NewsPress ReleasePunjab

ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਵਿਚ ਸ਼ਾਂਤਮਈ ਸੰਗਤ ’ਤੇ ਹਮਲੇ ਦੇ ਹੁਕਮ ਦੇ ਕੇ ਸਿੱਖਾਂ ਨੂੰ ਸ੍ਰੀ ਹਰਿਮੰਦਿਰ ਸਾਹਿਬ ’ਤੇ ਇੰਦਰਾ ਗਾਂਧੀ ਵੱਲੋਂ ਕੀਤਾ ਹਮਲਾ ਚੇਤੇ ਕਰਵਾਇਆ: ਹਰਸਿਮਰਤ ਕੌਰ ਬਾਦਲ

ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਵਿਚ ਸ਼ਾਂਤਮਈ ਸੰਗਤ ’ਤੇ ਹਮਲੇ ਦੇ ਹੁਕਮ ਦੇ ਕੇ ਸਿੱਖਾਂ ਨੂੰ ਸ੍ਰੀ ਹਰਿਮੰਦਿਰ ਸਾਹਿਬ ’ਤੇ ਇੰਦਰਾ ਗਾਂਧੀ ਵੱਲੋਂ ਕੀਤਾ ਹਮਲਾ ਚੇਤੇ ਕਰਵਾਇਆ: ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ (ਬਿੰਦੂ ਸਿੰਘ): ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਵਿਚ ਸ਼ਾਂਤਮਈ ਬੈਠੀ ਸੰਗਤ ’ਤੇ ਹਮਲਾ ਕਰਵਾ ਕੇ ਸਿੱਖ ਕੌਮ ਨੂੰ ਸ੍ਰੀ ਹਰਿਮੰਦਿਰ ਸਾਹਿਬ ’ਤੇ ਇੰਦਰਾ ਗਾਂਧੀ ਵੱਲੋਂ ਕੀਤੇ ਹਮਲੇ ਨੂੰ ਚੇਤੇ ਕਰਵਾ ਦਿੱਤਾ ਹੈ। ਇਥੇ ਸ੍ਰੀ ਹਰਿਮੰਦਿਰ ਸਾਹਿਬ ਵਿਚ ਨਤਮਸਤਕ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਸਿੱਖ ਕੌਮ ਇਸ ਗੱਲ ਤੋਂ ਦੁਖੀ ਹੈ ਕਿ ਪੰਜਾਬਾ ਦੇ ਮੁੱਖ ਮੰਤਰੀ ਨੇ ਹਥਿਆਰਬੰਦ ਪੁਲਿਸ ਨੂੰ ਗੁਰਦੁਆਰਾ ਅਕਾਲ ਬੁੰਗਾ ਵਿਚ ਦਾਖਲ ਹੋ ਕੇ ਅਸਲਾਟ ਰਾਈਫਲਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਬਾਣੀ ਦਾ ਜਾਪ ਕਰ ਰਹੀ ਸੰਗਤ ’ਤੇ ਹਮਲਾ ਕਰਨ ਵਾਸਤੇ ਕਿਉਂ ਆਖਿਆ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਲੋਕਾਂ ਨੂੰ ਜਵਾਬਦੇਹ ਹਨ ਕਿ ਉਹਨਾਂ ਨੇ ਮਾੜੀ ਕਾਰਵਾਈ ਕਿਉਂ ਕੀਤੀ ਜਦੋਂ ਕਿ ਨਾ ਤਾਂ ਸ਼ਾਂਤੀ ਭੰਗ ਹੋਈਸੀ ਤੇ ਨਾ ਹੀ ਕੋਈ ਭੜਕਾਹਟ ਸੀ ਕਿ ਫੌਜੀ ਸਟਾਈਲ ਕਾਰਵਾਈ ਕਰਨੀ ਪਈ।

