Press ReleasePunjabTop News

ਮੁੱਖ ਮੰਤਰੀ ਭਗਵੰਤ ਮਾਨ  ਦੀ ਹਰਿਆਣਾ ਦੇ ਮੁੱਖ ਮੰਤਰੀ ਨੂੰ ਕੋਰੀ ਨਾਂਹ; “ਪੰਜਾਬ ਯੂਨੀਵਰਸਿਟੀ ਵਿੱਚ ਨਹੀਂ ਮਿਲੇਗੀ ਕੋਈ ਹਿੱਸੇਦਾਰੀ”

ਯੂਨੀਵਰਸਿਟੀ ਦਾ ਦਰਜਾ ਬਦਲਣ ਦੀਆਂ ਕੋਸ਼ਿਸ਼ਾਂ ਨੂੰ ਸੂਬਾ ਸਰਕਾਰ ਬਰਦਾਸ਼ਤ ਨਹੀਂ ਕਰੇਗੀ

ਅਕਾਲੀ ਦਲ ਨੂੰ ਇਸ ਮੁੱਦੇ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਕਿਉਂਕਿ ਉਨ੍ਹਾਂ ਦੇ ਮੁੱਖ ਮੰਤਰੀ ਨੇ ਪੀ.ਯੂ. ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਲਈ ਦਿੱਤੀ ਸੀ ਐਨ.ਓ.ਸੀ.

ਇਸ ਮੁੱਦੇ ‘ਤੇ ਦੋਹਰੇ ਮਾਪਦੰਡ ਅਪਨਾਉਣ ਲਈ ਕਾਂਗਰਸ ਦੀ ਆਲੋਚਨਾ

ਯੂਨੀਵਰਸਿਟੀ ਦੇ ਸੁਚਾਰੂ ਕੰਮਕਾਜ ਲਈ ਫੰਡਾਂ ਦੀ ਕੋਈ ਕਮੀ ਨਹੀਂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੋਣ ਦਾ ਦਾਅਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਨੂੰ ਖੇਤਰ ਦੀ ਇਸ ਸਿਖਰਲੀ ਵਿਦਿਅਕ ਸੰਸਥਾ ਯੂਨੀਵਰਸਿਟੀ ਵਿੱਚ ਹਰਿਆਣਾ ਦੇ ਹਿੱਸੇ ਦੀ ਲੋੜ ਨਹੀਂ ਹੈ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਯੂਨੀਵਰਸਿਟੀ ਦੀ ਸੈਨੇਟ ਵਿੱਚ ਪਿਛਲੇ ਦਰਵਾਜ਼ੇ ਤੋਂ ਦਾਖ਼ਲੇ ਲਈ ਹਰਿਆਣਾ ਦੇ ਕਿਸੇ ਯਤਨ ਨੂੰ ਕਾਮਯਾਬ ਹੋਣ ਦਿੱਤਾ ਜਾਵੇਗਾ।”
CM ਮਾਨ ਦੇ ਸਟੈਂਡ ਨੇ ਬਚਾਈ PUNJAB UNIVERSITY, ਮੀਟਿੰਗ ਚੋਂ ਖਾਲੀ ਮੁੜਿਆ ਹਰਿਆਣਾ | D5 Channel Punjabi
ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਦਰਜੇ ਨੂੰ ਬਦਲਣ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਦੇ ਮੱਦੇਨਜ਼ਰ ਸਰਕਾਰ ਅਜਿਹਾ ਬਿਲਕੁਲ ਨਹੀਂ ਹੋਣ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ 175 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ, ਜਿਸ ਕਾਰਨ ਪੰਜਾਬ ਦੀਆਂ ਕਈ ਪੀੜ੍ਹੀਆਂ ਇਸ ਨਾਲ ਭਾਵਨਾਤਮਕ ਤੌਰ ਉੱਤੇ ਜੁੜੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਯੂਨੀਵਰਸਿਟੀ ਪੰਜਾਬ ਅਤੇ ਇਸ ਦੀ ਰਾਜਧਾਨੀ ਚੰਡੀਗੜ੍ਹ ਦੇ ਵਿਦਿਆਰਥੀਆਂ ਨੂੰ ਸਿੱਖਿਆ ਦਿੰਦੀ ਹੈ। ਯੂਨੀਵਰਸਿਟੀ ਦੇ ਇਤਿਹਾਸ, ਮੂਲ, ਸਮਾਜਕ-ਸਭਿਆਚਾਰਕ ਤੇ ਇਤਿਹਾਸਕ ਜੜ੍ਹਾਂ ਅਤੇ ਪੰਜਾਬ ਦੇ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਦਾ ਕਾਨੂੰਨੀ ਤੇ ਪ੍ਰਸ਼ਾਸਕੀ ਦਰਜਾ ਪਹਿਲਾਂ ਵਾਂਗ ਹੀ ਰਹਿਣਾ ਚਾਹੀਦਾ ਹੈ। ਉਨ੍ਹਾਂ ਯਾਦ ਕਰਵਾਇਆ ਕਿ ਸਾਲ 1966 ਵਿਚ ਪੰਜਾਬ ਦੇ ਮੁੜ ਗਠਨ ਵੇਲੇ ਇਸ ਯੂਨੀਵਰਸਿਟੀ ਨੂੰ ਪੰਜਾਬ ਪੁਨਰਗਠਨ ਐਕਟ ਦੀ ਧਾਰਾ 72 (1) ਤਹਿਤ ‘ਇੰਟਰ ਸਟੇਟ ਬਾਡੀ ਕਾਰਪੋਰੇਟ’ ਐਲਾਨਿਆ ਗਿਆ ਸੀ।

