾਂਹ ਤੋਂ ਸਟਾਫ਼ ਦੀ ਚੋਣ ਇਕ ਸਾਫ਼ਟਵੇਅਰ ਰਾਹੀਂ ਤਰਤੀਬ ਰਹਿਤ ਢੰਗ ਨਾਲ ਕੀਤੀ ਜਾਵੇਗੀ।
Akali Dal Committee : Sukhbir Badal ਦਾ ਵੱਡਾ Action, Akali Dal ਭੰਗ, ਝੂੰਦਾ Report ਦਾ ਅਸਰ!,
ਮੁੱਖ ਮੰਤਰੀ ਨੇ ਕਿਹਾ ਕਿ ਇਹ ਰੈਂਡੇਮਾਈਜੇਸ਼ਨ (ਤਰਤੀਬ ਰਹਿਤ ਢੰਗ) ਚੋਣ ਨਾਲ ਇਹ ਗੱਲ ਯਕੀਨੀ ਬਣਾਏਗੀ ਕਿ ਨਿਰੀਖਣ ਸਟਾਫ਼ ਸਬੰਧਤ ਮਿੱਲਰ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦਾ ਜਾਣਕਾਰ ਨਾ ਹੋਵੇ। ਉਨ੍ਹਾਂ ਦੱਸਿਆ ਕਿ ਸਾਰੇ ਨਿਰੀਖਣ ਆਨਲਾਈਨ ਕੀਤੇ ਗਏ ਹਨ ਅਤੇ ਇਹ ਸਾਰੇ ਮਿੱਲ ਦੇ ਅਹਾਤੇ ਦੇ ਅੰਦਰ-ਅੰਦਰ ਮੁਕੰਮਲ ਕਰਨੇ ਲਾਜ਼ਮੀ ਹੋਣਗੇ, ਜਿਸ ਲਈ ਨਿਰੀਖਣ ਸਟਾਫ਼ ਦੀ ਜੀ.ਪੀ.ਐਸ. ਲੋਕੇਸ਼ਨ ਦਾ ਚੌਲ ਮਿੱਲ ਦੀ ਜੀ.ਪੀ.ਐਸ. ਲੋਕੇਸ਼ਨ ਨਾਲ ਮੇਲ ਕਰਨਾ ਲੋੜੀਂਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਕਿਸੇ ਵੀ ਮਿੱਲ ਮਾਲਕ ਨੂੰ ਹੁਣ ਉਸ ਦੇ ਨਿਰੀਖਣ ਦੀਆਂ ਰਿਪੋਰਟਾਂ ਨੂੰ ਅੰਤਮ ਰੂਪ ਦੇਣ ਲਈ ਸਰਕਾਰੀ ਦਫ਼ਤਰ ਵਿੱਚ ਨਹੀਂ ਸੱਦਿਆ ਜਾਵੇਗਾ।
Sidhu Mosewala Murder Case ’ਚ ਵੱਡੀ ਅਪਡੇਟ, ਸ਼ੂਟਰਾਂ ਦਾ ਚੜੂ ਹੋਰ ਕੁਟਾਪਾ! ਅਦਾਲਤ ਨੇ ਸੁਣਾਇਆ ਫੈਸਲਾ
ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਵੱਖ-ਵੱਖ ਸਮਰੱਥਾ ਵਾਲੇ ਸ਼ੈਲਰਾਂ ਨੂੰ ਝੋਨਾ ਅਲਾਟਮੈਂਟ ਵਿੱਚ ਕਿਸੇ ਵੀ ਬੇਨਿਯਮੀ ਨੂੰ ਰੋਕਣ ਲਈ ਨੀਤੀ ਨੇ ਰਿਆਇਤਾਂ ਅਤੇ ਢੰਗ-ਤਰੀਕਿਆਂ ਦੀ ਗੁੰਝਲਦਾਰ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਹੈ ਜਿਸ ਰਾਹੀਂ ਕਿਸੇ ਵੀ ਮਿੱਲ ਦੇ ਝੋਨੇ ਦੀ ਹਿੱਸੇਦਾਰੀ ਨਿਰਧਾਰਤ ਕੀਤਾ ਜਾਂਦੀ ਸੀ। ਉਨ੍ਹਾਂ ਕਿਹਾ ਕਿ ਇਸ ਦੀ ਥਾਂ ਹੁਣ ਗਿਣਾਤਮਕ ਸੀਮਾ ਦੀ ਵਿਵਸਥਾ ਨੇ ਲੈ ਲਈ ਹੈ ਜਿਸ ਤੋਂ ਵੱਧ ਕਿਸੇ ਵੀ ਮਿੱਲ ਨੂੰ ਝੋਨਾ ਨਹੀਂ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਸੀਮਾ ਦੇ ਅੰਦਰ ਮਿੱਲਰ ਨੂੰ ਹੁਣ ਆਪਣੀ ਇੱਛਾ ਦੇ ਮੁਤਾਬਕ ਰਿਲੀਜ਼ ਆਰਡਰਾਂ ਲਈ ਅਪਲਾਈ ਕਰਨ ਦੀ ਪੂਰਨ ਆਜ਼ਾਦੀ ਹੋਵੇਗੀ।
Punjab Health Minister ਦਾ ਵੱਡਾ ਛਾਪਾ! Hospital ’ਚ ਪਈਆਂ ਭਾਜੜਾਂ! | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਅਤੇ ਚੌਲ ਮਿੱਲਾਂ ਦਰਮਿਆਨ ਮਾਨਵੀ ਸਬੰਧ ਹੋਣ ਕਰਕੇ ਅਕਸਰ ਮਿੱਲਰਾਂ ਵਿੱਚ ਅਸੰਤੁਸ਼ਟੀ ਦਾ ਕਾਰਨ ਬਣਿਆ ਰਿਹਾ ਹੈ ਕਿਉਂਕਿ ਅਜਿਹੇ ਸਬੰਧਾਂ ਲਈ ਭਾਈ-ਭਤੀਜਾਵਾਦ ਦੇ ਦੋਸ਼ ਲੱਗਦੇ ਸਨ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਲਿਆਉਣ ਲਈ ਚੌਲ ਮਿੱਲਾਂ ਨੂੰ ਮੰਡੀਆਂ ਨਾਲ ਜੋੜਨ ਲਈ ਬਰਾਬਰ ਵੰਡ ਅਤੇ ਘੱਟੋ-ਘੱਟ ਦੂਰੀ ਦੇ ਸਿਧਾਂਤ ‘ਤੇ ਆਧਾਰਿਤ ਪੂਰੀ ਤਰ੍ਹਾਂ ਆਨਲਾਈਨ ਸਾਫਟਵੇਅਰ ਨਾਲ ਤਿਆਰ ਕੀਤੀ ਪ੍ਰਕਿਰਿਆ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇੱਕ ਵਾਰ ਜੋੜਿਆ ਜਾਣ ਵਾਲਾ ਲਿੰਕ ਪੂਰੇ ਸੀਜ਼ਨ ਦੌਰਾਨ ਬਦਲਿਆ ਨਹੀਂ ਜਾ ਸਕੇਗਾ।
BJP ਦਾ ਵੱਡਾ ਐਲਾਨ, Senior Leader ਨੇ ਕੀਤੇ ਵੱਡੇ ਖ਼ੁਲਾਸੇ | D5 Channel Punjabi
