Press ReleaseBreaking NewsD5 specialNewsPunjabPunjab Officials

ਮੁੱਖ ਮੰਤਰੀ ਨੇ 50 ਮੀਟਰਿਕ ਟਨ ਵਾਧੂ ਆਕਸੀਜਨ ਦੀ ਸਪਲਾਈ ਅਤੇ 20 ਹੋਰ ਟੈਂਕਰਾਂ ਲਈ ਮੋਦੀ ਤੇ ਸ਼ਾਹ ਨੂੰ ਪੱਤਰ ਲਿਖਿਆ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਨੇੜਲੇ ਸ੍ਰੋਤਾਂ ਤੋਂ 50 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ (ਐਲ.ਐਮ.ਓ.) ਦੀ ਵਾਧੂ ਸਪਲਾਈ ਅਤੇ ਬੋਕਾਰੋ ਤੋਂ ਐਲ.ਐਮ.ਓ. ਦੀ ਸਮੇਂ ਸਿਰ ਨਿਕਾਸੀ ਲਈ 20 ਵਾਧੂ ਟੈਂਕਰਾਂ (ਰੇਲ ਸਫਰ ਦੇ ਅਨੁਕੂਲ) ਦੇ ਨਾਲ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਦੋਵਾਂ ਨੂੰ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।ਸੂਬੇ ਵਿੱਚ ਵੱਖ-ਵੱਖ ਪੱਧਰਾਂ ‘ਤੇ ਆਕਸੀਜਨ ਸਹਾਰੇ ਚੱਲ ਰਹੇ ਕੋਵਿਡ ਮਰੀਜ਼ਾਂ ਦੀ ਗਿਣਤੀ 10000 ਤੱਕ ਅੱਪੜਨ ਦੇ ਚੱਲਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੱਖੋ-ਵੱਖਰੇ ਪੱਤਰ ਭੇਜੇ ਹਨ।

ਮੁੱਖ ਮੰਤਰੀ ਨੇ ਲਿਖੀ ਮੋਦੀ ਤੇ ਗ੍ਰਹਿ ਮੰਤਰੀ ਨੂੰ ਚਿੱਠੀ !ਜੇ ਨਾ ਹੋਇਆ ਆਹ ਕੰਮ, ਮੱਚ ਜਾਵੇਗੀ ਹਾਹਾਕਾਰ !

ਸੂਬੇ ਭਰ ਵਿੱਚ ਆਕਸੀਜਨ ਦੀ ਕਮੀ ਦੇ ਚੱਲਦਿਆਂ ਕੀਮਤੀ ਜਾਨਾਂ ਦੇ ਭਾਰੀ ਨੁਕਸਾਨ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਧ ਰਹੇ ਕੇਸਾਂ ਦੇ ਦਬਾਅ ਨਾਲ ਉਹ ਆਕਸੀਜਨ ਦੀ ਘਾਟ ਕਾਰਨ ਲੈਵਲ 2 ਤੇ ਲੈਵਲ 3 ਦੇ ਬਿਸਤਰਿਆਂ ਨੂੰ ਵਧਾਉਣ ਵਿੱਚ ਅਸਮਰੱਥ ਹਨ। ਸੂਬੇ ਨੂੰ ਆਕਸੀਜਨ ਬਿਸਤਰਿਆਂ ਦੀ ਘਾਟ ਹੋਣ ਦੀ ਸੰਭਾਵਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਸ ਗੱਲ ਵੀ ਇਸ਼ਾਰਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਸਥਾਨਕ ਉਦਯੋਗਾਂ ਨੂੰ ਵਾਹਗਾ ਅਟਾਰੀ ਸਰਹੱਦ ਰਾਹੀਂ ਜੋ ਕਿ ਭੂਗੋਲਿਕ ਤੌਰ ‘ਤੇ ਨੇੜੇ ਹੈ, ਐਲ.ਐਮ.ਓ. ਦੀ ਪਾਕਿਸਤਾਨ ਤੋਂ ਦਰਾਮਦ ਦੀ ਆਗਿਆ ਦੇਣ ਦੀ ਅਸਮਰੱਥਾ ਜ਼ਾਹਰ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ, ” ਮੈਨੂੰ ਇਹ ਦੱਸਦਿਆਂ ਅਫਸੋਸ ਹੋ ਰਿਹਾ ਹੈ ਕਿ ਸਾਨੂੰ ਬਦਲਵੇਂ ਸ੍ਰੋਤਾਂ ਤੋਂ ਲੋੜੀਂਦੀ ਸਪਲਾਈ ਦਾ ਭਰੋਸਾ ਦੇਣ ਦੇ ਬਾਵਜੂਦ ਅਜਿਹਾ ਨਹੀਂ ਵਾਪਰਿਆ।”