ਜਿਗਰਾ ਵੇਖੋ ਇਸ ਬਜ਼ੁਰਗ ਮਾਂ ਦਾ, 1984 ‘ਚ ਪਤੀ ਤੇ 4 ਪੁੱਤਰ ਹੋਏ ਸ਼ਹੀਦ D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਨਿਰੰਤਰ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਵੰਡ ਤੋਂ ਬਾਅਦ ਇਸ ਨੂੰ ਪੰਜਾਬ ਦੀ ਤਤਕਾਲੀ ਰਾਜਧਾਨੀ ਲਾਹੌਰ ਤਬਦੀਲ ਕੀਤਾ ਗਿਆ, ਉਸ ਪਿੱਛੋਂ ਹੁਸ਼ਿਆਰਪੁਰ ਅਤੇ ਫਿਰ ਪੰਜਾਬ ਦੀ ਮੌਜੂਦਾ ਰਾਜਧਾਨੀ ਚੰਡੀਗੜ੍ਹ ਵਿਖੇ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੂਰਾ ਅਧਿਕਾਰ-ਖੇਤਰ ਮੁੱਖ ਤੌਰ ‘ਤੇ ਪੰਜਾਬ ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਹੈ।

Bhagwant Mann ਦੇ ਹੱਥ ਲੱਗੀ Parkash Singh Badal ਦੀ ਚਿੱਠੀ, ਪੁਰਾਣਾ ਸਮਝੌਤਾ ਲੀਕ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 72 ਦੀ ਉਪ ਧਾਰਾ (4) ਅਨੁਸਾਰ, ਯੂਨੀਵਰਸਿਟੀ ਨੂੰ ਰੱਖ-ਰਖਾਅ ਘਾਟੇ ਦੀਆਂ ਗ੍ਰਾਂਟਾਂ ਨੂੰ ਸਬੰਧਤ ਸੂਬਿਆਂ ਭਾਵ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਯੂ.ਟੀ. ਪ੍ਰਸ਼ਾਸਨ ਵਿੱਚ ਕ੍ਰਮਵਾਰ 20:20:20:40 ਦੇ ਅਨੁਪਾਤ ਵਿੱਚ ਸਾਂਝਾ ਅਤੇ ਅਦਾ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ 1970 ਵਿੱਚ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਬੰਸੀ ਲਾਲ ਨੇ ਆਪਣੀ ਮਰਜ਼ੀ ਨਾਲ ਯੂਨੀਵਰਸਿਟੀ ਵਿੱਚੋਂ ਆਪਣੇ ਸੂਬੇ ਦਾ ਹਿੱਸਾ ਵਾਪਸ ਲੈ ਲਿਆ ਸੀ ਅਤੇ 1973 ਵਿੱਚ ਵੀ ਹਰਿਆਣਾ ਨੇ ਆਪਣੇ ਸੈਨੇਟ ਦੇ ਮੈਂਬਰਾਂ ਨੂੰ ਯੂਨੀਵਰਸਿਟੀ ਤੋਂ ਵਾਪਸ ਬੁਲਾ ਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਉਦੋਂ ਤੋਂ ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਯੂਨੀਵਰਸਿਟੀ ਨੂੰ ਕ੍ਰਮਵਾਰ 40:60 ਦੇ ਅਨੁਪਾਤ ਵਿੱਚ ਰੱਖ-ਰਖਾਅ ਘਾਟੇ ਦੀਆਂ ਗ੍ਰਾਂਟਾਂ ਦਾ ਭੁਗਤਾਨ ਕਰਨ ਦੀ ਵਿੱਤੀ ਜ਼ਿੰਮੇਵਾਰੀ ਚੁੱਕੀ ਹੈ।

