NewsPress ReleasePunjabTop News

ਮੁੱਖ ਮੰਤਰੀ ਨੇ ਮਸਤੂਆਣਾ ਸਾਹਿਬ ਵਿੱਚ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਰੱਖਿਆ

ਸੰਸਥਾ ਵੱਲੋਂ ਸੂਬੇ ਖ਼ਾਸ ਤੌਰ ਉਤੇ ਮਾਲਵਾ ਖੇਤਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਤੇ ਮੈਡੀਕਲ ਸਿੱਖਿਆ ਦੇਣ ਦੀ ਉਮੀਦ ਪ੍ਰਗਟਾਈ

ਸੰਗਰੂਰ ਦਾ ਮੌਜੂਦਾ ਸਿਵਲ ਹਸਪਤਾਲ 220 ਬਿਸਤਰਿਆਂ ਤੋਂ 360 ਬਿਸਤਰਿਆਂ ਤੱਕ ਹੋਵੇਗਾ ਅਪਗ੍ਰੇਡ

ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਦੇ ਲਾਭ ਘਰਾਂ ਵਿੱਚ ਮੁਹੱਈਆ ਕਰਨ ਦਾ ਕੀਤਾ ਐਲਾਨ

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਰੱਖਿਆ। 25 ਏਕੜ ਵਿੱਚ ਬਣਨ ਵਾਲੇ ਇਸ ਇੰਸਟੀਚਿਊਟ ਉਤੇ ਤਕਰੀਬਨ 345 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ।
Jalandhar Bank ’ਚ ਬਣਿਆ ਫਿਲਮੀ ਸੀਨ, 3 ਬੰਦਿਆਂ ਨੇ ਕਰਤੀ ਕਾਰਵਾਈ, ਲੱਖਾਂ ਦਾ ਲੱਗਿਆ ਚੂਨਾ | D5 Channel Punjabi
ਲੋਕਾਂ ਨੂੰ ਮਿਆਰੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਸਥਾ ਇਸ ਦਿਸ਼ਾ ਵਿੱਚ ਵਧਾਇਆ ਗਿਆ ਇਕ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਮਹਾਨ ਧਾਰਮਿਕ ਆਗੂ ਸੰਤ ਅਤਰ ਸਿੰਘ, ਜਿਨ੍ਹਾਂ ਲੋਕਾਂ ਵਿਚਾਲੇ ਫਿਰਕੂ ਸਦਭਾਵਨਾ, ਸ਼ਾਂਤੀ ਤੇ ਭਾਈਚਾਰੇ ਦਾ ਸੰਦੇਸ਼ ਪਹੁੰਚਾਇਆ, ਨੂੰ ਸੱਚੀ ਤੇ ਨਿਮਾਣੀ ਜਿਹੀ ਸ਼ਰਧਾਂਜਲੀ ਹੈ। ਭਗਵੰਤ ਮਾਨ ਨੇ ਇਸ ਸਮੁੱਚੇ ਖਿੱਤੇ ਵਿੱਚ ਸੰਤ ਅਤਰ ਸਿੰਘ ਵੱਲੋਂ ਸਿੱਖਿਆ ਦਾ ਚਾਨਣ ਫੈਲਾਉਣ ਲਈ ਪਾਏ ਵਡਮੁੱਲੇ ਯੋਗਦਾਨ ਨੂੰ ਵੀ ਚੇਤੇ ਕੀਤਾ।
Rahul Gandhi Arrested : Congress ਨੇ ਪਾਇਆ ਖਿਲਾਰਾ, Rahul ਤੇ Priyanka Gandhi ’ਤੇ Police ਦਾ ਐਕਸ਼ਨ
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਮੈਡੀਕਲ ਕਾਲਜ ਨਾਲ ਸੰਗਰੂਰ ਇਸ ਸਮੁੱਚੇ ਖਿੱਤੇ ਵਿੱਚ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਅਕਾਦਮਿਕ ਬਲਾਕ ਤੋਂ ਇਲਾਵਾ ਸੰਗਰੂਰ ਦੇ ਮੌਜੂਦਾ ਸਿਵਲ ਹਸਪਤਾਲ ਨੂੰ 220 ਬਿਸਤਰਿਆਂ ਤੋਂ ਅਪਗ੍ਰੇਡ ਕਰ ਕੇ 360 ਬਿਸਤਰਿਆਂ ਵਾਲਾ ਕਰਨ, ਨਰਸਿੰਗ ਸਕੂਲ ਦਾ ਨਿਰਮਾਣ, ਸੀਨੀਅਰ/ਜੂਨੀਅਰ ਕੁੜੀਆਂ ਤੇ ਮੁੰਡਿਆਂ ਦੇ ਵੱਖਰੇ ਹੋਸਟਲ, ਵਿਦਿਆਰਥੀਆਂ ਲਈ ਖੇਡ ਟਰੈਕ ਤੇ ਪਵੀਲੀਅਨ, ਸਹਾਇਕ ਗਤੀਵਿਧੀਆਂ ਲਈ ਓਪਨ ਏਅਰ ਥੀਏਟਰ, ਸਟਾਫ਼ ਲਈ ਰਿਹਾਇਸ਼ ਤੇ ਸ਼ਾਪਿੰਗ ਕੰਪਲੈਕਸ ਵਰਗੀਆਂ ਸਹੂਲਤਾਂ ਵੀ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਸਟੇਟ ਇੰਸਟੀਚਿਊਟ ਤੇ ਮੈਡੀਕਲ ਸਾਇੰਸਜ਼ ਨੂੰ ਆਉਂਦੇ ਕੌਮੀ ਸ਼ਾਹਰਾਹ ਨੰਬਰ 07 ਨੂੰ ਵੀ 5.50 ਮੀਟਰ ਤੋਂ 7.00 ਮੀਟਰ ਤੱਕ ਚੌੜਾ ਕਰਨਾ ਅਤੇ ਇੰਸਟੀਚਿਊਟ ਦੇ ਸਾਹਮਣੇ ਵਾਲੀ ਸੜਕ ਨੂੰ ਚਹੁੰ-ਮਾਰਗੀ ਕਰਨਾ ਵੀ ਇਸ ਪ੍ਰਾਜੈਕਟ ਦਾ ਹਿੱਸਾ ਹੈ।