ਗਰੇਵਾਲ ਤੋਂ ਪੱਤਰਕਾਰ ਨੇ ਪੁੱਛ ਲਿਆ ਕੱਬਾ ਸਵਾਲ! ਭੜਕਿਆ ਗਰੇਵਾਲ!ਚੱਲਦੇ ਪ੍ਰੋਗਰਾਮ ‘ਚ ਹੋਈ ਬਹਿਸ! ਮਾਹੌਲ ਹੋਇਆ ਗਰਮ!

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਬਾਹਰੋਂ ਐਲ.ਐਮ.ਓ. ਦੀ ਕੁੱਲ ਸਪਲਾਈ ਮੌਜੂਦਾ ਸਮੇਂ 195 ਮੀਟਰਿਕ ਟਨ ਮਿਲ ਰਹੀ ਹੈ ਜਿਸ ਵਿੱਚੋਂ 90 ਮੀਟਰਿਕ ਟਨ ਪੂਰਬੀ ਭਾਰਤ ਦੇ ਬੋਕਾਰੋ ਤੋਂ ਮਿਲ ਰਹੀ ਹੈ। ਬਾਕੀ 105 ਮੀਟਰਿਕ ਟਨ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਦੇ ਐਲ.ਐਮ.ਓ. ਕੇਂਦਰਾਂ ਤੋਂ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੋਜ਼ਾਨਾ ਦਾ ਨਿਰਧਾਰਤ ਕੋਟਾ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦਾ ਪਾਣੀਪਤ (ਹਰਿਆਣਾ) ਤੋਂ 5.6 ਮੀਟਰਿਕ ਟਨ, ਸੈਲਾ ਕੁਈ, ਦੇਹਰਾਦੂਨ (ਉਤਰਾਖੰਡ) ਤੋਂ 100 ਮੀਟਰਿਕ ਟਨ ਅਤੇ ਰੁੜਕੀ ਤੋਂ 10 ਮੀਟਰਿਕ ਟਨ ਦਾ ਬੈਕਲਾਗ ਪਿਆ ਹੈ।

ਹੁਣੇ ਹੁਣੇ ਆਈ ਦਿੱਲੀ ਤੋਂ ਵੱਡੀ ਖੁਸ਼ਖਬਰੀ !ਮੁੱਖ ਮੰਤਰੀ ਨੇ ਕੀਤਾ ਅਜਿਹਾ ਐਲਾਨ! ਖੁਸ਼ੀ ‘ਚ ਪਾਏ ਲੋਕਾਂ ਨੇ ਭੰਗੜੇ !