Sukhbir Badal ਦੀ ਜਾਊ ਪ੍ਰਧਾਨਗੀ? ਪੁਰਾਣੇ Akali ਹੋਏ ਇਕੱਠੇ, Bibi Jagir Kaur ਤੇ Dhindsa ਦੇ ਮਿਲੇ ਸੁਰ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪਿੱਛੇ ਹਟਣ ਅਤੇ ਸੂਬੇ ਵਿੱਚ ਨਵੀਆਂ ਯੂਨੀਵਰਸਿਟੀਆਂ ਦੀ ਸਿਰਜਣਾ ਕਾਰਨ ਵਧੇ ਵਿੱਤੀ ਬੋਝ ਦੇ ਬਾਵਜੂਦ ਪੰਜਾਬ ਨੇ ਯੂਨੀਵਰਸਿਟੀ ਨਾਲ ਸੂਬਾ ਵਾਸੀਆਂ ਦੀ ਇਤਿਹਾਸਕ ਤੇ ਭਾਵਨਾਤਮਕ ਸਾਂਝ ਯਕੀਨੀ ਬਣਾਈ ਰੱਖਣ ਲਈ ਪੰਜਾਬ ਯੂਨੀਵਰਸਿਟੀ ਨੂੰ ਸਮਰਥਨ ਦੇਣਾ ਜਾਰੀ ਰੱਖਿਆ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਯੂਨੀਵਰਸਿਟੀ ਨੂੰ ਹੋਸਟਲਾਂ ਦੀ ਉਸਾਰੀ ਲਈ 49 ਕਰੋੜ ਰੁਪਏ ਦਿੱਤੇ ਹਨ, ਜਦਕਿ ਇਸ ਦੀ ਕੋਈ ਮੰਗ ਵੀ ਨਹੀਂ ਕੀਤੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਯੂਨੀਵਰਸਿਟੀ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਦੇ ਅੰਤਰਰਾਜੀ ਦਰਜੇ ਨੂੰ ਬਰਕਰਾਰ ਰੱਖਣ ਲਈ ਹਰ ਕਦਮ ਚੁੱਕਿਆ ਜਾਵੇਗਾ ਅਤੇ ਕਿਸੇ ਨੂੰ ਵੀ ਇਸ ਵਿੱਚ ਕੋਈ ਤਬਦੀਲੀ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਦੇ ਹਿੱਤ ਵਿਕਾਊ ਨਹੀਂ ਹਨ, ਜਿਸ ਨੂੰ ਕੋਈ ਵੀ ਪੈਸੇ ਦੇ ਕੇ ਖ਼ਰੀਦ ਲਵੇਗਾ। ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ ਗ੍ਰਾਂਟਾਂ ਦਾ ਹਿੱਸਾ ਦੇਣ ਦੀ ਤਜਵੀਜ਼ ਪੂਰੀ ਤਰ੍ਹਾਂ ਨਾ-ਸਵੀਕਾਰਨਯੋਗ ਅਤੇ ਗ਼ੈਰ-ਵਾਜਬ ਹੈ।

‘AAP’ ਦੇ ਨਵੇਂ ਬਣੇ ਮੰਤਰੀ ਨੇ ਪਾਈ ਧੱਕ, ਪਤਨੀ ਸਮੇਤ ਪਹੁੰਚਿਆ ਭੀੜ ’ਚ, | D5 Channel Punjabi | Balkar Singh

