PunjabTop News

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ‘ਤੇ, ਵੇਰਕਾ ਮਿਲਕ ਪਲਾਂਟ ‘ਚ ਨਵੇਂ ਆਟੋਮੈਟਿਕ ਪਲਾਂਟ ਵਿੱਚ ਮਸ਼ੀਨਰੀ ਦਾ ਕਰਨਗੇ ਉਦਘਾਟਨ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਆਉਣਗੇ। ਭਗਵੰਤ ਮਾਨ ਅੱਜ ਜਲੰਧਰ ਦੇ ਵੇਰਕਾ ਮਿਲਕ ਪਲਾਂਟ ਵਿੱਚ ਨਵੇਂ ਆਟੋਮੈਟਿਕ ਪਲਾਂਟ ‘ਚ ਮਸ਼ੀਨਰੀ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਹ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਜ਼ਿਮਨੀ ਚੋਣ ਸਬੰਧੀ ਵੀ ਫੀਡਬੈਕ ਲਈ ਜਾਵੇਗੀ। ਜਲੰਧਰ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੀ ਮਿਲਣਗੇ। ਬੀਤੇ ਦਿਨੀਂ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਾਬਕਾ ਵਿਧਾਇਕ ਜਗਬੀਰ ਬਰਾੜ ਤੋਂ ਬਾਅਦ ਕਈ ਹੋਰ ਅਕਾਲੀ ਅਤੇ ਕਾਂਗਰਸੀ ਆਗੂ ਆਪਣੀਆਂ ਪਾਰਟੀਆਂ ਛੱਡ ਕੇ ‘ਆਮ ਆਦਮੀ ਪਾਰਟੀ’ ‘ਚ ਸ਼ਾਮਲ ਹੋ ਰਹੇ ਹਨ। ਜਲੰਧਰ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਨਗਰ ਨਿਗਮ ਚੋਣਾਂ ਸਬੰਧੀ ਸਾਰੀਆਂ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। 

ਨਗਰ ਕੀਰਤਨ ‘ਚ ਚੱਲੀ ਗੋ.ਲੀ, ਪ੍ਰਬੰਧਕਾਂ ਨੂੰ ਪਈਆਂ ਭਾਜੜਾਂ D5 Channel Punjabi

ਹਰ ਰੋਜ਼ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਆਗੂ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਤੋੜ-ਮਰੋੜ ਕੇ ਆਪੋ-ਆਪਣੀਆਂ ਪਾਰਟੀਆਂ ਵਿੱਚ ਸ਼ਾਮਲ ਕਰਵਾਉਣ ਲਈ ਤਰਲੋਮੱਛੀ ਹੋ ਰਹੇ ਹਨ ਪਰ ਇਨ੍ਹਾਂ ਪਾਰਟੀਆਂ ਵਿੱਚ ਸ਼ਾਮਲ ਹੋਣ ਵਾਲੇ ਆਗੂ ਕੁਝ ਦਿਨਾਂ ਬਾਅਦ ਹੀ ਮੁੜ ਪਾਸਾ ਵੱਟ ਕੇ ਘਰਾਂ ਨੂੰ ਪਰਤ ਰਹੇ ਹਨ। ਇਸ ਭੰਨਤੋੜ ਦੀ ਰਾਜਨੀਤੀ ਵਿੱਚ ਸਭ ਤੋਂ ਵੱਧ ਨੁਕਸਾਨ ਸ਼੍ਰੋਮਣੀ ਅਕਾਲੀ ਦਲ ਨੂੰ ਹੋ ਰਿਹਾ ਹੈ। ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਦੇ ਵਾਰ-ਵਾਰ ਦੌਰਿਆਂ ਦੇ ਬਾਵਜੂਦ ਅਕਾਲੀ ਦਲ ‘ਚ ਫੁੱਟ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਉਨ੍ਹਾਂ ਦੇ ਰਿਸ਼ਤੇਦਾਰ ਜਗਬੀਰ ਬਰਾੜ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button