CM ਮਾਨ ਦੀ ਨਵੀਂ ਨੀਤੀ, ਪੰਜਾਬੀਆਂ ਨੂੰ ਹੋਵੇਗਾ ਲਾਭ | D5 Channel Punjabi

ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਜਾਏ ਆਪਣੀ ਗਲਤੀ ਮੰਨ ਕੇ ਤੁਰੰਤ ਅਸਤੀਫਾ ਦੇਣ ਦੇ, ਮੁੱਖ ਮੰਤਰੀ ਨੇ ਇਕ ਐਸ ਆਈ ਟੀ ਬਣਾ ਕੇ ਸਾਰੀ ਕਾਰਵਾਈ ’ਤੇ ਪਰਦਾ ਪਾਉਣ ਦਾ ਯਤਨ ਕੀਤਾ ਹੈ ਤੇ ਐਸ ਆਈ ਟੀ ਦੀ ਮੁਖੀ ਵੀ ਉਸ ਅਫਸਰ ਨੂੰ ਲਾਇਆ ਹੈ ਜਿਸਨੇ ਸ੍ਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਹਮਲਾ ਕੀਤਾ। ਉਹਨਾਂ ਕਿਹਾ ਕਿ ਅਸੀਂ ਇਸ ਐਸ ਆਈ ਟੀ ਨੂੰ ਰੱਦ ਕਰਦੇ ਹਾਂ ਤੇ ਸਾਰੇ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਨਾਲ-ਨਾਲ ਮੁੱਖ ਮੰਤਰੀ ਖਿਲਾਫ ਧਾਰਾ 302 ਅਤੇ 295 ਏ ਤਹਿਤ ਕੇਸ ਦਰਜ ਕਰਨ ਦੀ ਮੰਗ ਕਰਦੇ ਹਾਂ। ਉਹਨਾਂ ਕਿਹਾ ਕਿ ਕੇਸ ਵਿਚ ਅੱਗੇ ਤਾਂ ਹੀ ਤੁਰਿਆ ਜਾ ਸਕਦਾ ਹੈ ਜੇਕਰਇਹ ਪ੍ਰਕਿਰਿਆ ਪੂਰੀ ਹੋਵੇ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਆਪ ਇਹ ਕਿਹਾ ਹੈ ਕਿ ਸਿਰਫ ਮੁੱਖ ਮੰਤਰੀ ਜਾਂ ਗ੍ਰਹਿ ਮੰਤਰੀ ਦੇ ਹੁਕਮਾਂ ’ਤੇ ਹੀ ਸੂਬੇ ਦੀ ਪੁਲਿਸ ਫਾਇਰਿੰਗ ਕਰ ਸਕਦੀ ਹੈ।

