Breaking NewsD5 specialNewsPress ReleasePunjab

ਮੁੱਖ ਮੰਤਰੀ ਨੇ ਬਾਦਲਾਂ ਵੱਲੋਂ ਖੇਤੀ ਕਾਨੂੰਨਾਂ ਉਤੇ ਦੋਹਰੇ ਮਾਪਦੰਡਾਂ ਲਈ ਅਕਾਲੀ ਦਲ ਨੂੰ ਘੇਰਿਆ

ਕੰਢੀ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੱਲੋਵਾਲ ਸੌਂਖੜੀ ਵਿਖੇ ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਿਆ
ਬੱਲੋਵਾਲ ਸੌਂਖੜੀ :ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਕਿਸਾਨਾਂ ਨੂੰ ਧੋਖਾ ਦੇਣ ਲਈ ਬਾਦਲ ਪਰਿਵਾਰ ‘ਤੇ ਤਿੱਖਾ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਅਕਾਲੀ ਦਲ ਦੀ ਮਰਜ਼ੀ ਨਾਲ ਹੀ ਅਮਲ ਵਿੱਚ ਲਿਆਂਦੇ ਗਏ ਸੀ ਅਤੇ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ ਹੁੰਦਿਆਂ ਕੇਂਦਰੀ ਕੈਬਨਿਟ ਨੇ ਆਰਡੀਨੈਂਸ ਪਾਸ ਕੀਤੇ ਸਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਖੇਤੀ ਕਾਨੂੰਨਾਂ ਦੀ ਵਕਾਲਤ ਕੀਤੀ ਗਈ ਪਰ ਜਦੋਂ ਉਨ੍ਹਾਂ ਦਾ ਵਿਰੋਧ ਹੋਣਾ ਸ਼ੁਰੂ ਹੋਇਆ ਤਾਂ ਅਕਾਲੀ ਦਲ ਨੇ ਸੁਰ ਬਦਲ ਲਈ।
ਕਾਂਗਰਸ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਦਾ ਪਹਿਲੇ ਹੀ ਦਿਨ ਤੋਂ ਇਨ੍ਹਾਂ ਦਾ ਵਿਰੋਧ ਕਰਨ ਵਾਲੀ ਪਾਰਟੀ ਦੱਸਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾ ਸਰਵ ਪਾਰਟੀ ਮੀਟਿੰਗ ਸੱਦੀ ਅਤੇ ਉਸ ਤੋਂ ਪਿੱਛੋਂ ਕਿਸਾਨ ਜਥੇਬੰਦੀਆਂ ਨਾਲ ਵੀ ਮੀਟਿੰਗ ਕੀਤੀ।

ਕਿਸਾਨ ਲੀਡਰ ਬੀਜੇਪੀ ‘ਚ ਸ਼ਾਮਲ! ਫੇਰ ਬੀਜੇਪੀ ਦਫਤਰ ‘ਚ ਵੜ੍ਹਗੇ ਕਿਸਾਨ || D5 Channel Punjabi

ਇਸ ਮਗਰੋਂ ਸੂਬਾ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਦਨ ਸੱਦ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਬਿੱਲ ਪਾਸ ਕੀਤੇ।ਕੇਂਦਰ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 1950 ਤੋਂ ਲੈ ਕੇ ਹੁਣ ਤੱਕ 127 ਵਾਰ ਸੰਵਿਧਾਨ ਵਿੱਚ ਸੋਧ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ, ”ਤਾਂ ਫੇਰ ਕਿਉਂ ਨਹੀਂ, ਇਕ ਵਾਰ ਹੋਰ ਸੋਧ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਖੇਤੀ ਕਾਨੂੰਨ ਰੱਦ ਕੀਤੇ ਜਾਣ ਜੋ ਕਿਸਾਨ ਸਿੰਘੂ ਅਤੇ ਟਿਕਰੀ ਸਰਹੱਦਾਂ ਉਤੇ ਧਰਨਾ ਦੇ ਰਹੇ ਹਨ।” ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਕਿਸਾਨ ਪਰਿਵਾਰ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਪ੍ਰਦਾਨ ਕਰ ਰਹੀ ਹੈ।

