Breaking NewsD5 specialNewsPoliticsPress ReleasePunjabTop News

ਮੁੱਖ ਮੰਤਰੀ ਨੇ ਸੂਬੇ ਵਿੱਚ ਨਹਿਰੀ ਪ੍ਰਬੰਧ ਦੀ ਮਜ਼ਬੂਤੀ ਲਈ ਭਾਰਤ ਸਰਕਾਰ ਤੋਂ ਵਿਸ਼ੇਸ਼ ਪੈਕੇਜ ਮੰਗਿਆ

ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਮੁਲਾਕਾਤ ਕਰ ਕੇ ਦਖ਼ਲ ਦੀ ਕੀਤੀ ਮੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੋਂ ਸੂਬੇ ਵਿੱਚ ਨਹਿਰੀ ਪ੍ਰਬੰਧ ਨੂੰ ਨਵਿਆਉਣ ਲਈ ਵਿਸ਼ੇਸ਼ ਫੰਡ ਅਲਾਟ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ।
Parliament ‘ਚ ਪਹਿਲੀ ਬਾਰ ਗਰਜਿਆ MP Simranjit Singh Mann ! ਦਿੱਤਾ ਧਾਕੜ ਬਿਆਨ | D5 Channel Punjabi
ਕੇਂਦਰੀ ਮੰਤਰੀ ਸ਼ੇਖਾਵਤ ਨਾਲ ਅੱਜ ਇੱਥੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਮੌਜੂਦਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਮੁਰੰਮਤ ਕਰਨ ਲਈ ਵਿਸ਼ੇਸ਼ ਪੈਕੇਜ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਪਹਿਲਾਂ ਬਣੀ ਅਪਰ ਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ.) ਦਾ ਹੁਣ ਬਹੁਤ ਬੁਰਾ ਹਾਲ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਆਜ਼ਾਦੀ ਤੋਂ ਬਾਅਦ ਬਣੀਆਂ ਨਹਿਰਾਂ ਨੂੰ ਵੀ ਮਜ਼ਬੂਤ ਕਰਨ ਅਤੇ ਨਵਿਆਉਣ ਦੀ ਲੋੜ ਹੈ, ਜਿਸ ਲਈ ਕੇਂਦਰ ਸਰਕਾਰ ਨੂੰ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ।
ਜਿਹੜੇ Shooter ਦੀ ਸੀ Police ਨੂੰ ਭਾਲ, Police ਨੇ ਚੱਕ ਲਿਆ ੳਹੀ, Moose Wala Case ‘ਚ ਵੱਡੀ ਖ਼ਬਰ
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਸੂਬੇ ਦੇ ਅਨਾਜ ਉਤਪਾਦਕਾਂ, ਜਿਨ੍ਹਾਂ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਨੂੰ ਸੂਬੇ ਵਿੱਚ ਖਸਤਾ ਹਾਲ ਨਹਿਰੀ ਸਿਸਟਮ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤੀਆਂ ਤਜਵੀਜ਼ਾਂ ਨੂੰ ਮਨਜ਼ੂਰੀ ਦੇਣ ਲਈ ਕੇਂਦਰੀ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨਹਿਰਾਂ ਦੀ ਪਾਣੀ ਦੀ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਸੂਬੇ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ।
AG Sidhu ਦੇ Resign ਦੇਣ ਤੋਂ ਬਾਅਦ Raghav Chadha ਬਾਰੇ ਵੱਡਾ ਬਿਆਨ! Punjab ਦੀ ਸਿਆਸਤ ’ਚ ਹਲਚਲ
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਸਤਲੁਜ ਦਰਿਆ ਦੀ ਸਹਾਇਕ ਨਦੀ, ਬੁੱਢੇ ਨਾਲੇ ਦੀ ਸਫ਼ਾਈ ਦਾ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜੋ ਲੁਧਿਆਣਾ ਜ਼ਿਲ੍ਹੇ ਵਿੱਚੋਂ ਲੰਘਦੇ ਦਰਿਆ ਦੇ ਲਗਭਗ ਬਰਾਬਰ ਚੱਲਦਾ ਹੈ ਅਤੇ ਆਖਰਕਾਰ ਦਰਿਆ ਵਿੱਚ ਰਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਾਲੇ ਦੀ ਕੁੱਲ ਲੰਬਾਈ 47.55 ਕਿਲੋਮੀਟਰ ਹੈ, ਜਿਸ ਵਿੱਚੋਂ 14 ਕਿਲੋਮੀਟਰ ਲੁਧਿਆਣਾ ਸ਼ਹਿਰ ਵਿੱਚੋਂ ਲੰਘਦਾ ਹੈ ਅਤੇ ਸ਼ਹਿਰ ਨੂੰ ਦੋ ਹਿੱਸਿਆਂ ਵਿੱਚ ਵੰਡਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਨਾਲੇ ਦੀ ਸਫ਼ਾਈ ਲਈ 850 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਹੈ, ਜਿਸ ਵਿੱਚ ਨਵੇਂ ਐਸ.ਟੀ.ਪੀਜ਼ ਅਤੇ ਸੀ.ਈ.ਟੀ.ਪੀਜ਼ ਦੀ ਉਸਾਰੀ ਤੋਂ ਇਲਾਵਾ ਮੌਜੂਦਾ ਨਾਲੇ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।
Khabran Da Sira : Goldy Brar ‘ਤੇ ਸ਼ਿਕੰਜਾ, ਚੱਕਲੇ ਸਾਥੀ, AG ਦੇ ਅਸਤੀਫ਼ੇ ਦਾ ਸੱਚ, ਮੁਫ਼ਤ ਬਿਜਲੀ ‘ਤੇ ਰੋਕ?
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੁੱਢੇ ਨਾਲੇ ਵਿੱਚ ਵੀ 200 ਕਿਊਸਿਕ ਤਾਜ਼ਾ ਪਾਣੀ ਛੱਡ ਰਹੀ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਪ੍ਰੋਜੈਕਟ ਦਾ 54 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਮਾਰਚ 2023 ਤੱਕ ਪੂਰਾ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਨਵੀਆਂ ਤਕਨੀਕਾਂ ਲਿਆਉਣ ਲਈ ਇਸ ਪ੍ਰੋਜੈਕਟ ਵਿੱਚ ਸੂਬਾ ਸਰਕਾਰ ਦੀ ਮਦਦ ਕਰੇ।
Sanaur Patiala News : ਮੁੰਡੇ ਨੇ ਰੱਖੀ ਗੁਆਂਢਣ ‘ਤੇ ਅੱਖ, ਆਉਂਦੀ ਜਾਂਦੀ ਨੂੰ ਕਰਦਾ ਇਸ਼ਾਰੇ | D5 Channel Punjabi
ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰੇਗੀ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਅਧਿਕਾਰੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button