Punjab OfficialsBreaking NewsD5 specialNewsPress ReleasePunjab

ਮੁੱਖ ਮੰਤਰੀ ਨੇ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

ਲੋਕਾਂ ਦੀ ਚੰਗੀ ਸਿਹਤ ਲਈ ਸੂਬੇ ਭਰ ਵਿਚ ਪਾਰਕ ਬਣਾਉਣ ਦਾ ਕੀਤਾ ਐਲਾਨ

ਰਾਜ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਦਿੱਤੀਆਂ ਸ਼ੁੱਭ ਕਾਮਨਾਵਾਂ

ਸ਼ਹੀਦ ਸੰਦੀਪ ਸਿੰਘ ਚੌਂਕ ਲੋਕ ਅਰਪਿਤ
ਚਿਰਸਥਾਈ ਸ਼ਹਿਰੀ ਵਿਕਾਸ ਨੂੰ ਦੱਸਿਆ ਤਰਜ਼ੀਹ

ਮੁੱਖ ਮੰਤਰੀ ਵਲੋਂ ਬਿਜਲੀ ਬਿੱਲ ਬਕਾਏ ਮੁਆਫ਼ ਕਰਨ ਦੀ ਵਿੱਤ ਮੰਤਰੀ ਨੇ ਕੀਤੀ ਸ਼ਲਾਘਾ

ਚੰਡੀਗੜ੍ਹ :ਸ਼ਹਿਰੀ ਬੁਨਿਆਦੀ ਢਾਂਚੇ ਦੀ ਸਰਵਪੱਖੀ ਉੱਨਤੀ ਲਈ ਯੋਜਨਾਬੱਧ ਵਿਕਾਸ ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਆਧੁਨਿਕ ਦੌਰ ਦੀ ਭੱਜ-ਦੌੜ ਵਾਲੀ ਜੀਵਨਸ਼ੈਲੀ ਵਿਚ ਲੋਕਾਂ ਨੂੰ ਚੰਗੀ ਸਿਹਤ ਨਾਲ ਜੋੜਨ ਲਈ ਸੂਬੇ ਭਰ ਵਿਚ ਪਾਰਕ ਵਿਕਸ਼ਿਤ ਕੀਤੇ ਜਾਣਗੇ। ਉਨ੍ਹਾਂ ਨੇ ਇਹ ਗੱਲ ਆਪਣੇ ਬਠਿੰਡਾ ਦੌਰੇ ਦੌਰਾਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਬਠਿੰਡਾ ਬ੍ਰਾਂਚ ਨਹਿਰ ਦੇ ਨਾਲ-ਨਾਲ ਪਾਰਕ ਬਣਾਉਣ ਦੀ ਰੱਖੀ ਮੰਗ ਦੇ ਸੰਦਰਭ ਵਿਚ ਕਹੀ।ਮੁੱਖ ਮੰਤਰੀ ਨੇ ਬੁਰਾਈ ਤੇ ਇਛਾਈ ਦੀ ਜਿੱਤ ਦੇ ਪ੍ਰਤੀਕ ਦੁ਼ਸ਼ਹਿਰੇ ਦੇ ਤਿਉਹਾਰ ਮੌਕੇ ਰਾਜ ਦੇ ਲੋਕਾਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸ਼ਹਿਰੀ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੈ ਅਤੇ ਇਸ ਲਈ ਉਨ੍ਹਾਂ ਕੋਲ ਵਿਕਾਸ ਦਾ ਪੂਰਾ ਖ਼ਾਕਾ ਹੈ, ਜਿਸ ਵਿਚ ਸੀਵਰੇਜ਼ ਸਿਸਟਮ, ਵਧੀਆ ਮਾਰਕਿੱਟਾਂ ਅਤੇ ਪਾਰਕਾਂ ਆਦਿ ਹੋਣ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ।

