Press ReleasePunjabTop News

ਮੁੱਖ ਮੰਤਰੀ ਨੇ ਪੰਜਾਬ ਵਿੱਚ 10ਵਾਂ ਟੋਲ ਪਲਾਜ਼ਾ ਟੋਲ ਮੁਕਤ ਕਰਵਾਇਆ

ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ ਬਚ ਰਹੇ ਹਨ 44.43 ਲੱਖ ਰੁਪਏ

ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਦੇ ਹਰ ਰੋਜ਼ ਬਚਣਗੇ 4.61 ਲੱਖ ਰੁਪਏ

ਨਿਯਮਾਂ ਦੀਆਂ ਧੱਜੀਆਂ ਉਡਾ ਕੇ ਸਿੰਘਾਵਾਲਾ ਟੋਲ ਪਲਾਜ਼ਾ ਚਲਾ ਰਹੀ ਸੀ ਕੰਪਨੀ

ਟੋਲ ਮਾਫੀਏ ਦੀ ਪੁਸ਼ਤਪਨਾਹੀ ਕਰਨ ਵਾਲੀ ਕਾਂਗਰਸ ਪਾਰਟੀ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲੱਗੀ

ਸਿੰਘਾਵਾਲਾ (ਮੋਗਾ): ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਚੰਦਪੁਰਾਣਾ ਨੇੜੇ ਮੋਗਾ-ਕੋਟਕਪੂਰਾ ਰੋਡ ਉਤੇ ਸੂਬੇ ਵਿਚ 10ਵਾਂ ਟੋਲ ਪਲਾਜ਼ਾ ਬੰਦ ਕਰਵਾਇਆ। ਪੰਜਾਬ ਵਿਚ ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਆਮ ਲੋਕਾਂ ਦੀ ਰੋਜ਼ਾਨਾ 44.43 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਸਿੰਘਾਵਾਲਾ ਟੋਲ ਪਲਾਜ਼ਾ ਬੰਦ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 10 ਟੋਲ ਪਲਾਜ਼ਿਆਂ ਤੋਂ ਲੰਘਣ ਮੌਕੇ ਲੋਕਾਂ ਨੂੰ ਰੋਜ਼ਾਨਾ 44.43 ਲੱਖ ਰੁਪਏ  ਟੋਲ ਵਜੋਂ ਅਦਾ ਕਰਨੇ ਪੈਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਇਹ ਟੋਲ ਬੰਦ ਹੋਣ ਨਾਲ ਲੋਕਾਂ ਨੂੰ ਬਹੁਤ ਵੱਡੀ ਆਰਥਿਕ ਰਾਹਤ ਮਿਲੀ ਹੈ। ਭਗਵੰਤ ਮਾਨ ਨੇ ਕਿਹਾ ਕਿ ਮੋਗਾ-ਕੋਟਕਪੂਰਾ ਮਾਰਗ ਉਤੇ ਪੈਂਦੇ ਇਸ ਸਿੰਘਾਵਾਲਾ ਟੋਲ ਪਲਾਜ਼ੇ ਤੋਂ ਲੰਘਣ ਮੌਕੇ ਲੋਕਾਂ ਨੂੰ ਰੋਜ਼ਾਨਾ 4.68 ਲੱਖ ਰੁਪਏ ਟੋਲ ਦੇਣਾ ਪੈਂਦਾ ਸੀ ਜਿਸ ਕਰਕੇ ਟੋਲ ਬੰਦ ਹੋਣ ਨਾਲ ਲੋਕਾਂ ਦੇ ਇਹ ਪੈਸੇ ਹੁਣ ਬਚਣਗੇ।

Lawrence Bishnoi ਨੂੰ ਸਰਕਾਰ ਭੇਜੇਗੀ Andaman and Nicobar ਦੀ Jail ! | D5 Channel Punjabi

ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕੀਤਾ ਕਿ ਅਸਲ ਵਿਚ ਇਹ ਟੋਲ ਪਲਾਜ਼ੇ ਆਮ ਲੋਕਾਂ ਨੂੰ ਲੁੱਟਣ ਵਾਲੀਆਂ ਦੁਕਾਨਾਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਨੇ ਲੋਕਾਂ ਦਾ ਆਰਥਿਕ ਸ਼ੋਸ਼ਣ ਕਰਨ ਲਈ ਸਰਕਾਰ ਨਾਲ ਹੋਏ ਸਮਝੌਤਿਆਂ ਦੇ ਨਿਯਮਾਂ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਹਿੱਤ ਵਿਚ ਟੋਲ ਪ੍ਰਬੰਧਕਾਂ ਉਤੇ ਕੋਈ ਕਾਰਵਾਈ ਕਰਨ ਦੀ ਬਜਾਏ ਉਲਟਾ ਇਨ੍ਹਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਲੋਕਾਂ ਦੀ ਹੁੰਦੀ ਲੁੱਟ ਵੱਲ ਜਾਣਬੁੱਝ ਕੇ ਕੋਈ ਧਿਆਨ ਨਹੀਂ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਲੋਕ ਆਪਣੇ ਹਿੱਤਾਂ ਦੀ ਰਾਖੀ ਲਈ ਸਰਕਾਰਾਂ ਚੁਣਦੇ ਹਨ ਪਰ ਸੱਤਾ ਵਿਚ ਅੰਨ੍ਹੇ ਹੋਏ ਸਿਆਸਤਦਾਨਾਂ ਨੇ ਅਜਿਹੇ ਡਿਫਾਲਟਰਾਂ ਨੂੰ ਸਿਰਫ਼ ਆਪਣੇ ਸਵਾਰਥਾਂ ਲਈ ਢਾਲ ਬਣਾਇਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀਆਂ ਉਣਤਾਈਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਆਮ ਲੋਕਾਂ ਦੀ ਪ੍ਰਵਾਹ ਕੀਤੇ ਬਿਨਾਂ ਇਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਵਸੂਲਣ ਦੀ ਖੁੱਲ੍ਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਬੰਦ ਕੀਤੇ ਗਏ ਕਿਸੇ ਵੀ ਟੋਲ ਪਲਾਜ਼ੇ ‘ਤੇ ਸਮਝੌਤੇ ਵਿਚ ਵਿਵਸਥਾ ਹੋਣ ਦੇ ਬਾਵਜੂਦ ਐਂਬੂਲੈਂਸ ਜਾਂ ਰਿਕਵਰੀ ਵੈਨ ਦੀ ਸਹੂਲਤ ਨਜ਼ਰ ਨਹੀਂ ਆਈ।

BJP ‘ਚ ਉੱਠੀ ਬਗਾਵਤ ! Sunil Jakhar ’ਤੇ ਉੱਠੇ ਸਵਾਲ! ਦਫ਼ਤਰ ਬਾਹਰ ਪਾੜੇ ਕੱਪੜੇ! | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਇਸ ਟੋਲ ਪਲਾਜ਼ਾ ਦਾ ਸਮਝੌਤਾ ਕੈਪਟਨ ਸਰਕਾਰ ਵੇਲੇ 25 ਸਤੰਬਰ, 2006 ਨੂੰ ਹੋਇਆ ਸੀ ਅਤੇ ਸਾਢੇ ਸੋਲਾਂ ਸਾਲਾਂ ਲਈ ਟੋਲ ਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਸੜਕ ਉਤੇ ਪਹਿਲੀ ਵਾਰ ਲੁੱਕ ਪਾਉਣ ਦੇ ਕੰਮ ਵਿਚ 158 ਦਿਨ ਦੀ ਦੇਰੀ ਕੀਤੀ ਗਈ ਸੀ ਜਿਸ ਕਰਕੇ ਕੰਪਨੀ ਨੂੰ 2.48 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਉਸ ਮੌਕੇ ਦੀ ਸਰਕਾਰ ਵੱਲੋਂ ਕੰਪਨੀ ਤੋਂ ਇਹ ਜੁਰਮਾਨਾ ਕਦੇ ਵੀ ਵਸੂਲ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਮਝੌਤੇ ਦੇ ਤਹਿਤ ਇਹ ਟੋਲ 10 ਨਵੰਬਰ, 2019 ਨੂੰ ਬੰਦ ਕੀਤਾ ਜਾ ਸਕਦਾ ਸੀ ਕਿਉਂਕਿ ਜਦੋਂ ਦੂਜੀ ਵਾਰ ਲੁੱਕ ਪਾਉਣ ਦੇ ਕੰਮ ਵਿਚ ਮੁੜ ਦੇਰੀ ਕੀਤੀ ਗਈ ਸੀ ਅਤੇ ਇਸ ਗਲਤੀ ਲਈ ਕੰਪਨੀ ‘ਤੇ 3.89 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਮਝੌਤੇ ਦੀ ਸਰਕਾਰ ਉਲੰਘਣਾ ਸੀ ਕਿਉਂਕਿ ਜੇਕਰ ਜੁਰਮਾਨੇ ਦੀ ਰਕਮ 3.11 ਕਰੋੜ ਰੁਪਏ ਤੋਂ ਵੱਧ ਹੁੰਦੀ ਹੈ ਤਾਂ ਸਰਕਾਰ ਵੱਲੋਂ ਸਮਝੌਤਾ ਖਤਮ ਕੀਤਾ ਜਾ ਸਕਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੁੰਦਾ ਕਿ ਸੱਤਾਧਾਰੀ ਲੋਕਾਂ ਨੇ ਕੰਪਨੀ ਨੂੰ ਨਿਯਮਾਂ ਦੀ ਉਲੰਘਣਾ ਕਰਨ ਲਈ ਖੁੱਲ੍ਹੀ ਛੁੱਟੀ ਦਿੱਤੀ ਹੋਵੇ।

