Breaking NewsD5 specialInternationalNewsPoliticsPress ReleasePunjabTop News

ਮੁੱਖ ਮੰਤਰੀ ਨੇ ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਪੰਜਾਬ ਤੇ ਬਰਤਾਨੀਆ ਵੱਲੋਂ ਖੇਤਬਾੜੀ, ਆਈ.ਟੀ., ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ ਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਸਹਿਮਤੀ

ਭਗਵੰਤ ਮਾਨ ਨੇ ਚੰਡੀਗੜ ਤੋਂ ਲੰਡਨ ਵਿਚਕਾਰ ਸਿੱਧੀ ਉਡਾਣ ਦੀ ਕੀਤੀ ਵਕਾਲਤ

ਚੰਡੀਗੜ੍ਹ : ਪੰਜਾਬ ਤੇ ਬਰਤਾਨੀਆ ਨੇ ਅੱਜ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ.ਟੀ.), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟਿ੍ਰਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ਦੀ ਸਹਿਮਤੀ ਦਿੱਤੀ। ਇਸ ਸਬੰਧੀ ਫੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਬਰਤਾਨੀਆ ਦੇ ਹਾਈ ਕਮਿਸ਼ਨਰ ਐਲਕਸ ਏਲਿਸ ਦੀ ਮੁੱਖ ਮੰਤਰੀ ਦੇ ਸਰਕਾਰੀ ਆਵਾਸ ਵਿਖੇ ਹੋਈ ਮੁਲਾਕਾਤ ਦੌਰਾਨ ਲਿਆ ਗਿਆ।

BIG News : Singla ਤੋਂ ਬਾਅਦ ਟੰਗਿਆ ਗਿਆ ਇਕ ਹੋਰ MLA ! | D5 Channel Punjabi

ਮੀਟਿੰਗ ਦੌਰਾਨ ਇਨਾਂ ਖੇਤਰਾਂ ਵਿੱਚ ਪੰਜਾਬ ਤੇ ਬਰਤਾਨੀਆ ਵਿਚਕਾਰ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ ਹੋਣ ਉਤੇ ਸਹਿਮਤੀ ਬਣੀ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਪੰਜਾਬੀਆਂ ਨੇ ਆਪਣੀ ਸਖ਼ਤ ਘਾਲਣਾ ਨਾਲ ਪਹਿਲਾਂ ਹੀ ਇਨਾਂ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਬਰਤਾਨੀਆ ਕੋਲ ਮੌਜੂਦ ਆਧੁਨਿਕ ਤਕਨਾਲੋਜੀ ਇਨਾਂ ਖੇਤਰਾਂ ਵਿੱਚ ਸਾਡੀ ਛੁਪੀ ਹੋਈ ਪ੍ਰਤਿਭਾ ਨੂੰ ਹੋਰ ਉਜਾਗਰ ਕਰਨ ਵਿੱਚ ਮਦਦਗਾਰ ਹੋਵੇਗੀ।

Navjot Sidhu ਨਾਲ ਜੁੜੀ ਜੇਲ੍ਹ ਚੋਂ ਵੱਡੀ ਖ਼ਬਰ, Bhagwant Mann ਨੇ ਦਿੱਤੀ ਖੁਸ਼ਖਬਰੀ | D5 Channel Punjabi

ਸੂਬੇ ਵਿੱਚ ਬਰਤਾਨਵੀ ਨਿਵੇਸ਼ਕਾਂ ਦਾ ਸਵਾਗਤ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਂ ਨੂੰ ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਆਨਲਾਈਨ ਸਿਸਟਮ ਨਾਲ ਮਿਲਣੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨਾਂ ਕਿਹਾ ਕਿ ਪੰਜਾਬ ਸਰਕਾਰ ਇਹ ਗੱਲ ਯਕੀਨੀ ਬਣਾਏਗੀ ਕਿ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਕਿਸੇ ਤਰਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਬਰਤਾਨੀਆ ਦੇ ਵੱਡੀ ਗਿਣਤੀ ਸੰਭਾਵੀ ਨਿਵੇਸ਼ਕਾਂ ਦੇ ਸੰਪਰਕ ਵਿੱਚ ਹਨ, ਜਿਹੜੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਪੱਖ ਵਿੱਚ ਹਨ।

BIG News : Singla ਤੋਂ ਬਾਅਦ ਟੰਗਿਆ ਗਿਆ ਇਕ ਹੋਰ MLA ! | D5 Channel Punjabi

ਲੰਡਨ ਦੇ ਹੀਥਰੋ ਹਵਾਈ ਅੱਡੇ ਤੇ ਚੰਡੀਗੜ ਵਿਚਾਲੇ ਸਿੱਧੀ ਉਡਾਣ ਹੋਣ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਖ਼ਾਸ ਤੌਰ ਉਤੇ ਪੰਜਾਬ ਅਤੇ ਨਾਲ ਲਗਦੇ ਤਕਰੀਬਨ ਪੰਜ ਰਾਜਾਂ ਨੂੰ ਫਾਇਦਾ ਹੋਵੇਗਾ। ਉਨਾਂ ਕਿਹਾ ਕਿ ਇਹ ਉਡਾਣ ਪੰਜਾਬੀਆਂ ਲਈ ਪੱਛਮ ਦੇ ਦੁਆਰ ਵਜੋਂ ਕੰਮ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਕਈ ਏਅਰਲਾਈਨਾਂ ਦੇ ਪ੍ਰਬੰਧਕ ਉਨਾਂ ਦੇ ਸੰਪਰਕ ਵਿੱਚ ਹਨ ਅਤੇ ਇਕ ਵਾਰ ਮਨਜ਼ੂਰੀ ਮਿਲਣ ਦੀ ਦੇਰ ਹੈ, ਇੱਥੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ।

ਜੇਲ੍ਹ ਜਾਊ CM ? ਮਗਰਮੱਛਾਂ ’ਤੇ ਹੋਊ ਕਾਰਵਾਈ || D5 Channel Punjabi

ਬਰਤਾਨੀਆ ਦੇ ਹਾਈ ਕਮਿਸ਼ਨਰ ਨੇ ਇਸ ਸਬੰਧੀ ਹਰ ਸੰਭਵ ਸਹਿਯੋਗ ਦਾ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ। ਉਨਾਂ ਕਿਹਾ ਕਿ ਬਰਤਾਨੀਆ ਇਨਾਂ ਮੁੱਖ ਖੇਤਰਾਂ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦਿ੍ਰੜ ਸੰਕਲਪ ਹੈ। ਏਲਿਸ ਨੇ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਨਿਵੇਸ਼ਕਾਂ ਦਾ ਭਰੋਸਾ ਵਧਾਉਣ ਵਿੱਚ ਮਦਦ ਮਿਲੇਗੀ।

ਸਵਾਲਾਂ ’ਦੇੇ ਘੇਰੇ ’ਚ ਬਾਦਲ ਪਰਿਵਾਰ? Kejriwal ਤੇ Majithia ਦਾ ਹੋਇਆ ਸਮਝੋਤਾ? | D5 Channel Punjabi

ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਮੀਟਿੰਗ ਲਈ ਡਿਪਟੀ ਹਾਈ ਕਮਿਸ਼ਨਰ ਚੰਡੀਗੜ ਕੈਰੋਲੀਨ ਰੋਵੈੱਟ ਅਤੇ ਟਰੇਡ ਕਮਿਸ਼ਨਰ (ਦੱਖਣੀ ਏਸ਼ੀਆ) ਐਲਨ ਗੈਮੇਲ ਵੀ ਪੁੱਜੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਹਾਜ਼ਰ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button