BJP ਲਈ ਮਾੜੀ ਖਬਰ! ਕਿਸਾਨਾਂ ਨੇ ਦਿੱਤਾ ਵੱਡਾ ਝਟਕਾ || D5 Channel Punjabi

ਮੁੱਖ ਮੰਤਰੀ ਨੇ ਇਹ ਗੱਲ ਅੱਜ ਬੱਲੋਵਾਲ ਸੌਂਖੜੀ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਖੀ। ਇਸ ਮੌਕੇ ਉਨ੍ਹਾਂ ਇਸ ਕਾਲਜ ਦੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਵੀ ਕੀਤੀ ਜਿਸ ਤਹਿਤ 1 ਅਕਤੂਬਰ, 2021 ਤੋਂ ਜਮਾਤਾਂ ਸ਼ੁਰੂ ਹੋਣਗੀਆਂ। ਬੀਐਸ.ਸੀ. (ਖੇਤੀਬਾੜੀ) ਵਿੱਚ 60 ਸੀਟਾਂ ਭਰੀਆਂ ਗਈਆਂ ਹਨ। ਇਹ ਪਹਿਲੀ ਵਾਰ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕੈਂਪਸ ਤੋਂ ਬਾਹਰ ਖੇਤੀਬਾੜੀ ਦਾ ਕੋਈ ਕਾਲਜ ਸਥਾਪਤ ਕੀਤਾ ਗਿਆ ਹੈ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਕੰਢੀ ਖੇਤਰ ਵਿੱਚ ਖੇਤੀਬਾੜੀ ਵਿਕਸਤ ਹੋਵੇਗੀ ਅਤੇ ਇਸ ਖੇਤਰ ਦੀਆਂ ਫਸਲਾਂ ਅਤੇ ਉਨ੍ਹਾਂ ਸਬੰਧੀ ਸਮੱਸਿਆਵਾਂ ਉਤੇ ਖੋਜ ਕਰਨ ਤੋਂ ਇਲਾਵਾ ਇਥੋਂ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਮਿਲੇਗੀ।

Kejriwal ਨੇ ਕਿਸਾਨਾਂ ਨੂੰ ਦਿੱਤੀ ਖੁਸ਼ਖਬਰੀ, ਲੱਭਿਆ ਪਰਾਲੀ ਦਾ ਪੱਕਾ ਹੱਲ || D5 Channel Punjabi

ਕਾਲਜ ਵਿੱਚ ਇਸ ਪੱਖੋਂ ਵੀ ਖੋਜ ਕਾਰਜ ਕੀਤੇ ਜਾਣਗੇ ਕਿ ਜ਼ਮੀਨ ਦੀ ਘਾਟ ਅਤੇ ਖੇਤਰ ਵਿੱਚ ਪਾਣੀ ਦੀ ਕਮੀ ਨੂੰ ਦੇਖਦਿਆਂ ਕਿਵੇਂ ਪਾਣੀ ਦੇ ਸੀਮਤ ਵਸੀਲਿਆਂ ਦੀ ਸੁਚੱਜੀ ਵਰਤੋਂ ਕਰਦੇ ਹੋਏ ਜ਼ਿਆਦਾ ਪੈਦਾਵਾਰ ਹਾਸਲ ਕੀਤੀ ਜਾਵੇ।ਨਵਾਂਸ਼ਹਿਰ ਵਿਖੇ ਇਕ ਬਾਗਬਾਨੀ ਖੋਜ ਕੇਂਦਰ ਦੀ ਸਥਾਪਨਾ ਦਾ ਐਲਾਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਫਸਲੀ ਵਿਭਿੰਨਤਾ ਪੱਖੋਂ ਸੇਬ ਦੀ ਫਸਲ ਉਤੇ ਵੀ ਖੋਜ ਕੀਤੇ ਜਾਣ ਉਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਹੁਣ ਛੋਟੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਜੰਗਲੀ ਜਾਨਵਰਾਂ ਤੋਂ ਬਚਾਅ ਲਈ ਆਪਣੇ ਖੇਤਾਂ ਦੁਆਲੇ ਕੀਤੀ ਜਾਂਦੀ ਤਾਰਬੰਦੀ ਲਈ ਸਬਸਿਡੀ ਦੀ ਰਾਸ਼ੀ 60 ਫੀਸਦੀ ਤੋਂ ਵਧਾ ਕੇ 90 ਫੀਸਦੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਪੰਜ ਬਾਗਬਾਨੀ ਅਸਟੇਟ ਵੀ ਸਥਾਪਤ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਮੱਦਦ ਮਿਲ ਸਕੇ।