ਮੁੱਖ ਮੰਤਰੀ ਨੇ ਹਰਿਆਣਾ ਦੇ ਵਧੀਕ ਮੁੱਖ ਸਕੱਤਰ ਵੱਲੋਂ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਨੇ ਇਕ ਪੱਤਰ ਰਾਹੀਂ ਯੂਨੀਵਰਸਿਟੀਆਂ ਨੂੰ ਫੰਡ ਦੇਣ ਤੋਂ ਅਸਮਰੱਥਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਸ ਪੱਤਰ ਵਿੱਚ ਯੂਨੀਵਰਸਿਟੀਆਂ ਨੂੰ ਆਪਣੇ ਪੱਧਰ ਉਤੇ ਵਸੀਲੇ ਜੁਟਾਉਣ ਲਈ ਕਿਹਾ ਗਿਆ ਜਦਕਿ ਦੂਜੇ ਪਾਸੇ ਹਰਿਆਣਾ ਪੰਜਾਬ ਯੂਨੀਵਰਸਿਟੀ ਵਿੱਚ ਹਿੱਸਾ ਪਾਉਣ ਲਈ ਉਤਾਵਲਾ ਹੈ ਜੋ ਇਸ ਸੂਬੇ ਦੇ ਨਾਪਾਕ ਇਰਾਦਿਆਂ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੋਈ ਸੂਬਾ ਜੋ ਆਪਣੀਆਂ ਯੂਨੀਵਰਸਿਟੀਆਂ ਦਾ ਪ੍ਰਬੰਧ ਕਰਨ ਦੇ ਸਮਰੱਥ ਨਹੀਂ ਹੈ, ਉਹ ਪੰਜਾਬ ਯੂਨੀਵਰਸਿਟੀ ਵਰਗੀ ਵੱਡੇ ਰੁਤਬੇ ਵਾਲੀ ਯੂਨੀਵਰਸਿਟੀ ਨੂੰ ਆਪਣੇ ਪੱਲਿਓਂ ਉਦੋਂ ਤੱਕ ਕਿਵੇਂ ਫੰਡ ਦੇ ਸਕਦਾ ਹੈ, ਜਦੋਂ ਤੱਕ ਕੋਈ ਵੱਡੀ ਏਜੰਸੀ ਉਸ ਲਈ ਗੁਪਤ ਤਰੀਕੇ ਨਾਲ ਫੰਡਾਂ ਦੀ ਵਿਵਸਥਾ ਨਹੀਂ ਕਰਦੀ।

ਜੇਲ੍ਹ ‘ਚ ਅੜ ਗਏ ਗੈਂਗਸਟਰ, ਬੈਰਕਾਂ ‘ਚ ਹੰਗਾਮਾ, ਅਫ਼ਸਰਾਂ ਦੇ ਫੁੱਲੇ ਹੱਥ-ਪੈਰ || D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਕੇਂਦਰੀ ਮੰਤਰੀਆਂ ਅਮਿਤ ਸ਼ਾਹ ਅਤੇ ਧਰਮਿੰਦਰ ਪ੍ਰਧਾਨ ਨੂੰ ਦੋ ਪੱਤਰ ਲਿਖ ਕੇ ਕਿਹਾ ਸੀ ਕਿ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਯੂਨੀਵਰਸਿਟੀ ਦੇ ਸਰੂਪ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ, ਪੰਜਾਬ ਦੀ ਵਿਰਾਸੇ ਦਾ ਪ੍ਰਤੀਕ ਹੈ ਅਤੇ ਸੂਬੇ ਦੇ ਨਾਂ ਦਾ ਸਮਾਨਅਰਥੀ ਹੈ।

ਕਿਹੜੇ ਆਗੂ ਹੋਣਗੇ Bibi Jagir Kaur ਦੇ Board ‘ਚ ਸ਼ਾਮਲ? ਅਕਾਲੀਆਂ ‘ਤੇ ਸਿੱਧਾ ਵਾਰ | D5 Channel Punjabi

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਅਸਲ ਸਰੂਪ ਨੂੰ ਬਰਕਰਾਰ ਰੱਖਣ ਲਈ 30 ਜੂਨ, 2022 ਨੂੰ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਵੀ ਪਾਸ ਕੀਤਾ ਗਿਆ ਸੀ ਤਾਂ ਯੂਨੀਵਰਸਿਟੀ ਦੀ ਸੈਨੇਟ ਵਿੱਚ ਕਿਸੇ ਵੀ ਕਿਸਮ ਦੀ ਘੁਸਪੈਠ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰਿਆਣੇ ਦੇ ਲੋਕਾਂ ਦੇ ਕਿਸੇ ਤਰ੍ਹਾਂ ਖਿਲਾਫ ਨਹੀਂ ਹੈ ਅਤੇ ਇਹ ਤੱਥ ਵੀ ਰਿਕਾਰਡ ਉਤੇ ਹਨ ਕਿ ਯੂਨੀਵਰਸਿਟੀ ਵਿਚ 35 ਫੀਸਦੀ ਵਿਦਿਆਰਥੀ ਹਰਿਆਣਾ ਦੇ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਹਰਿਆਣਾ ਆਪਣੀ ਯੂਨੀਵਰਸਿਟੀ ਨੂੰ ਕਿਤੇ ਵੀ ਬਣਾਉਣ ਲਈ ਆਜ਼ਾਦ ਹੈ ਪਰ ਉਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਦਾ ਹਿੱਸਾ ਨਹੀਂ ਬਣਨ ਦਿੱਤਾ ਜਾਵੇਗਾ।

