ਮੁੱਖ ਮੰਤਰੀ ਨੇ ਨੌਜਵਾਨਾਂ ਵਿਚਾਲੇ ਸਵੈ-ਵਿਸ਼ਵਾਸ ਦੀ ਭਾਵਨਾ ਪੈਦਾ ਕਰਨ ਲਈ ਵਾਈਸ ਚਾਂਸਲਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਲਈ ਆਖਿਆ
ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਹੁਨਰ ਆਧਾਰਤ ਮਿਆਰੀ ਸਿੱਖਿਆ ਉਤੇ ਦਿੱਤਾ ਜ਼ੋਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਨੌਜਵਾਨਾਂ ਵਿੱਚ ਸਵੈ-ਵਿਸ਼ਵਾਸ ਦੀ ਭਾਵਨਾ ਭਰਨ ਉਤੇ ਧਿਆਨ ਕੇਂਦਰਤ ਕਰ ਕੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਇੱਥੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿੱਚ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਸੂਬੇ ਦਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਇਸ ਸ਼ਕਤੀ ਨੂੰ ਸਹੀ ਤਰੀਕੇ ਨਾਲ ਸਿੱਖਿਅਤ ਕਰਨ ਦੀ ਲੋੜ ਹੈ।
ਬੀਜਾਂ ਨਾਲ ਜੁੜੀ ਵੱਡੀ ਖ਼ਬਰ, ਧਿਆਨ ਨਾਲ ਸੁਣ ਲੈਣ ਕਿਸਾਨ, ਨਹੀਂ ਤਾਂ ਹੋ ਸਕਦੈ ਨੁੁਕਸਾਨ || D5 Channel Punjabi
ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਤਾਕਤ ਦੀ ਸੁਚੱਜੀ ਵਰਤੋਂ ਲਈ ਉਨ੍ਹਾਂ ਦੀ ਸਮਰੱਥਾ ਵਧਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਵਿਕਾਸ ਲਈ ਉਹ ਆਪਣੀਆਂ ਸੇਵਾਵਾਂ ਦੀ ਬਿਹਤਰੀਨ ਤਰੀਕੇ ਨਾਲ ਵਰਤੋਂ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਯੂਨੀਵਰਸਿਟੀਆਂ ਸਿੱਖਿਆ ਦੇ ਮੰਦਰ ਹਨ ਅਤੇ ਨੌਜਵਾਨਾਂ ਨੂੰ ਭਵਿੱਖ ਦੇ ਲੀਡਰ ਬਣਨ ਲਈ ਉਤਸ਼ਾਹਤ ਕਰਨ ਵਾਸਤੇ ਇਨ੍ਹਾਂ ਮੰਦਰਾਂ ਦੀ ਸਹੀ ਵਰਤੋਂ ਜ਼ਰੂਰੀ ਹੈ।
Ludhiana News : ਵੱਧਦੀ ਮਹਿੰਗਾਈ ਨੇ ਤੋੜਿਆ ਲੋਕਾਂ ਦਾ ਲੱਕ, ਵਪਾਰੀਆਂ ਦਾ ਹੋਇਆ ਬੁਰਾ ਹਾਲ | D5 Channel Punjabi
ਵਿਦਿਆਰਥੀਆਂ ਨੂੰ ਹੁਨਰਮੰਦ ਕਰਨ ਲਈ ਮਿਆਰੀ ਸਿੱਖਿਆ ਦੇਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ ਉਤੇ ਨਿਵੇਸ਼ ਕਰਨ ਲਈ ਆ ਰਹੇ ਸਨਅਤਕਾਰਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਇਸ ਦੀ ਬੇਹੱਦ ਜ਼ਿਆਦਾ ਜ਼ਰੂਰਤ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਨਰ ਸਿੱਖਿਆ ਰਾਹੀਂ ਸੂਬੇ ਕੋਲ ਹੁਨਰਮੰਦ ਮਨੁੱਖੀ ਸ਼ਕਤੀ ਦਾ ਅਜਿਹਾ ਭੰਡਾਰ ਹੋਵੇਗਾ, ਜਿਸ ਤੋਂ ਸਨਅਤਕਾਰਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਹੁਨਰ ਸਿੱਖਿਆ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਨਵੇਂ ਰਸਤੇ ਖੋਲ੍ਹੇਗੀ, ਜਿਸ ਨਾਲ ਉਹ ਆਪਣਾ ਜੀਵਨ ਮਾਣ ਤੇ ਸਤਿਕਾਰ ਨਾਲ ਬਸਰ ਕਰਨ ਦੇ ਯੋਗ ਹੋਣਗੇ।