ਜਿਹੜੇ ਨੌਜਵਾਨ ਨੂੰ ਬਾਰਡਰ ‘ਤੇ ਟੰਗਿਆਂ! ਉਹਦੇ ਪਿੰਡ ਦੇ ਲੋਕਾਂ ਆਏ ਕੈਮਰੇ ਸਾਹਮਣੇ || D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਨੂੰ ਬਿਨਾਂ ਕਿਸੇ ਮੁਸ਼ਕਿਲ ਅਤੇ ਬਿਨਾਂ ਕਿਸੇ ਦੇਰੀ ਦੇ ਮਿਲਣਾ ਚਾਹੀਦਾ ਹੈ।ਇੱਥੇ ਪਰਸਰਾਮ ਨਗਰ ਵਿਚ ਸ਼ਹੀਦ ਸਿਪਾਹੀ ਸੰਦੀਪ ਸਿੰਘ ਦੀ ਯਾਦ ਵਿਚ ਬਣਾਏ ਚੌਂਕ ਨੂੰ ਲੋਕ ਸਪਰਪਿਤ ਕਰਦਿਆਂ ਸ਼ਹੀਦ ਨਿਮਿੱਤ ਆਪਣੀ ਸ਼ਰਧਾਂਜ਼ਲੀ ਭੇਂਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ 2 ਅਗਸਤ 1999 ਨੂੰ ਸੂਰਨਕੋਟ, ਜੰਮੂ ਕਸ਼ਮੀਰ ਵਿਖੇ ਆਪਣਾ ਸਰਵ ਉੱਚ ਬਲੀਦਾਨ ਦੇਣ ਵਾਲੇ ਸੰਦੀਪ ਸਿੰਘ ਦੇ ਮਾਤਾ-ਪਿਤਾ ਨੂੰ ਮਿਲ ਕੇ ਆਸ਼ੀਰਵਾਦ ਲੈਣਾ ਉਨ੍ਹਾਂ ਲਈ ਇੱਕ ਭਾਵੁਕ ਪਲ ਹੈ। ਇਸ ਮੌਕੇ ਸ. ਚੰਨੀ ਨੇ ਸੈਨਿਕਾਂ ਅਤੇ ਅਧਿਆਪਕਾਂ ਦੇ ਸਮਾਜ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਪਾਸੇ ਜਿੱਥੇ ਆਪਣੇ ਦਿਲ ਵਿਚ ਦੇਸ਼ ਭਗਤੀ ਦੀ ਭਾਵਨਾ ਰੱਖਦੇ ਹਨ, ਉੱਥੇ ਹੀ ਰਾਸ਼ਟਰ ਨਿਰਮਾਣ ਵਿਚ ਆਪਣੀ ਭੂਮਿਕਾ ਨਿਭਾਉਂਦੇ ਹਨ।
ਹੁਣੇ ਹੀ ਜਥੇਬੰਦੀਆਂ ਨੇ ਕੀਤੀ ਵੱਡੀ ਮੀਟਿੰਗ, ਲਿਆ ਅਜਿਹਾ ਫੈਸਲਾ || D5 Channel Punjabi

ਇਸ ਮੌਕੇ ਬੋਲਦਿਆਂ ਜਿੱਥੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਉੱਥੇ ਹੀ ਉਨ੍ਹਾਂ ਪਿਛਲੇ ਦਿਨੀਂ ਕਸ਼ਮੀਰ ਵਿਚ ਸ਼ਹੀਦ ਹੋਏ 5 ਜਵਾਨਾਂ ਦੀ ਸ਼ਹਾਦਤ ਨੂੰ ਵੀ ਨਮਨ ਕੀਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਭਾਰਤ ਸ਼ਾਂਤੀ ਪਸੰਦ ਦੇਸ਼ ਹੈ ਪਰ ਇਸ ਨੂੰ ਕਮਜ਼ੋਰ ਸਮਝਣ ਵਾਲੇ ਦੁਸ਼ਮਣਾਂ ਦਾ ਮੂੰਹ ਤੋੜ ਜਵਾਬ ਦੇਣਾ ਵੀ ਜਾਣਦਾ ਹੈ। ਸਿੱਖ ਰੈਜੀਮੈਂਟ ਅਤੇ ਪੰਜਾਬ ਨੂੰ ਭਾਰਤੀ ਫੌਜ ਦੇ ਸਿਰ ਦਾ ਤਾਜ਼ ਦਸਦਿਆਂ ਵਿੱਤ ਮੰਤਰੀ ਨੇ ਦੇਸ਼ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੇ ਮਾਪਿਆਂ ਨੂੰ ਵੀ ਸਿਜ਼ਦਾ ਕੀਤਾ। ਉਨ੍ਹਾਂ ਨੇ 2 ਕਿਲੋ ਵਾਟ ਤੱਕ ਦੇ ਬਿਜਲੀ ਲੋਡ ਵਾਲੇ ਉਪਭੋਗਤਾਵਾਂ ਦੇ ਬਿੱਲ ਬਕਾਏ ਦੀ ਮੁਆਫ਼ੀ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਹਰਿਆਣਾ ‘ਚ ਭਖਿਆ ਮਾਹੌਲ, ਕਿਸਾਨਾਂ ਨੇ ਘੇਰਲਿਆ ਖੱਟਰ || D5 Channel Punjabi

