Press ReleasePunjabTop News

ਮੁੱਖ ਮੰਤਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਜਾਬ ਕਾਡਰ ਦੇ ਆਈ.ਪੀ.ਐਸ. ਅਧਿਕਾਰੀ ਨੂੰ ਸਮੇਂ ਤੋਂ ਪਹਿਲਾਂ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਤੋਂ ਫਾਰਗ ਕਰ ਦੇਣ ’ਤੇ ਰੋਸ ਪ੍ਰਗਟਾਇਆ

ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਤੋਂ ਪੰਜਾਬ ਕਾਡਰ ਦੇ ਆਈ.ਪੀ.ਐਸ. ਅਫਸਰ ਨੂੰ ਵਾਪਸ ਭੇਜਣ ਨਾਲ ਯੂ.ਟੀ. ਦੇ ਕੰਮਕਾਜੀ ਮਾਮਲਿਆਂ ਵਿਚ ਸੂਬਿਆਂ ਦਰਮਿਆਨ ਸੰਤੁਲਨ ਵਿਗੜੇਗਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਤੋਂ ਪੰਜਾਬ ਕਾਡਰ ਦੇ ਆਈ.ਪੀ.ਐਸ. ਅਧਿਕਾਰੀ ਨੂੰ ਫਾਰਗ ਕਰ ਦੇਣ ’ਤੇ ਰੋਸ ਜ਼ਾਹਰ ਕੀਤਾ ਹੈ। ਰਾਜਪਾਲ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਕਿ ਕੇਂਦਰੀ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਉਤੇ ਰਵਾਇਤੀ ਤੌਰ ਉਤੇ ਪੰਜਾਬ ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਹੀ ਤਾਇਨਾਤ ਹੁੰਦਾ ਹੈ। ਇਸੇ ਤਰ੍ਹਾਂ ਯੂ.ਟੀ. ਦਾ ਡਿਪਟੀ ਕਮਿਸ਼ਨਰ ਹਰਿਆਣਾ ਕਾਡਰ ਦਾ ਆਈ.ਏ.ਐਸ. ਅਧਿਕਾਰੀ ਨਿਯੁਕਤ ਹੁੰਦਾ ਹੈ।

Nabha Jail ਪਹੁੰਚੇ CM Bhagwant Mann, ਅਫ਼ਸਰਾਂ ਨੂੰ ਪਾਤੀਆਂ ਭਾਜੜਾਂ! | D5 Channel Punjabi

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਹੈਰਾਨੀ ਹੋਈ ਹੈ ਕਿ ਪੰਜਾਬ ਕਾਡਰ ਦੇ ਸਾਲ 2009 ਦੇ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੂੰ ਸਮੇਂ ਤੋਂ ਪਹਿਲਾਂ ਹੀ ਪੰਜਾਬ ਵਾਪਸ ਭੇਜ ਦਿੱਤਾ ਗਿਆ ਹੈ। ,ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਲਈ ਇਹ ਹੋਰ ਵੀ ਦੁੱਖ ਦੀ ਗੱਲ ਹੈ ਕਿ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਉਤੇ ਹਰਿਆਣਾ ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਨਿਯੁਕਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਗੈਰ-ਵਾਜਬ ਹੈ ਕਿਉਂ ਜੋ ਇਸ ਨਾਲ ਯੂ.ਟੀ. ਦੇ ਮਾਮਲਿਆਂ ਨੂੰ ਚਲਾਉਣ ਵਿਚ ਸੂਬਿਆਂ ਦਰਮਿਆਨ ਸੰਤੁਲਨ ਵਿਗੜ ਰਿਹਾ ਹੈ।

Ranjit Singh Brahmpura ਦਾ ਦਿਹਾਂਤ, ਨਹੀਂ ਰਹੇ Akali Dal ਦੇ ਸਰਪ੍ਰਸਤ | D5 Channel Punjabi

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਿਸੇ ਕਾਰਨ ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਨੂੰ ਵਾਪਸ ਭੇਜਣਾ ਹੀ ਸੀ ਤਾਂ ਪਹਿਲਾਂ ਪੰਜਾਬ ਤੋਂ ਆਈ.ਪੀ.ਐਸ. ਅਧਿਕਾਰੀਆਂ ਦਾ ਪੈਨਲ ਮੰਗ ਲੈਣਾ ਚਾਹੀਦਾ ਸੀ। ਇਸ ਮਾਮਲੇ ਵਿਚ ਰਾਜਪਾਲ ਦੇ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਐਸ.ਐਸ.ਪੀ. ਚੰਡੀਗੜ੍ਹ ਦੇ ਅਹੁਦੇ ਲਈ ਪੰਜਾਬ ਕਾਡਰ ਦੇ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦਾ ਪੈਨਲ ਭੇਜੇਗੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਛੇਤੀ ਹੀ ਐਸ.ਐਸ.ਪੀ. ਚੰਡੀਗੜ੍ਹ ਦੇ ਅਹੁਦੇ ਉਤੇ ਨਿਯੁਕਤ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button