ਬੰਦੇ ਦੀ ਹਿੰਮਤ ਨੂੰ ਹਰ ਕੋਈ ਕਰੂ ਸਲਾਮ, ਇੰਨੀਆਂ ਮੁਸੀਬਤਾਂ ਵੀ ਨਹੀਂ ਤੋੜ ਸਕੀਆਂ ਹੌਂਸਲਾ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਮੋਹਾਲੀ ਵਿੱਚ ਇਨੋਵੇਸ਼ਨ ਸੈਂਟਰ ਸਥਾਪਤ ਕੀਤਾ ਹੈ, ਜੋ ਸੂਬੇ ਦੇ ਨੌਜਵਾਨਾਂ ਦੇ ਬਹੁ-ਪੱਖੀ ਵਿਕਾਸ ਲਈ ਸਹਾਈ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਭਵਿੱਖੀ ਚੁਣੌਤੀਆਂ ਤੇ ਜੀਵਨ ਵਿੱਚ ਸਫ਼ਲਤਾ ਦੇ ਯੋਗ ਬਣਾ ਰਿਹਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਕੇਂਦਰ ਨੌਜਵਾਨਾਂ ਦੀ ਅਥਾਹ ਸ਼ਕਤੀ ਦੀ ਸਹੀ ਦਿਸ਼ਾ ਵਿੱਚ ਵਰਤੋਂ ਯਕੀਨੀ ਬਣਾਏਗਾ, ਜਿਸ ਨਾਲ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੀਕੇ ਵਿੱਚ ਸਰਗਰਮ ਭਾਈਵਾਲ ਬਣਨਗੇ।
Bathinda News : ਪਤੀ ਹੀ ਨਿਕਲਿਆ ਪਤਨੀ ਦਾ ਕਾਤਲ, ਪੂਰੀ ਪਲੈਨਿੰਗ ਕਰਕੇ ਵਾਰਦਾਤ ਨੂੰ ਦਿੱਤਾ ਅੰਜਾਮ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੇਕਰਸਪੇਸ (ਵਿਚਾਰਾਂ ਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ) ਦਾ ਸੰਕਲਪ ਪੇਸ਼ ਕਰਨ ਉਤੇ ਵੀ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਜਰਮਨੀ ਦੇ ਆਪਣੇ ਹਾਲੀਆ ਦੌਰੇ ਦੌਰਾਨ ਇਸ ਪ੍ਰਾਜੈਕਟ ਦਾ ਅਧਿਐਨ ਕੀਤਾ ਸੀ। ਉਨ੍ਹਾਂ ਕਿਹਾ ਕਿ ਮੇਕਰਸਪੇਸ ਸਾਰਿਆਂ ਲਈ ਸਿਰਜਣਾ ਦੇ ਨਵੇਂ ਤਰੀਕੇ ਵਿਹਾਰਕ ਤੌਰ ਉਤੇ ਸਿੱਖਣ ਦਾ ਮੌਕਾ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਜਣਾ ਦੇ ਖੇਤਰ ਵਿੱਚ ਨੌਜਵਾਨਾਂ ਦੇ ਛੁਪੇ ਹੁਨਰ ਨੂੰ ਸਾਹਮਣੇ ਲਿਆਉਣ ਲਈ ਇਹ ਮੇਕਰਸਪੇਸ 3ਡੀ ਡਿਜ਼ਾਈਨਿੰਗ ਤੇ ਪ੍ਰਿੰਟਿੰਗ, ਆਡੀਓ-ਵਿਜ਼ੂਅਲ ਉਪਕਰਨ ਅਤੇ ਹੋਰ ਵਿਹਾਰਕ ਤਕਨੀਕਾਂ ਦੀਆਂ ਸਹੂਲਤਾਂ ਨਾਲ ਲੈਸ ਹੋਵੇਗਾ।
Chandigarh News : ਜਿਨ੍ਹਾਂ ਮੰਗਾਂ ਲਈ ਮੰਤਰੀ ਲਗਾਉਂਦਾ ਸੀ ਧਰਨੇ, ਅੱਜ ਉਨ੍ਹਾਂ ਮੰਗਾਂ ’ਤੇ ਘਿਰਿਆ ਕਸੂਤਾ
ਇਕ ਹੋਰ ਮੁੱਦੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ ਤੇ ਜੂਨ ਮਹੀਨੇ ਦੌਰਾਨ ਜੀ-20 ਸੰਮੇਲਨ ਦੇ ਦੋ ਸੈਸ਼ਨ ਹੋਣਾ ਸਮੇਂ ਲਈ ਚੰਗਾ ਸ਼ਗਨ ਹੈ। ਉਨ੍ਹਾਂ ਕਿਹਾ ਕਿ ਮਾਰਚ ਵਿੱਚ ਹੋਣ ਵਾਲਾ ਸੰਮੇਲਨ ਸਿੱਖਿਆ ਦੇ ਮੁੱਦੇ ਉਤੇ ਹੋ ਰਿਹਾ ਹੈ। ਇਸ ਲਈ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਮੇਲਨ ਵਿੱਚ ਭਾਗ ਲੈਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੰਮੇਲਨ ਆਲਮੀ ਮੁੱਦਿਆਂ ਬਾਰੇ ਵਿਦਿਆਰਥੀਆਂ ਦੀ ਸੋਚ ਦਾ ਘੇਰਾ ਮੋਕਲਾ ਕਰ ਕੇ ਉਨ੍ਹਾਂ ਦੇ ਜੀਵਨ ਵਿੱਚ ਉਸਾਰੂ ਤਬਦੀਲੀ ਲਿਆਏਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.