ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ 2022 ਦੌਰਾਨ ਅਪਰਾਧ ਦਰ ਵਿੱਚ ਦਰਜ ਕੀਤੀ ਗਈ ਮਹੱਤਵਪੂਰਨ ਗਿਰਾਵਟ
ਪੰਜਾਬ ਪੁਲਿਸ ਨੇ ਅਪਰਾਧੀਆਂ ਨਾਲ ਕਰੜੇ ਹੱਥੀਂ ਨਜਿੱਠਦਿਆਂ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਵਚਨਬੱਧ
ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਵੱਲੋਂ ਇੱਕ ਸਾਲ ਵਿੱਚ 119 ਅੱਤਵਾਦੀ/ਕੱਟੜਪੰਥੀ ਅਤੇ ਏ.ਜੀ.ਟੀ.ਐਫ. ਵੱਲੋਂ 428 ਗੈਂਗਸਟਰ/ਅਪਰਾਧੀ ਗ੍ਰਿਫਤਾਰ
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: 2022 ਦੌਰਾਨ 729 ਕਿਲੋ ਹੈਰੋਇਨ, 690 ਕਿਲੋ ਅਫੀਮ, 1396 ਕਿਲੋ ਗਾਂਜਾ, 11.59 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 16798 ਨਸ਼ਾ ਤਸਕਰ ਕੀਤੇ ਕਾਬੂ
ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀ.ਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਗਿਣਤੀ 955 ਤੱਕ ਪਹੁੰਚੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੁਚੱਜੇ ਪ੍ਰਸ਼ਾਸਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਯੋਗ ਨਿਗਰਾਨੀ ਹੇਠ ਪੰਜਾਬ ਵਿੱਚ ਅਪਰਾਧ ਦਰ ‘ਚ ਤੇਜ਼ੀ ਨਾਲ ਗਿਰਾਵਟ ਆਈ ਹੈ।
ਅਪਰਾਧ ਸਬੰਧੀ ਸੂਬੇ ਦੇ ਅਧਿਕਾਰਤ ਅੰਕੜਿਆਂ ਅਨੁਸਾਰ ਪਿਛਲੇ ਸਾਲ ਦੀ ਤੁਲਨਾ ਵਿੱਚ ਇਸ ਸਾਲ ਕਤਲਾਂ ਦੀ ਗਿਣਤੀ 2021 ਵਿੱਚ 723 ਤੋਂ ਘਟ ਕੇ 2022 ਵਿੱਚ 654 ਰਹਿ ਗਈ ਹੈ, ਜਦੋਂ ਕਿ ਅਗਵਾ ਕਰਨ ਦੀਆਂ ਘਟਨਾਵਾਂ 2021 ਵਿੱਚ 1787 ਤੋਂ ਘੱਟ ਕੇ 2022 ਵਿੱਚ1645 ਰਹਿ ਗਈਆਂ ਹਨ। ਇਸੇ ਤਰ੍ਹਾਂ ਚੋਰੀ ਨਾਲ ਸਬੰਧਤ ਕੇਸ ਵੀ 2021 ਵਿੱਚ 8417 ਤੋਂ ਘਟ ਕੇ 2022 ਵਿੱਚ 8407 ਰਹਿ ਗਏ ਹਨ ਅਤੇ ਆਬਕਾਰੀ ਐਕਟ ਨਾਲ ਸਬੰਧਤ ਕੇਸ 2021 ਵਿੱਚ 10745 ਤੋਂ ਘਟ ਕੇ 2022 ਵਿੱਚ 9104 ਰਹਿ ਗਏ ਹਨ। ਅੰਕੜਿਆਂ ਮੁਤਾਬਕ ਸੂਬੇ ਵਿੱਚ ਦਰਜ ਐਫ.ਆਈ.ਆਰਜ਼ ਦੀ ਗਿਣਤੀ ਵੀ 2021 ਵਿੱਚ 73581 ਤੋਂ ਘਟ ਕੇ 2022 ਵਿੱਚ 71827 ਰਹਿ ਗਈ ਹੈ।
ਵੀਰ ਬਾਲ ਦਿਵਸ’ ਸਮਾਗਮ ‘ਚ ਪਹੁੰਚੇ CM ਮਾਨ, SGPC ਨੇੇ ਕੀਤਾ ‘ਵੀਰ ਬਾਲ ਦਿਵਸ’ ਨਾਮ ਦਾ ਵਿਰੋਧ
ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀ) ਸੁਖਚੈਨ ਸਿੰਘ ਗਿੱਲ ਨੇ ਅੱਜ ਕਿਹਾ ਕਿ 2022 ਦੌਰਾਨ ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਨੇ 43 ਰਾਈਫਲਾਂ, 220 ਰਿਵਾਲਵਰ/ਪਿਸਟਲ, 13 ਟਿਫਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਇਸ(ਆਈਈਡੀਜ਼), 24.5 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 37 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀਆਂ ਦੋ ਸਲੀਵਜ਼, 22 ਡਰੋਨ ਅਤੇ 23 ਵਾਹਨਾਂ ਸਮੇਤ 119 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 18 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਅਪ੍ਰੈਲ, 2022 ਨੂੰ ਗਠਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 428 ਗੈਂਗਸਟਰਾਂ/ਅਪਰਾਧੀਆਂ ਦੀ ਗ੍ਰਿਫਤਾਰੀ ਅਤੇ ਦੋ ਗੈਂਗਸਟਰਾਂ/ਅਪਰਾਧੀਆਂ ਦੇ ਖਾਤਮੇ ਨਾਲ 111 ਗੈਂਗਸਟਰ/ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 411 ਹਥਿਆਰ,ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 97 ਵਾਹਨ, 44.21 ਕਿਲੋਗ੍ਰਾਮ ਹੈਰੋਇਨ ਅਤੇ 1.30 ਕਰੋੜ ਰੁਪਏ ਦੀ ਰਾਸ਼ੀ ਬਰਾਮਦ ਕੀਤੀ ਗਈ।
ਕਈ ਸਾਲ ਪਹਿਲਾਂ ਬੰਦ ਹੋਣੀ ਸੀ Zira Liquor Factory ! ਦੱਬੀ ਜਾਂਚ ਰਿਪੋਰਟ ਆਈ ਬਾਹਰ, ਐਕਸ਼ਨ ਦੀ ਤਿਆਰੀ ‘ਚ ਸਰਕਾਰ !
ਜ਼ਿਕਰਯੋਗ ਹੈ ਕਿ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ। ਆਈਜੀਪੀ ਨੇ ਦੱਸਿਆ ਕਿ 1 ਜਨਵਰੀ ਤੋਂ 20 ਦਸੰਬਰ, 2022 ਤੱਕ ਪੰਜਾਬ ਵਿੱਚ ਪੰਜ ਵੱਡੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿੱਚ ਪੁਲਿਸ ਚੌਕੀ ਕਾਲਵਾ, ਥਾਣਾ ਨੂਰਪੁਰ ਬੇਦੀ, ਰੋਪੜ ਵਿਖੇ ਆਈਈਡੀ ਧਮਾਕਾ; ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ‘ਤੇ ਆਰਪੀਜੀ ਹਮਲਾ; ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ; ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ ਅਤੇ ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਆਰਪੀਜੀ ਹਮਲਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ ਸਾਰੇ ਵੱਡੇ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਹੈ।
Punjab Fog News : ਧੁੰਦ ਦਾ ਕਹਿਰ ਜਾਰੀ, ਰੇਲ ਗੱਡੀਆਂ ਬੰਦ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ | D5 Channel Punjabi
ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਵਿਆਪਕ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ। ਨਸ਼ਿਆਂ ਬਾਰੇ ਸਲਾਨਾ ਅਪਡੇਟ ਦਿੰਦੇ ਹੋਏ ਆਈਜੀਪੀ ਨੇ ਕਿਹਾ ਕਿ 1 ਜਨਵਰੀ ਤੋਂ 25 ਦਸੰਬਰ, 2022 ਤੱਕ ਪੰਜਾਬ ਪੁਲਿਸ ਨੇ 12171 ਐਫਆਈਆਰਜ਼, ਜਿਨ੍ਹਾਂ ਵਿੱਚੋਂ 1374 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 2316 ਵੱਡੀਆਂ ਮੱਛੀਆਂ ਸਮੇਤ 16798 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।
Bargari Morcha ਨੂੰ ਲੈ Sukhpal Khaira ਦੇ ਵੱਡੇ ਖ਼ੁਲਾਸੇ, ਸਰਕਾਰ ਨੂੰ ਪਾਇਆ ਵਖ਼ਤ | D5 Channel Punjabi
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾ ਕੇ ਸੂਬੇ ਭਰ ‘ਚੋਂ 582 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਇੱਕ ਸਾਲ ਅੰਦਰ ਹੈਰੋਇਨ ਦੀ ਕੁੱਲ ਰਿਕਵਰੀ 729.5 ਕਿਲੋ ਹੋ ਗਈ ਹੈ। ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ 690 ਕਿਲੋ ਅਫੀਮ, 1396 ਕਿਲੋ ਗਾਂਜਾ, 518 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡ ਦੀਆਂ 60.13 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 11.59 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
Punjab Police News : ਜਸ਼ਨ ਮਨਾਉਣ ਵਾਲੇ ਜ਼ਰੂਰ ਵੇਖਣ, Punjab Police ਨੇ ਦਿੱਤਾ ਨਵੇਂ ਸਾਲ ਦਾ ਸੱਦਾ
ਉਨ੍ਹਾਂ ਕਿਹਾ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਜਨਵਰੀ, 2022 ਤੋਂ ਹੁਣ ਤੱਕ 955 ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵੀ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ। ਹਾਲ ਹੀ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੇ ਦੋ ਚੈੱਕ (ਹਰੇਕ 1 ਕਰੋੜ ਰੁਪਏ) ਸੌਂਪੇ ਗਏ। 2 ਕਰੋੜ ਰੁਪਏ ਦੀ ਰਾਸ਼ੀ ਵਿੱਚ 1 ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਐਕਸ-ਗ੍ਰੇਸ਼ੀਆ ਰਾਸ਼ੀ, ਜਦੋਂ ਕਿ 1 ਕਰੋੜ ਰੁਪਏ ਬੀਮਾ ਕਵਰ ਦੇ ਸਨ ਜਿਸਦਾ ਭੁਗਤਾਨ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤਾ ਜਾਣਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੁਲਿਸ ਭਲਾਈ ਲਈ ਬਜਟ ਅਲਾਟਮੈਂਟ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰ ਦਿੱਤਾ ਹੈ।
