ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ‘ਚ ਆਨੰਦ ਮੈਰਿਜ ਐਕਟ ਪੂਰਨ ਰੂਪ ‘ਚ ਲਾਗੂ ਹੋਵੇਗਾ।
Moose Wala ‘ਤੇ ਹਮਲੇ ਸਮੇਂ ਕੋਲ ਖੜ੍ਹੀ ਸੀ ਆਹ ਬੀਬੀ, ਅੱਖਾਂ ਸਾਹਮਣੇ ਹੋਇਆ ਸੀ ਹਮਲਾ, ਦੱਸੀ ਸਾਰੀ ਕਹਾਣੀ
ਉਨ੍ਹਾਂ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਭਾਵੇਂ ਕਿ 2016 ‘ਚ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਸੀ ਜੋ ਹੁਣ ਲਾਗੂ ਕੀਤਾ ਜਾਵੇਗਾ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਮੁਬਾਰਕਬਾਦ ਵੀ ਦਿੱਤੀ।
ਪੂਰੀ ਦੁਨੀਆ ‘ਚ ਸਤਿਕਾਰੇ ਜਾਂਦੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ…
ਗੁਰੂ ਚਰਨਾਂ ‘ਚ ਅਰਦਾਸ ਕੀਤੀ…ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹੇ…ਗੁਰੂ ਸਾਹਿਬ ਸਭਨਾਂ ਦੇ ਵੇਹੜੇ ਖ਼ੁਸ਼ੀਆਂ-ਤੰਦਰੁਸਤੀਆਂ ਬਣਾਈ ਰੱਖਣ… pic.twitter.com/AECCgMC3OQ
— Bhagwant Mann (@BhagwantMann) November 8, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.