ਮੀਂਹ ਪੈਦੇ ‘ਚ Vigilance Office ਪਹੁੰਚੇ Charanjit Channi, CM Mann ਨੇ ਪਾਇਆ ਹੋਰ ਵਖ਼ਤ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ, ਜਿਸ ਅਨੁਸਾਰ ਇਹ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਇਸ ਬਾਰੇ ਗੁੰਮਰਾਹਕੁੰਨ ਬਿਆਨ ਦੇਣ ਲਈ ਕਾਂਗਰਸੀ ਆਗੂਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਲੋਕਾਂ ਨੂੰ ਇਹ ਸਪੱਸ਼ਟ ਕਰਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਬੰਦ ਕਿਉਂ ਨਹੀਂ ਕੀਤਾ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀ ਸਰਪ੍ਰਸਤੀ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੇ ਕਦੇ ਵੀ ਕਸੂਰਵਾਰ ਟੋਲ ਕੰਪਨੀਆਂ ਵਿਰੁੱਧ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਟੋਲ ਬੰਦ ਕਰਵਾਉਣ ਦਾ ਉਦੇਸ਼ ਸ਼ੋਹਰਤ ਖੱਟਣਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਲੋਕਾਂ ਨੂੰ ਰਾਹਤ ਦੇਣਾ ਹੈ।

ਮੀਂਹ ਪੈਦੇ ‘ਚ Vigilance Office ਪਹੁੰਚੇ Charanjit Channi, CM Mann ਨੇ ਪਾਇਆ ਹੋਰ ਵਖ਼ਤ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਇਹ ਟੋਲ ਚਲਾਉਣ ਵਾਲੀ ਕੰਪਨੀ ਕਿਸਾਨ ਅੰਦੋਲਨ ਅਤੇ ਕੋਵਿਡ ਮਹਾਂਮਾਰੀ ਦੇ ਬਹਾਨੇ ਮਿਆਦ ਵਧਾਉਣ ਦੀ ਮੰਗ ਕਰ ਰਹੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਸ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੰਪਨੀ ਨੂੰ 60 ਦਿਨ ਪਹਿਲਾਂ ਨੋਟਿਸ ਦੇਣਾ ਜ਼ਰੂਰੀ ਹੁੰਦਾ ਹੈ, ਜਿਸ ਕਾਰਨ ਉਨ੍ਹਾਂ ਨੇ ਕੰਪਨੀ ਨੂੰ ਨੋਟਿਸ ਦੇ ਕੇ ਅੱਜ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੰਮ ਪਹਿਲਾਂ ਹੋ ਜਾਣਾ ਚਾਹੀਦਾ ਸੀ ਪਰ ਉਨ੍ਹਾਂ ਤੋਂ ਪਹਿਲੀਆਂ ਸਰਕਾਰ ਦੇ ਸਿਆਸਤਦਾਨਾਂ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਕੋਈ ਕਦਮ ਚੁੱਕਿਆ ਸਗੋਂ ਉਨ੍ਹਾਂ ਨੇ ਟੋਲ ਪਲਾਜ਼ਾ ਦਾ ਪ੍ਰਬੰਧ ਕਰਨ ਵਾਲੀਆਂ ਕੰਪਨੀਆਂ ਦੇ ਅਧਿਕਾਰਾਂ ਦੀ ਰਾਖੀ ਕੀਤੀ।

Akali Dal ਤੇ BJP ਦੇ ਗਠਜੋੜ ’ਤੇ ‘Prem Singh Chandumajra’ ਦਾ ਵੱਡਾ ਬਿਆਨ! | D5 Channel Punjabi

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਲੋਕਾਂ ਤੋਂ ਲੁੱਟਿਆ ਗਿਆ ਇਕ-ਇਕ ਪੈਸਾ ਇਨ੍ਹਾਂ ਕੰਪਨੀਆਂ ਤੋਂ ਵਸੂਲ ਕੀਤਾ ਜਾਵੇਗਾ ਅਤੇ ਕਾਨੂੰਨੀ ਰਾਹ ਅਖਤਿਆਰ ਕਰਕੇ ਇਨ੍ਹਾਂ ਕੰਪਨੀਆਂ ਤੋਂ ਬਕਾਇਆ ਰਾਸ਼ੀ ਵੀ ਭਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਪਲਾਜ਼ੇ ਬੰਦ ਕਰਵਾਏ ਜਾਣਗੇ। ਭਗਵੰਤ ਮਾਨ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button