Tarn Taran News : ਕਿਸਾਨਾਂ ਲਈ ਆਈ ਨਵੀਂ ਆਫਤ || D5 Channel Punjabi

ਸੂਬਾ ਸਰਕਾਰ ਵੱਲੋਂ ਮੰਡੀਆਂ ਦੇ ਬੁਨਿਆਦੀ ਢਾਂਚੇ ਅਤੇ ਪ੍ਰੋਸੈਸਿੰਗ ਸੁਵਿਧਾਵਾਂ ਨੂੰ ਹੋਰ ਸੁਧਾਰਨ ਲਈ ਦੋ ਨਵੇਂ ਮੈਗਾ ਫੂਡ ਪਾਰਕ ਸਥਾਪਤ ਕੀਤੇ ਗਏ ਅਤੇ ਇਸ ਤੋਂ ਇਲਾਵਾ ਖੇਤੀਬਾੜੀ ਮੰਡੀਕਰਨ ਨਵਾਂ ਉਦਮ, ਖੋਜ ਅਤੇ ਚੌਕਸੀ ਕੇਂਦਰ ਵੀ ਸਥਾਪਤ ਕੀਤਾ ਗਿਆ ਹੈ ਤਾਂ ਜੋ ਉਤਪਾਦਨ ਵਿੱਚ ਮੱਦਦ ਮਿਲ ਸਕੇ ਅਤੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੰਗ ਅਤੇ ਕੀਮਤਾਂ ਨੂੰ ਵੇਖਦੇ ਹੋਏ ਬਜ਼ਾਰੀ ਯੋਜਨਾਬੰਦੀ ਦੀ ਵਿਉਂਤ ਬਣਾਈ ਜਾ ਸਕੇ।ਹੋਰ ਮਾਮਲਿਆਂ ਬਾਰੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਦੀਆਂ ਨਿਵੇਸ਼ਕਾਂ ਅਤੇ ਉਦਯੋਗ ਪੱਖੀ ਨੀਤੀਆਂ ਕਾਰਨ ਸੂਬੇ ਵਿੱਚ 91000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਦੋਂ ਕਿ ਨੌਜਵਾਨਾਂ ਨੂੰ 20 ਲੱਖ ਨੌਕਰੀਆਂ ਹਾਸਲ ਹੋਈਆਂ ਹਨ।ਇਸ ਮੌਕੇ ਮੁੱਖ ਮੰਤਰੀ ਨੇ ਬੇਜ਼ਮੀਨੇ ਕਾਸ਼ਤਕਾਰਾਂ ਅਤੇ ਖੇਤੀ ਕਾਮਿਆਂ ਲਈ ਲਿਆਂਦੀ ਕਰਜ਼ਾ ਮੁਆਫੀ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ 31,066 ਲਾਭਪਾਤਰੀਆਂ ਵਿੱਚੋਂ 25 ਨੂੰ ਸੰਕੇਤਕ ਤੌਰ ‘ਤੇ ਕਰਜ਼ਾ ਮੁਆਫੀ ਦੇ ਚੈਕ ਵੰਡੇ।

Tarn Taran News : ਕਿਸਾਨਾਂ ਲਈ ਆਈ ਨਵੀਂ ਆਫਤ || D5 Channel Punjabi

ਜ਼ਿਲੇ ਦੇ ਕੁੱਲ ਲਾਭਪਾਤਰੀਆਂ ਦਾ ਕੁੱਲ 64.61 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਦੀ ਤਾਰੀਫ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦਾ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਅਤੇ ਜੀ.ਐਸ.ਟੀ. ਮੁਆਵਜ਼ਾ ਰੋਕ ਕੇ ਸੂਬੇ ਦੇ ਵਿਕਾਸ ਦੀ ਬੇੜੀ ਵਿੱਚ ਵੱਟੇ ਪਾਏ ਜਾਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਬੜੇ ਸੁਚੱਜੇ ਢੰਗ ਨਾਲ ਸੂਬੇ ਦੀ ਅਗਵਾਈ ਕੀਤੀ ਹੈ ਅਤੇ ਖਾਸ ਕਰਕੇ ਕੋਵਿਡ-19 ਦੇ ਦਿਨਾਂ ਦੌਰਾਨ ਉਨ੍ਹਾਂ ਦੀ ਅਗਵਾਈ ਸ਼ਲਾਘਾਯੋਗ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸਰਹੱਦੀ ਖੇਤਰ ਵਿਖੇ ਪਾਕਿਸਤਾਨ ਵੱਲੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਅਤੇ ਇਨ੍ਹਾਂ ਇਲਾਕਿਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ।

Elections ਤੋਂ ਪਹਿਲਾਂ Akali Dal ਨੂੰ ਵੱਡਾ ਝਟਕਾ! ਮਹਿਲਾ ਆਗੂ ਨੇ ਖੋਲ੍ਹੇ ਗੁੱਝੇ ਭੇਤ || D5 Channel Punjabi