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 30 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਨਹਿਰ ਦੇ ਨਵੀਨੀਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਰੋਜ਼ ਗਾਰਡਨ ਬਠਿੰਡਾ ਵਿਖੇ 2 ਏਕੜ ਵਿਚ 27.15 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਬਲਵੰਤ ਗਾਰਗੀ ਮਲਟੀਪਰਪਜ਼ ਔਡੀਟੌਰੀਅਮ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਵਿਚ 928 ਵਿਅਕਤੀਆਂ ਦੀ ਬੈਠਣ ਦੀ ਸਮਰੱਥਾਂ ਤੋਂ ਇਲਾਵਾ 120 ਲੋਕਾਂ ਲਈ ਓਪਨ ਏਅਰ ਥੀਏਟਰ, ਕਲਾ ਅਤੇ ਪ੍ਰਦਰਸ਼ਨੀ ਹਾਲ, ਕਨਫ਼ਰੰਸ ਹਾਲ, ਸੈਮੀਨਾਰ ਹਾਲ, ਕੈਫੇਟੇਰੀਆ ਵੀ ਬਣੇਗਾ।ਮੁੱਖ ਮੰਤਰੀ ਨੇ ਮੈਰੀਟੋਰੀਅਸ ਸਕੂਲ ਵਿਖੇ ਸਥਾਪਿਤ ਵਿਸ਼ੇਸ਼ ਡੇਂਗੂ ਵਾਰਡ ਦਾ ਦੌਰਾ ਵੀ ਕੀਤਾ ਅਤੇ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਇੱਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟਾਈ।

ਕੇਂਦਰ ਦਾ ਐਕਸ਼ਨ! ਪੰਜਾਬ ‘ਚ ਐਲਾਨਣਗੇ ਐਮਰਜੈਂਸੀ

ਇਸ ਦੌਰਾਨ ਉਨ੍ਹਾਂ ਨੇ ਵਿੱਤ ਮੰਤਰੀ ਦੀ ਇੱਥੇ ਬਨਣ ਵਾਲੀ ਰਿਹਾਇਸ਼ ਦਾ ਨੀਂਹ ਪੱਥਰ ਰੱਖਿਆ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਅਜਾਇਬ ਸਿੰਘ ਭੱਟੀ ਦੇ ਗ੍ਰਹਿ ਵਿਖੇ ਵੀ ਗਏ।ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੀ ਪਤਨੀ ਸ਼੍ਰੀਮਤੀ ਵੀਨੂੰ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਪਵਨ ਗੋਇਲ, ਸਾਬਕਾ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ, ਸ਼੍ਰੀ ਚਿਰੰਜੀ ਲਾਲ ਗਰਗ, ਵਿਧਾਇਕ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ ਅਤੇ ਸ਼੍ਰੀ ਜਗਦੇਵ ਸਿੰਘ ਕਮਾਲੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ, ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ, ਐਸਐਸਪੀ ਸ਼੍ਰੀ ਅਜੈ ਮਲੂਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ, ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਸਾਬਕਾ ਵਿਧਾਇਕ ਸ਼੍ਰੀ ਹਰਮਿੰਦਰ ਸਿੰਘ ਜੱਸੀ, ਬਠਿੰਡਾ ਦੇ ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button