ਭਖਿਆ Zira Factory Morcha, ਪਹੁੰਚੀਆਂ ਦੇਸ਼ ਭਰ ਦੀਆਂ ਜਥੇਬੰਦੀਆਂ, ਵੱਡਾ ਇਕੱਠ | D5 Channel Punjabi
1. ਅੱਤਵਾਦੀਆਂ ਖਿਲਾਫ ਕਾਰਵਾਈ
ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼: 18
ਅੱਤਵਾਦੀ/ਕੱਟੜਪੰਥੀ ਗ੍ਰਿਫਤਾਰ: 119
ਬਰਾਮਦ ਹੋਈਆਂ ਕੁੱਲ ਰਾਈਫਲਾਂ: 43
ਕੁੱਲ ਰਿਵਾਲਵਰ/ਪਿਸਤੌਲ ਬਰਾਮਦ: 220
ਕੁੱਲ ਟਿਫਿਨ ਆਈਈਡੀਜ਼ ਬਰਾਮਦ: 13
ਆਰਡੀਐਕਸ ਅਤੇ ਹੋਰ ਵਿਸਫੋਟਕ ਪਦਾਰਥਾਂ ਦੀ ਰਿਕਵਰੀ: 24.5 ਕਿਲੋਗ੍ਰਾਮ
ਬਰਾਮਦ ਕੁੱਲ ਹੈਂਡ ਗ੍ਰਨੇਡ: 37
ਬਰਾਮਦ ਡਰੋਨ: 22
2. ਗੈਂਗਸਟਰਾਂ ਵਿਰੁੱਧ ਕਾਰਵਾਈ
ਕੁੱਲ ਮਾਡਿਊਲਾਂ ਦਾ ਪਰਦਾਫਾਸ਼ ਕੀਤਾ: 111
ਗੈਂਗਸਟਰ/ਅਪਰਾਧੀ ਗ੍ਰਿਫਤਾਰ: 428
ਮਾਰੇ ਗਏ ਗੈਂਗਸਟਰ/ਅਪਰਾਧੀ : 2
ਬਰਾਮਦ ਕੀਤੇ ਹਥਿਆਰ: 411
ਗੈਂਗਸਟਰਾਂ ਕੋਲੋਂ ਬਰਾਮਦ ਹੈਰੋਇਨ: 44.21 ਕਿਲੋਗ੍ਰਾਮ
ਬਰਾਮਦ ਕੀਤੇ ਵਾਹਨ: 97
ਬਰਾਮਦ ਗੈਰ-ਕਾਨੂੰਨੀ ਰਾਸ਼ੀ: 1.30 ਕਰੋੜ ਰੁਪਏ
3. ਨਸ਼ਿਆਂ ਵਿਰੁੱਧ ਕਾਰਵਾਈ
ਗ੍ਰਿਫਤਾਰ ਕੀਤੇ ਕੁੱਲ ਨਸਾ ਤਸਕਰ/ਸਪਲਾਇਰ: 16798
ਗ੍ਰਿਫਤਾਰ ਵੱਡੀਆਂ ਮੱਛੀਆਂ: 2316
ਦਰਜ ਕੁੱਲ ਐਫਆਈਆਰਜ਼: 12171
ਵਪਾਰਕ ਮਾਮਲਿਆਂ ਨਾਲ ਸਬੰਧਤ ਕੁੱਲ ਐਫਆਈਆਰਜ਼ : 1374
ਬਰਾਮਦ ਕੁੱਲ ਹੈਰੋਇਨ: 729.5 ਕਿਲੋਗ੍ਰਾਮ
ਬਰਾਮਦ ਕੁੱਲ ਅਫੀਮ: 690 ਕਿਲੋਗ੍ਰਾਮ
ਬਰਾਮਦ ਕੁੱਲ ਗਾਂਜਾ: 1396 ਕਿਲੋਗ੍ਰਾਮ
ਬਰਾਮਦ ਕੁੱਲ ਭੁੱਕੀ: 518 ਕੁਇੰਟਲ
ਬਰਾਮਦ ਕੀਤੀਆਂ ਫਾਰਮਾ ਓਪੀਔਡਜ਼ ਦੀਆਂ ਕੁੱਲ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ: 60.13 ਲੱਖ
ਕੁੱਲ ਡਰੱਗ ਮਨੀ ਬਰਾਮਦ: 11.59 ਕਰੋੜ ਰੁਪਏ
ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਗ੍ਰਿਫਤਾਰ ਪੀਓਜ਼/ਭਗੌੜਿਆਂ ਦੀ ਕੁੱਲ ਗਿਣਤੀ: 955
4 ਸਾਲ 2022 ਦੌਰਾਨ ਪੰਜ ਹਾਈ-ਪ੍ਰੋਫਾਈਲ ਕੇਸਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਗਿਆ
– ਪੁਲਿਸ ਚੌਕੀ ਕਾਲਵਾ, ਥਾਣਾ ਨੂਰਪੁਰ ਬੇਦੀ, ਰੋਪੜ ਵਿਖੇ ਆਈਈਡੀ ਧਮਾਕਾ
– ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ‘ਤੇ ਆਰਪੀਜੀ ਹਮਲਾ
– ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ
– ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ
– ਥਾਣਾ ਸਰਹਾਲੀ, ਤਰਨਤਾਰਨ ਵਿਖੇ ਆਰਪੀਜੀ ਹਮਲਾ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.