Press ReleasePunjabTop News

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ

ਡੀਜੀਪੀ ਗੌਰਵ ਯਾਦਵ ਨੇ ਫੀਲਡ ਪੁਲਿਸ ਕਰਮਚਾਰੀਆਂ ਪੁਲਿਸਿੰਗ ਵਿੱਚ ਪੇਸ਼ੇਵਰਤਾ ਲਿਆਉਣ, ਜਨਤਾ ਨਾਲ ਮਿਤਰਤਾ ਵਾਲੇ ਸਬੰਧ ਬਣਾਉਣ ਲਈ ਕਿਹਾ

ਕਾਨੂੰਨ ਵਿਵਸਥਾ ਬਣਾਈ ਰੱਖਣਾ, ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਯਕੀਨੀ ਬਣਾਉਣਾ ਪੰਜਾਬ ਪੁਲਿਸ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੀ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਸਾਰੇ ਰੇਂਜ ਆਈ.ਜੀਜ਼/ਡੀ.ਆਈ.ਜੀਜ਼, ਸੀ.ਪੀਜ਼/ਐਸ.ਐਸ.ਪੀਜ਼, ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨਾਲ ਕੀਤੀ ਵਰਚੁਅਲ ਮੀਟਿੰਗ

ਪੰਜਾਬ ਪੁਲਿਸ ਸਰਹੱਦੀ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਨਾਲ ਸੂਬੇ ਭਰ ਵਿੱਚ ਗ੍ਰਾਮ ਸੁਰੱਖਿਆ ਕਮੇਟੀਆਂ ਨੂੰ ਮੁੜ ਕਰੇਗੀ ਸੁਰਜੀਤ

ਕੱਟੜ ਅਪਰਾਧੀਆਂ, ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਪੰਜਾਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਰਚੁਅਲ ਮੀਟਿੰਗ ਨੂੰ ਸੰਬੋਧਨ ਕੀਤਾ। ਪੰਜਾਬ ਦੇ ਸਾਰੇ ਅੱਠ ਰੇਂਜ ਆਈ.ਜੀ./ਡੀ.ਆਈ.ਜੀ., 28 ਸੀ.ਪੀਜ਼/ਐਸ.ਐਸ.ਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਅਤੇ 413 ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਉਨ੍ਹਾਂ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੇ ਨਾਲ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਵੀ ਸਨ।

Punjab Bulletin : Channi ਨੂੰ High Court ਤੋਂ ਰਾਹਤ | Punjabi Bulletin | D5 Channel Punjabi

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਅਪਣਾਇਆ ਹੈ ਇਸ ਲਈ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਨੂੰਨ ਦੀ ਵਰਤੋਂ ਕਰਨ ਅਤੇ ਅੱਤਵਾਦੀ ਗਤੀਵਿਧੀਆਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀ ਵਰਤੋਂ ਕਰਨ ਲਈ ਕਿਹਾ। ਡੀਜੀਪੀ ਨੇ ਉਹਨਾਂ ਨੂੰ ਹਰ ਪੁਲਿਸ ਸਟੇਸ਼ਨ ਪੱਧਰ ‘ਤੇ ਨਸ਼ਿਆਂ ਦੇ ਹੌਟਸਪੌਟਸ ਦੀ ਸ਼ਨਾਖਤ ਕਰਨ ਅਤੇ ਸੂਬੇ ਵਿਚੋਂ ਇਸ ਖਤਰੇ ਨੂੰ ਜੜ੍ਹੋਂ ਪੁੱਟਣ ਲਈ ਫਾਰਮਾਸਿਊਟੀਕਲ ਡਰੱਗਜ਼ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਸ਼ਿਆਂ ਦੇ ਮਾਮਲੇ ਵਿੱਚ ਢਿੱਲ ਵਰਤਣ ਦੀ ਸੂਰਤ ਵਿੱਚ ਸਬੰਧਤ ਐਸ.ਐਚ.ਓ. ਜ਼ਿੰਮੇਵਾਰ ਹੋਵੇਗਾ।

Ik Meri vi Suno : ਨਹੀਂ ਹੋਵੇਗੀ Channi ਦੀ ਗ੍ਰਿਫ਼ਤਾਰੀ ? Rahul Gandhi ਦਾ Punjab ਆਉਣਾ ਹੋਇਆ ਔਖਾ ?