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਵਾਰ ਹੋਵੇਗਾ ਕਿ ਰਾਈਸ ਮਿੱਲਰਾਂ ਨੂੰ ਕੰਪਿਊਟਰ ਪ੍ਰਣਾਲੀ ਰਾਹੀਂ ਤੈਅ ਸਮੇਂ ਵਿਚ ਇਹ ਦਰਸਾਉਣਾ ਪਵੇਗਾ ਕਿ ਉਨ੍ਹਾਂ ਦੀਆਂ ਮਿੱਲਾਂ ਵਿੱਚ ਪਏ ਝੋਨੇ ਦੇ ਨਿੱਜੀ ਤੌਰ ‘ਤੇ ਖਰੀਦੇ ਗਏ ਸਟਾਕ ਅਤੇ ਕਿਸੇ ਵੀ ਸਮੇਂ ਕਿਸੇ ਵੀ ਤਰੁੱਟੀ ਦਾ ਪਤਾ ਲੱਗਣ ‘ਤੇ ਖੁਦ-ਬ-ਖੁਦ ਮਿੱਲ ਬਲੈਕ ਲਿਸਟ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੀਜ਼ਨ ਦੌਰਾਨ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਦੇ ਚੌਲਾਂ ਦੀ ਰੀਸਾਈਕਲਿੰਗ ਰੁਕਣ ਦੀ ਵੀ ਉਮੀਦ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਭਾਗ ਨੇ ਚੌਲ ਵਿਕਰੇਤਾਵਾਂ ਦੁਆਰਾ ਉਨ੍ਹਾਂ ਨੂੰ ਅਲਾਟ ਕੀਤੇ ਗਏ ਮੁਫਤ ਝੋਨੇ ਦੇ ਮੁਕਾਬਲੇ ਮਿਲਿੰਗ ਦੀ ਮਾਤਰਾ ਦਾ ਪਤਾ ਲਾਉਣ ਲਈ ਪਿਛਲੇ ਸਾਲਾਂ ਦਾ ਮਿਲਿੰਗ ਦਾ ਵਿਸਥਾਰਪੂਰਵਕ ਵਿਸ਼ਲੇਸ਼ਣ ਕੀਤਾ।
BIG News : Mann ਤੇ Bittu ਆਹਮੋ-ਸਾਹਮਣੇ ਪਿਆ ਖਿਲਾਰਾ, High Court ਜਾਣਗੇ Mann || D5 Channel Punjabi
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਵੀ ਧਿਆ ਵਿਚ ਆਇਆ ਹੈ ਕਿ ਥੋੜ੍ਹੀ ਜਿਹੀ ਗਿਣਤੀ ਵਿਚ ਵੱਡੀਆਂ ਮਿੱਲਾਂ ਅਕਸਰ ਬੇਮੇਲਵੇਂ ਢੰਗ ਨਾਲ ਵੱਧ ਮਾਤਰਾ ਵਿੱਚ ਝੋਨੇ ਦੀ ਮਿਲਿੰਗ ਕਰਦੀਆਂ ਸਨ ਜੋ ਕਿ ਛੋਟੇ ਮਿੱਲਰਾਂ ਦੇ ਹਿੱਤਾਂ ਦੇ ਵਿਰੁੱਧ ਸੀ ਜਦਕਿ ਛੋਟੇ ਮਿੱਲਰਾਂ ਦਾ ਸਭ ਤੋਂ ਵੱਡਾ ਤੇ ਮਹੱਤਵਪੂਰਨ ਸਮੂਹ ਹੈ। ਉਨ੍ਹਾਂ ਕਿਹਾ ਕਿ ਇਸ ਲਈ ਮਿਲਿੰਗ ਨੀਤੀ ਵਿੱਚ ਵੱਡੇ ਮਿੱਲਰਾਂ ਦੇ ਮੁਕਾਬਲੇ ਛੋਟੇ ਮਿੱਲਰਾਂ ਨੂੰ ਵੱਧ ਅਲਾਟਮੈਂਟ ਦੇ ਨਾਲ ਝੋਨੇ ਦੀ ਬਰਾਬਰ ਵੰਡ ਦੀ ਵਿਵਸਥਾ ਕੀਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.