ਸਦਨ ਦੇ ਬਾਹਰ ਭੜਕੇ ਕਾਂਗਰਸੀ, ਰੱਖੀ ਨਵੀਂ ਮੰਗ | D5 Channel Punjabi

ਸਰਦਾਰਨੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਇਸ ਮੁੱਦੇ ਦੇ ਨਾਲ-ਨਾਲ ਕਿਸਾਨਾਂ ਤੇ ਸਮਾਜ ਦੇ ਗਰੀਬ ਵਰਗਾਂ ਸਮੇਤ ਪੰਜਾਬ ਦੇ ਭੱਖਦੇ ਮਸਲਿਆਂ ਨੂੰ ਲੈ ਕੇ ਲੋਕਾਂ ਵਿਚ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਸਮਾਜ ਭਲਾਈ ਸਕੀਮਾਂ ਦਾ ਲਾਭ ਨਹੀਂ ਦਿੱਤਾ ਜਾ ਰਿਹਾ ਤੇ ਆਪ ਦੇ ਮੰਤਰੀ ਤੇ ਵਿਧਾਇਕ ਨਸ਼ਾ ਤੇ ਗੈਰ ਕਾਨੂੰਨੀ ਰੇਤ ਮਾਫੀਆ ਦੀ ਪੁਸ਼ਤਪਨਾਹੀ ਕਰ ਰਹੇ ਹਨ ਅਤੇ ਸਰਕਾਰ ਕਾਨੂੰਨ ਵਿਵਸਥਾ ’ਤੇ ਕੰਟਰੋਲ ਵਿਚ ਨਾਕਾਮ ਰਹੀ ਹੈ ਤੇ ਸੂਬੇ ਵਿਚੋਂ ਇੰਡਸਟਰੀ ਬਾਹਰ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹਨਾਂ ਸਾਰੇ ਮੁੱਦਿਆਂ ਦੇ ਨਾਲ-ਨਾਲ ਲਗਾਤਾਰ ਵੱਧ ਰਹੀ ਬੇਰੋਜ਼ਗਾਰੀ ਤੇ ਨੌਜਵਾਨਾਂ ਤੇ ਸਰਕਾਰੀ ਮੁਲਾਜ਼ਮਾਂ ਨਾਲ ਵਿਤਕਰੇ ਦੇ ਮਾਮਲੇ ਨੂੰ ਵੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ 15 ਜਨਵਰੀ ਤੋਂ ਸ਼ੁਰੂ ਹੋ ਰਹੀ ਪਾਰਟੀ ਦੀ ਪਦਯਾਤਰਾ ਦੌਰਾਨ ਚੁੱਕਿਆ ਜਾਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਆਪ ਦੇ ਰਾਜ ਵਿਚ ਤਸ਼ੱਦਦ ਝੱਲ ਰਹੇ ਲੋਕਾਂ ਦੇ ਨਾਲ ਹੈ ਤੇ ਉਹ ਇਹਨਾਂ ਲੋਕਾਂ ਦੀ ਹਾਲਤ ਵਿਚ ਸੁਧਾਰ ਕਰ ਕੇ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਪੰਜਾਬ ਵਿਰੋਧੀ ਆਪ ਪਾਰਟੀ ਦੀ ਹਾਰ ਯਕੀਨੀ ਬਣਾਉਣ ਵਾਸਤੇ ਆਧਾਰ ਤਿਆਰ ਕਰੇਗਾ।

Bikram Majithia ਕੱਢ ਲਿਆਇਆ ਪੁਰਾਣੀ ਫਾਈਲ, Social Media ਰਾਹੀਂ ਕੀਤੇ ਖੁਲਾਸੇ | D5 Channel Punjabi

ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸਰਦਾਰਨੀ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਕੇਂਦਰ ਅੱਗੇ ਸਮਰਪਣ ਕਰ ਦਿੱਤਾ ਹੈ ਤੇ ਉਹ ਪੰਜਾਬ ਤੇ ਪੰਜਾਬੀਆਂ ਨੂੰ ਨੁਕਸਾਨਦੇਹ ਕੇਂਦਰ ਸਰਕਾਰ ਦਾ ਏਜੰਡਾ ਲਾਗੂ ਕਰ ਰਹੇ ਹਨ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਸੂਬੇ ਦੇ ਮੁੱਦਿਆਂ ’ਤੇ ਨਿਰੰਤਰ ਪੰਜਾਬ ਵਿਰੋਧੀ ਸਟੈਂਡ ਲਿਆ ਹੈ ਤੇ ਉਹ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੇ ਨਾਲ-ਨਾਲ ਇਸਦੇ ਦਰਿਆਈ ਪਾਣੀਆਂ ’ਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਜ਼ਿੰਮੇਵਾਰ ਹਨ।ਉਹਨਾਂ ਕਿਹਾ ਕਿ ਇਹ ਹੋਰ ਵੀ ਨਿੰਦਣਯੋਗ ਗੱਲ ਹੈ ਕਿ ਬਜਾਏ ਪੰਜਾਬ ਵਾਸਤੇ ਖੜ੍ਹੇ ਹੋਣ ਦੇ ਸ੍ਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਬੋਲੀ ਬੋਲ ਰਹੇ ਹਨ ਅਤੇ ਭ੍ਰਿਸ਼ਟ ਆਪ ਆਗੂਆਂ ਖਿਲਾਫ ਕੇਂਦਰ ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰ ਰਹੇ ਹਨ। ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਉਦਾਹਰਣ ਤੋਂ ਸਿੱਖਣਾ ਚਾਹੀਦਾ ਹੈ ਜਿਹਨਾਂ ਨੇ ਹਮੇਸ਼ਾ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਡੱਟ ਕੇ ਸਟੈਂਡ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button