ਉਨ੍ਹਾਂ ਮੰਗ ਕੀਤੀ ਕਿ ਕੰਢੀ ਕੈਨਾਲ ਦੇ ਦੂਜੇ ਫੇਜ਼ ਦੀ ਮੁੜ ਉਸਾਰੀ ਅਤੇ ਮੁੜ ਵਿਉਂਤਬੰਦੀ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਇਕ ਵੁੱਡ ਪਾਰਕ ਅਤੇ ਕੌਫੀ ਪਲਾਂਟੇਸ਼ਨ ਦੀਆਂ ਸੰਭਾਵਨਾਵਾਂ ਵੀ ਤਲਾਸ਼ ਕੀਤੀਆਂ ਜਾਣ।ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਮਸੀਹਾ ਆਖਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਦਿਲ ਵਿੱਚ ਕਿਸਾਨੀ ਪ੍ਰਤੀ ਦਰਦ ਹੈ ਜੋ ਕਿ ਇਸੇ ਗੱਲ ਤੋਂ ਸਾਫ ਜ਼ਾਹਰ ਹੋ ਜਾਂਦਾ ਹੈ ਕਿ ਇਹ ਕੈਪਟਨ ਅਮਰਿੰਦਰ ਸਿੰਘ ਹੀ ਸਨ ਜਿਨ੍ਹਾਂ ਨੇ ਬੀ.ਟੀ. ਕਾਟਨ ਦੇ ਬੀਜ ਲਿਆ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦਾ ਹੰਭਲਾ ਮਾਰਿਆ ਸੀ।ਇਸ ਮੌਕੇ ਬਲਾਚੌਰ ਤੋਂ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਮੁੱਖ ਮੰਤਰੀ ਦਾ ਇਸ ਕੰਢੀ ਖੇਤਰ ਨੂੰ ਕਾਲਜ ਰੂਪੀ ਤੋਹਫਾ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਖੇਤਰ ਦੇ ਹੋਰ ਵਿਕਾਸ ਕੰਮਾਂ ਲਈ ਕਦੇ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ।

ਜਥੇਬੰਦੀਆਂ ਨੇ ਘੇਰਿਆ Pargat Singh, ਆਇਆ ਵੱਡਾ ਬਿਆਨ, Captain ਸਣੇ ਹਾਈਕਮਾਨ ਹੈਰਾਨ || D5 Channel Punjabi

ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਕੀਤੇ ਅਥਾਹ ਕੰਮਾਂ ਦੇ ਵੇਰਵਾ ਦਿੰਦਿਆਂ ਉਨ੍ਹਾਂ ਇਹ ਗੱਲ ਦ੍ਰਿੜ ਇਰਾਦੇ ਨਾਲ ਕਹੀ ਕਿ 2022 ਵਿੱਚ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੁੜ ਸਰਕਾਰ ਬਣਾਏਗੀ।ਵਧੀਕ ਮੁੱਖ ਸਕੱਤਰ ਵਿਕਾਸ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਨਿਰੁੱਧ ਤਿਵਾੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਲੋਵਾਲ ਸੌਂਖੜੀ ਦਾ ਖੇਤਰੀ ਖੋਜ ਕੇਂਦਰ ਕਈ ਫਸਲਾਂ ਜਿਵੇਂ ਕਿ ਮੱਕੀ, ਕਣਕ ਅਤੇ ਤੇਲ ਬੀਜ ਦੀਆਂ 35 ਕਿਸਮਾਂ ਅਤੇ ਆਮਲਾ, ਅਮਰੂਦ ਅਤੇ ਨਾਸ਼ਪਾਤੀ ਵਰਗੇ ਫਲਾਂ ਦੀਆਂ ਕਈ ਕਿਸਮਾਂ ਸਬੰਧੀ ਸ਼ਲਾਘਾਯੋਗ ਖੋਜ ਕਾਰਜ ਕਰ ਰਿਹਾ ਹੈ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਜਿਸਟਰਾਰ ਰਜਿੰਦਰ ਸਿੰਘ ਨੇ ਸਾਰੇ ਮਹਿਮਾਨਾਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਵਿਧਾਇਕ ਅੰਗਦ ਸਿੰਘ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸਤਬੀਰ ਸਿੰਘ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਅਤੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਡਾਇਰੈਕਟਰ ਡਾ. ਮਨਮੋਹਣਜੀਤ ਸਿੰਘ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button