ਪੁਲਿਸਿੰਗ ਵਿੱਚ ਪੇਸ਼ੇਵਰਤਾ ਲਿਆਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਫੀਲਡ ਅਫਸਰਾਂ ਨੂੰ ਛੋਟੇ-ਮੋਟੇ ਆਈਪੀਸੀ ਕੇਸ ਦਰਜ ਕਰਨ, ਰੋਕਥਾਮ ਕਾਰਵਾਈਆਂ ਕਰਨ, ਹਿਸਟਰੀ ਸ਼ੀਟਾਂ ਖੋਲ੍ਹਣ, ਤਕਨੀਕੀ ਜਾਣਕਾਰੀ ਦੀ ਵਰਤੋਂ ਕਰਕੇ ਕੇਸਾਂ ਨੂੰ ਹੱਲ ਕਰਨ ਅਤੇ ਜ਼ਮਾਨਤ ‘ਤੇ ਗਏ ਅਪਰਾਧੀਆਂ ‘ਤੇ ਨਜ਼ਰ ਰੱਖਣ ਲਈ ਕਿਹਾ। ਉਨ੍ਹਾਂ ਨੇ ਫੀਲਡ ਡਿਊਟੀ ‘ਤੇ ਤਾਇਨਾਤ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਆਮ ਜਨਤਾ ਦੇ ਵੱਧ ਤੋਂ  ਸੰਪਰਕ ਵਿੱਚ ਰਹਿਣ ਅਤੇ ਨਾਗਰਿਕਾਂ ਦੀਆਂ ਕਾਲਾਂ ਸੁਣਕੇ, ਜਨਤਕ ਮੀਟਿੰਗਾਂ ਕਰਕੇ, ਯੂਥ ਕਲੱਬਾਂ ਵਿੱਚ ਸ਼ਾਮਲ ਕਰਕੇ ਉਹਨਾਂ ਨਾਲ ਮਿੱਤਰਤਾ ਵਾਲੇ ਸਬੰਧ ਬਣਾਉਣ।

Punjabi Singer Ranjit Bawa ਹੋਏ ਭਾਵੁਕ, ਰੋਂਦਾ ਨੀ ਝੱਲ ਹੁੰਦਾ ਪਰਿਵਾਰ, ਵੇਖੋ ਘਰ ਦੀਆਂ ਸਿੱਧੀਆਂ ਤਸਵੀਰਾਂ

ਪੰਜਾਬ ਪੁਲਿਸ ਪਿੰਡ ਰੱਖਿਆ ਕਮੇਟੀਆਂ ਨੂੰ ਕਰੇਗੀ ਮੁੜ ਸੁਰਜੀਤ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ  ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਕਿਹਾ ਕਿ ਪੰਜਾਬ ਪੁਲਿਸ ਰਾਜ ਭਰ ਵਿੱਚ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਗ੍ਰਾਮ ਰੱਖਿਆ ਕਮੇਟੀਆਂ (ਵੀਡੀਸੀ) ਨੂੰ ਮੁੜ ਸੁਰਜੀਤ ਕਰੇਗੀ। ਡੀਜੀਪੀ ਨੇ ਕਿਹਾ ਕਿ  ਵੀ.ਡੀ.ਸੀ. ਵਿੱਚ ਪਿੰਡ ਦੇ ਭਰੋਸੇਮੰਦ ਅਤੇ ਉੱਘੇ ਵਿਅਕਤੀ , ਜਿਨ੍ਹਾਂ ਵਿੱਚ ਸੇਵਾਮੁਕਤ ਪੁਲਿਸ ਜਾਂ ਫੌਜ ਦੇ ਕਰਮਚਾਰੀ, ਪ੍ਰਿੰਸੀਪਲ ਸਰਕਾਰੀ ਅਧਿਕਾਰੀ/ਅਧਿਕਾਰੀ ਆਦਿ ਸ਼ਾਮਲ ਹੋਣਗੇ। “ਇਹ ਕਮੇਟੀਆਂ ਪੁਲਿਸ ਨਾਲ ਪੂਰਨ ਤਾਲਮੇਲ ਨਾਲ ਕੰਮ ਕਰਨਗੀਆਂ ਅਤੇ ਸਰਹੱਦੀ ਸੂਬੇ ਚੋ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਹੋਰ  ਅਸਰਦਾਰ ਬਣਾਉਗੀਆਂ।

Vigilance ਦੀ ਕਾਰਵਾਈ ਤੋਂ ਭੜਕੇ ਅਫਸਰ, Bhagwant Mann ਸਰਕਾਰ ਖਿਲਾਫ ਵੱਡਾ ਐਲਾਨ, ਪੂਰੇ Punjab ‘ਚ ਕੰਮ ਠੱਪ

ਇਸ ਦੌਰਾਨ ਫੀਲਡ ਅਫਸਰਾਂ ਨੂੰ ਬੀਟ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ  ਕਿਹਾ ਗਿਆ ਅਤੇ ਹਰੇਕ ਬੀਟ ਖੇਤਰ ਲਈ ਇੱਕ ਬੀਟ ਅਫਸਰ ਸਮਰਪਿਤ ਕੀਤੇ ਜਾਣ ਤੇ ਵੀ ਜ਼ੋਰ ਦਿੱਤਾ ਗਿਆ ਤਾਂ ਜੋ ਵਿਸ਼ੇਸ਼ ਖੇਤਰਾਂ ਲਈ ਪੁਲਿਸ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button