NewsPress ReleasePunjabTop News

ਮੁੱਖ ਮੰਤਰੀ ਨੇ ਵੱਡੀ ਚੋਣ ਗਾਰੰਟੀ ਪੂਰੀ ਕੀਤੀ, ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕਿਆ

75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਅੱਗੇ ਵੀ ਇਹ ਸਿਲਸਿਲਾ ਨਿਰੰਤਰ ਜਾਰੀ ਰਹੇਗਾ

ਲੁਧਿਆਣਾ: ਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਨ ਲਈ ਇਕ ਹੋਰ ਚੋਣ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕੀਤਾ। ਮੁੱਖ ਮੰਤਰੀ ਨੇ ਇਹ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਦੇ ਹੋਏ ਕਿਹਾ, “ਇਸ ਇਤਿਹਾਸਕ ਦਿਹਾੜੇ ਮੌਕੇ ਆਮ ਆਦਮੀ ਦੀ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਲੋਕਾਂ ਦੀ ਪਹੁੰਚ ਵਿਚ ਯਕੀਨੀ ਬਣਾਉਣ ਲਈ ਇਹ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਹਨ।”

Mohalla Clinic ’ਚ ਮਰੀਜ਼ ਬਣਕੇ ਪਹੁੰਚਿਆ CM Bhagwant Mann | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿਚ ਹਰ ਪਾਸੇ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਡੇ ਪਿੰਡਾਂ ਵਿਚ ਅਜਿਹੇ ਦੋ-ਦੋ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਕਲੀਨਿਕ ਸੂਬਾ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਅਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ।

ਚੱਟਣੀ ਦੇ ਇਕ ਚਮਚੇ ਨਾਲ ਕਈ ਰੋਗਾਂ ਦਾ ਇਲਾਜ, ਦਿਨਾਂ ‘ਚ ਟੁੱਟਣਗੇ ਦੁੱਖ, ਮਰਦ ਹੋਏ ਖੁਸ਼ ! ਲੱਗੀਆਂ ਲਾਈਨਾਂ!

ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਚੋਣ ਗਾਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ 90 ਫੀਸਦੀ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਜਿਸ ਨਾਲ ਹਸਪਤਾਲਾਂ ਵਿਚ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਸਿਰਫ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਹਸਪਤਾਲਾਂ ਵਿਚ ਰੈਫਰ ਕੀਤਾ ਜਾਇਆ ਕਰੇਗਾ।

Punjab Teachers Protest : CM Mann ਸਾਹਮਣੇ Teachers ਦੇ ਫੇਰਿਆ ਡੰਡਾ, ਪਾਇਆ ਘੜੀਸਾ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰ ਕੇ ਇਹ ਕ੍ਰਾਂਤੀਕਾਰੀ ਕਦਮ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਪੂਰੀ ਤਰ੍ਹਾਂ ਸੁਧਾਰ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਦਵਾਈਆਂ ਤੇ ਬਿਮਾਰੀਆਂ ਦੇ ਟੈਸਟਾਂ ਦੀ ਸਹੂਲਤ ਮੁਫ਼ਤ ਵਿੱਚ ਮੁਹੱਈਆ ਕਰਨਗੇ।

PM Modi ਨੇ ਕੀਤੇ ਵੱਡੇ ਐਲਾਨ! ਛਲਕਿਆ ਦਰਦ, ਲੋਕ ਕਰਤੇ ਖੁਸ਼, ਲਾਲ ਕਿਲ੍ਹੇ ਤੋਂ ਦਿੱਤੇ 5 ‘ਵਚਨ’| D5 Channel Punjabi

ਭਗਵੰਤ ਮਾਨ ਨੇ ਦੱਸਿਆ ਕਿ 2140 ਉਚ ਸਿੱਖਿਆ ਪ੍ਰਾਪਤ ਡਾਕਟਰਾਂ ਨੇ  ਇਨ੍ਹਾਂ ਅਸਾਮੀਆਂ ਲਈ ਅਪਲਾਈ ਕੀਤਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸਿਹਤ ਤੇ ਸਿੱਖਿਆ ਖੇਤਰ ਸੂਬਾ ਸਰਕਾਰ ਦੀ ਮੁੱਖ ਤਰਜੀਹ ਹਨ। ਉਨ੍ਹਾਂ ਦੱਸਿਆ ਕਿ ਸੂਬਾ ਭਰ ਦੇ ਸਰਕਾਰੀ ਸਿਵਲ ਹਸਪਤਾਲਾਂ ਵਿੱਚ ਵੀ ਆਗਾਮੀ ਦਿਨਾਂ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਹੋਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button