PunjabTop News

ਮੁੱਖ ਮੰਤਰੀ ਭਗਵੰਤ ਮਾਨ ਅੱਜ ਦੋ ਵਜੇ ਸਾਬਕਾ ਮੁੱਖ ਮੰਤਰੀ ਚੰਨੀ ਤੇ ਲਗਾਏ ਭ੍ਰਿਸ਼ਟਾਚਾਰ ਦੇ ਮੁੱਦੇ ਤੇ ਕਰਨਗੇ ਸਬੂਤ ਪੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਗਈ ਸਮਾਂ ਸੀਮਾ ਅੱਜ ਖਤਮ ਹੋ ਗਈ ਹੈ। ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਖਿਡਾਰੀ ਨੂੰ ਨੌਕਰੀ ਦੇਣ ਦੇ ਨਾਂ ‘ਤੇ 2 ਕਰੋੜ ਰੁਪਏ ਮੰਗਣ ਦੇ ਮਾਮਲੇ ‘ਚ 31 ਮਈ ਤੱਕ ਦਾ ਸਮਾਂ ਦਿੱਤਾ ਸੀ। ਉਸ ਨੇ ਕਿਹਾ ਸੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਆਪਣੇ ਭਤੀਜੇ ਨਾਲ ਗੱਲ ਕਰਕੇ ਉਹ ਖੁਦ ਦੱਸੇ ਕਿ ਉਸ ਨੇ ਨੌਕਰੀ ਦੇ ਨਾਂ ‘ਤੇ ਪੈਸੇ ਲਏ ਹਨ। ਅਜਿਹਾ ਨਾ ਹੋਣ ‘ਤੇ ਉਨ੍ਹਾਂ ਨੇ ਖਿਡਾਰੀ ਨੂੰ ਖੁਦ ਪੇਸ਼ ਕਰਨ ਲਈ ਕਿਹਾ ਸੀ ਪਰ ਮੁੱਖ ਮੰਤਰੀ ‘ਤੇ ਦੋਸ਼ ਲਗਾਉਂਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿੱਧੇ ਹੀ ਗੁਰਦੁਆਰਾ ਕਤਲਗੜ੍ਹ ਸਾਹਿਬ ਪਹੁੰਚ ਗਏ ਸਨ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਆਪਣਾ ਸਪਸ਼ਟੀਕਰਨ ਦਿੱਤਾ ਸੀ ਕਿ ਉਨ੍ਹਾਂ ਨੇ ਕਦੇ ਵੀ ਕਿਸੇ ਤੋਂ ਕੋਈ ਪੈਸਾ ਨਹੀਂ ਮੰਗਿਆ।ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਦਿੱਤੇ ਗਏ 31 ਮਈ 2 ਵਜੇ ਦੇ ਸਮੇ ਨੂੰ ਲੇ ਸੋਸ਼ਲ ਮੀਡੀਆ ਤੇ ਤੰਜ ਵੀ ਕਸੇ ਜਾ ਰਹੇ ਹਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button