Police ਨਾਲ ਭਿੜੇ ਕਾਂਗਰਸੀ, Raja Warring ਨੇ ਪਾਈ ਧੱਕ! ਪੱਟੇ ਬੈਰੀਗੇਟ ! ਪੂਰੇ ਇਕੱਠ ’ਚ ਆਹ ਬੀਬੀ ਨੇ ਮਾਰੇ ਲਲਕਾਰੇ

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮੈਡੀਕਲ ਇੰਸਟੀਚਿਊਟ ਪੰਜਾਬ ਖ਼ਾਸ ਤੌਰ ਉਤੇ ਮਾਲਵਾ ਖਿੱਤੇ ਵਿੱਚ ਮਿਆਰੀ ਸਿਹਤ ਸੇਵਾਵਾਂ ਤੇ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਕੰਮ 31 ਮਾਰਚ 2023 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਅਗਲਾ ਅਕਾਦਮਿਕ ਸੈਸ਼ਨ ਪਹਿਲੀ ਅਪਰੈਲ ਤੋਂ ਸ਼ੁਰੂ ਹੋਵੇਗਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਅਤਿ-ਆਧੁਨਿਕ ਮੈਡੀਕਲ ਇੰਸਟੀਚਿਊਟ ਦੇ ਨਿਰਮਾਣ ਦੌਰਾਨ ਉੱਚ ਮਿਆਰ ਦੇ ਸਾਰੇ ਮਾਪਦੰਡ ਪੂਰੇ ਕੀਤੇ ਜਾਣ।

Amritsar News : ਸਰਕਾਰੀ ਪਾਣੀ ਨੇ ਚਾੜ੍ਹਿਆ ਚੰਨ, ਪੀਣ ਸਾਰ ਲੋਕਾਂ ਦੀ ਹੋਈ ਮੌਤ | D5 Channel Punjabi

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਮਾਜਿਕ ਸੁਰੱਖਿਆ ਮੁਹੱਈਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਨਾਂ ਦੀ ਅਦਾਇਗੀ ਲਾਭਪਾਤਰੀਆਂ ਨੂੰ ਸਿੱਧੀ ਉਨ੍ਹਾਂ ਦੇ ਘਰਾਂ ਵਿੱਚ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਆਟਾ-ਦਾਲ ਵੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਤੇ ਵਿਕਾਸ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਨਾਲ ਸੂਬੇ ਦੇ ਸਮੁੱਚੇ ਵਿਕਾਸ ਨੂੰ ਗਤੀ ਮਿਲੇਗੀ।

ਪੁਲਿਸ ਦਾ ਵੱਡਾ ਐਕਸ਼ਨ, ਹੁਣ ਗੈਂਗਸਟਰਾਂ ਦਾ ਹੋਊ ਸਫਾਇਆ! ਗੋਲਡੀ ਬਰਾੜ ਦਾ ਲਗੂ ਨੰਬਰ! D5 Channel Punjabi

ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਲਾਲ ਚੰਦ ਕਟਾਰੂਚੱਕ, ਵਿਧਾਇਕਾਂ ਵਿੱਚ ਨਰਿੰਦਰ ਕੌਰ ਭਰਾਜ, ਬਰਿੰਦਰ ਗੋਇਲ, ਜਸਵੰਤ ਸਿੰਘ ਗੱਜਣਮਾਜਰਾ, ਜਮੀਲ-ਉਰ-ਰਹਿਮਾਨ, ਕੁਲਵੰਤ ਸਿੰਘ ਪੰਡੋਰੀ, ਡਾ. ਬਲਬੀਰ ਸਿੰਘ, ਲਾਭ ਸਿੰਘ ਉੱਗੋਕੇ ਅਤੇ ਹੋਰ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button