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹੁਣ ਕੇਂਦਰ ਨੇ ਇਹ ਕਿਹਾ ਹੈ ਕਿ ਅੱਜ ਤੋਂ ਪਾਣੀਪਤ ਤੇ ਬੜੋਤੀਵਾਲਾ ਤੋਂ ਐਲ.ਐਮ.ਓ. ਦੀ ਸਪਲਾਈ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਪਹਿਲਾਂ ਹੀ ਆਕਸੀਜਨ ਦੀ ਸੀਮਤ ਉਪਲੱਬਧਤਾ ਉਤੇ ਭਾਰੀ ਅਸਰ ਪਵੇਗਾ ਜਿਸ ਨਾਲ ਮੈਡੀਕਲ ਐਮਰਜੈਂਸੀ ਦੇ ਹਾਲਾਤ ਪੈਦਾ ਹੋ ਸਕਦੇ ਹਨ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਦੀ ਜਾਨ ਨੂੰ ਖਤਰਾ ਦਰਪੇਸ਼ ਹੋ ਸਕਦਾ ਹੈ ਜੋ ਕਿ ਨਾਜ਼ੁਕ ਹਾਲਤ ਵਿੱਚ ਹਨ ਅਤੇ ਰੈਗੂਲਰ ਆਕਸੀਜਨ ਸਹਾਰੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਘਨ ਤੋਂ ਬਚਿਆ ਜਾਣ ਚਾਹੀਦਾ ਹੈ। ਜੇ ਲੋੜ ਪਈ ਤਾਂ ਸੂਬੇ ਨੂੰ ਨੇੜਲੇ ਵਾਧੂ ਸ੍ਰੋਤਾਂ ਤੋਂ ਤੁਰੰਤ ਸਪਲਾਈ ਭੇਜ ਕੇ ਇਸ ਦੀ ਭਰਪਾਈ ਕੀਤੀ ਜਾਣੀ ਚਾਹੀਦੀ ਹੈ।

ਲਓ ਕੱਢਤੀ ਕਿਸਾਨਾਂ ਨੇ ਬੀਜੇਪੀ ਦੀ ਫੂਕ,ਮੋਦੀ ਦੇ ਆਪਣੇ ਹਲਕੇ ‘ਚੋਂ ਮਿਲੀ ਕਰਾਰੀ ਹਾਰ, ਢਿੱਲੀਆਂ ਪਈਆਂ EVM ਮਸ਼ੀਨਾਂ

ਟੈਂਕਰਾਂ ਦੀ ਘਾਟ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਦੋ ਖਾਲੀ ਟੈਂਕਰ ਹਵਾਈ ਮਾਰਗ ਰਾਹੀਂ ਰੋਜ਼ਾਨਾ ਰਾਂਚੀ ਭੇਜ ਰਿਹਾ ਹੈ ਅਤੇ ਭਰੇ ਹੋਏ ਟੈਂਕਰ 48-50 ਘੰਟਿਆਂ ਦੇ ਸੜਕੀ ਸਫਰ ਰਾਹੀਂ ਬੋਕਾਰੋ ਤੋਂ ਵਾਪਸ ਆਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਬੋਕਾਰੋ ਤੋਂ ਰੋਜ਼ਾਨਾ 90 ਮੀਟਰਿਕ ਟਨ ਦੀ ਨਿਯਮਿਤ ਨਿਕਾਸੀ ਲਈ ਭਾਰਤ ਸਰਕਾਰ ਨੂੰ 20 ਵਾਧੂ ਟੈਂਕਰ (ਰੇਲ ਸਫਰ ਦੇ ਅਨੁਕੂਲ) ਅਲਾਟ ਕਰਨ ਦੀ ਅਪੀਲ ਕੀਤੀ ਸੀ ਪਰ ਸੂਬੇ ਨੂੰ ਇਹ ਦੱਸਿਆ ਗਿਆ ਕਿ ਸਿਰਫ ਦੋ ਟੈਂਕਰ ਹੀ ਮੁਹੱਈਆ ਕਰਵਾਏ ਜਾਣਗੇ ਪਰ ਉਹ ਵੀ ਅਜੇ ਮਿਲਣੇ ਬਾਕੀ ਹਨ।
ਉਨ੍ਹਾਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਤੁਰੰਤ ਹੀ ਇਸ ਮਾਮਲੇ ਵਿੱਚ ਦਖਲ ਦੇ ਕੇ ਇਸ ਵੱਡੇ ਸੰਕਟ ਨੂੰ ਹੱਲ ਕਰਨ ਦੀ ਅਪੀਲ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button