ਨਵੇਂ ਬਣੇ Minister Balkar Singh ‘ਤੇ ਹਮਲਾ, ਅੱਧੀ ਰਾਤ ਨੂੰ ਕਾਫ਼ਲੇ ਅੱਗੇ ਆਏ ਨੌਜਵਾਨ || D5 Channel Punjabi

ਅਕਾਲੀ ਅਤੇ ਕਾਂਗਰਸੀ ਆਗੂਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਇਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਤਤਕਾਲੀ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੇ 26 ਅਗਸਤ, 2008 ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਦਰਜਾ ਦੇਣ ਦੀ ਮੰਗ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਵੀ ਅੱਗੇ ਜਾ ਕੇ ਅਕਾਲੀ ਦਲ ਦੀ ਸਰਕਾਰ ਨੇ ਇਸ ਪ੍ਰਮੁੱਖ ਸੰਸਥਾ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਲਈ ਕੇਂਦਰ ਸਰਕਾਰ ਨੂੰ ਕੋਈ ਇਤਰਾਜ਼ ਨਾ ਹੋਣ ਦਾ ਪੱਤਰ ਵੀ ਜਾਰੀ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਕਿਸ ਆਧਾਰ ‘ਤੇ ਆਪਣੀ ਛਾਤੀ ਠੋਕ ਰਹੇ ਹਨ ਜਦੋਂ ਕਿ ਹਰ ਕੋਈ ਜਾਣਦਾ ਹੈ ਕਿ ਉਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਵਿਰੁੱਧ ਕੰਮ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਯੂਨੀਵਰਸਿਟੀ ਲਈ ਐਨ.ਓ.ਸੀ. ਦੇਣਾ ਦੇਸ਼ ਧ੍ਰੋਹ ਵਾਲਾ ਕਦਮ ਹੈ ਜਿਸ ਦਾ ਉਦੇਸ਼ ਯੂਨੀਵਰਸਿਟੀ ਉਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕਰਨਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਨੂੰ ਇਸ ਮੁੱਦੇ ‘ਤੇ ਇਕ ਵੀ ਸ਼ਬਦ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।

1984 attack ਤੋਂ ਬਾਅਦ ਜਦੋਂ ਅੰਦਰ ਗਏ ਰਾਸ਼ਟਰਪਤੀ, IPS Officer ਨੇ ਦੱਸਿਆ ਵਿਚਲਾ ਸੱਚ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਅਤੇ ਪਾਰਟੀਆਂ ਨੇ ਹਮੇਸ਼ਾ ਸੂਬੇ ਦੇ ਹਿੱਤਾਂ ਨੂੰ ਜ਼ੋਖਮ ਵਿੱਚ ਪਾ ਕੇ ਆਪਣੇ ਹਿੱਤਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦੇ ਉਤੇ ਕਾਂਗਰਸ ਅਤੇ ਅਕਾਲੀ ਦਲ ਇਕੋ ਸਿੱਕੇ ਦੇ ਦੋ ਪਾਸੇ ਹਨ। ਉਨ੍ਹਾਂ ਮਿਸਾਲ ਦਿੰਦੇ ਹੋਏ ਕਿਹਾ ਕਿ ਹਰਿਆਣਾ ਦੀ ਇਕ ਮਹਿਲਾ ਕਾਂਗਰਸੀ ਵਿਧਾਇਕ ਨੇ ਅਗਸਤ, 2022 ਵਿੱਚ ਸੂਬੇ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਦੀ ਮਾਨਤਾ ਦੇਣ ਲਈ ਆਪਣੇ ਸੂਬੇ ਦੀ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਪਾਖੰਡ ਕਰਦੀਆਂ ਹਨ, ਜਿਨ੍ਹਾਂ ਨੇ ਆਪਣੇ ਸਵਾਰਥ ਲਈ ਸੂਬੇ ਦੇ ਹਿੱਤਾਂ ਦੀ ਹਮੇਸ਼ਾ ਅਣਦੇਖੀ ਕੀਤੀ ਹੈ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਰਜੋਤ ਬੈਂਸ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂਪ੍ਰਸਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਹਾਜ਼ਰ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button